ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2023 ਦੇ ਅਗਾਊਂ ਪ੍ਰਬੰਧਾਂ ਦਾ ਜਾਇਜ਼ਾ ਲਿਆ

ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ’ਚ 10 ਮਹੀਨਿਆਂ ਵਿੱਚ 40 ਹਜ਼ਾਰ ਕਰੋੜ ਦਾ ਨਿਵੇਸ਼ ਹੋਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਫਰਵਰੀ:
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਨਿਵੇਸ਼ ਪੱਖੀ ਮਾਹੌਲ ਸਦਕਾ ਪੰਜਾਬ ਇਸ ਵੇਲੇ ਸਨਅਤੀ ਖੇਤਰ ਵਿੱਚ ਵਿੱਚ ਲਗਾਤਾਰ ਪ੍ਰਗਤੀ ਦੀ ਰਾਹ ’ਤੇ ਚੱਲ ਰਿਹਾ ਹੈ ਅਤੇ ਇਸ ਨੂੰ ਹੋਰ ਹੁਲਾਰਾ ਦੇਣ ਲਈ ਦੋ ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 23 ਤੇ 24 ਫਰਵਰੀ ਨੂੰ ਇੱਥੋਂ ਦੇ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈਐਸਬੀ) ਵਿੱਚ ਕਰਵਾਇਆ ਜਾ ਰਿਹਾ ਹੈ। ਪ੍ਰਮੁੱਖ ਸਕੱਤਰ ਇਨਵੈਸਟਮੈਂਟ ਪ੍ਰਮੋਸ਼ਨ ਦਿਲਿਪ ਕੁਮਾਰ, ਸੀਈਓ ਇਨਵੈਸਟਮੈਂਟ ਪ੍ਰਮੋਸ਼ਨ ਕੇਕੇ ਯਾਦਵ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਸੋਨਾਲੀ ਗਿਰੀ, ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ, ਰੂਪਨਗਰ ਰੇਂਜ ਦੇ ਆਈਜੀ ਗੁਰਪ੍ਰੀਤ ਸਿੰਘ ਭੁੱਲਰ, ਐੱਸਐੱਸਪੀ ਸੰਦੀਪ ਗਰਗ ’ਤੇ ਆਧਾਰਿਤ ਉੱਚ ਅਧਿਕਾਰੀਆਂ ਦੀ ਟੀਮ ਨੇ ਪੰਜਾਬ ਨਿਵੇਸ਼ਕ ਸੰਮੇਲਨ ਦੇ ਅਗਾਊਂ ਪ੍ਰਬੰਧਾਂ ਤੇ ਤਿਆਰੀਆਂ ਦਾ ਜਾਇਜ਼ਾ ਲਿਆ।
ਅਧਿਕਾਰੀ ਮੰਡਲ ਨੇ ਦੱਸਿਆ ਕਿ ਇਹ ਸੰਮੇਲਨ ਸਨਅਤੀ ਖੇਤਰ ਵਿੱਚ ਅਹਿਮ ਭੂਮਿਕਾ ਨਿਭਾਏਗਾ। ਸੰਮੇਲਨ ਵਿੱਚ ਉੱਘੇ ਉਦਯੋਗਪਤੀ, ਨਵੇਂ ਯੁੱਗ ਦੇ ਉੱਦਮੀ, ਵਿਦੇਸ਼ੀ ਮਿਸ਼ਨ ਅਤੇ ਹੋਰ ਪਤਵੰਤੇ ਪਹੁੰਚਣਗੇ। ਇਹ ਸੰਮੇਲਨ ਪੰਜਾਬ ਦੀ ਸਫਲਤਾ ਦੀ ਕਹਾਣੀ ਨੂੰ ਪੇਸ਼ ਕਰਨ ਅਤੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਦਾ ਮੰਚ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਯੋਗ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਨਿਵੇਸ਼ ਪੱਖੀ ਮਾਹੌਲ ਸਿਰਜਿਆ ਗਿਆ ਹੈ। ਜਿਸ ਦੇ ਨਤੀਜੇ ਵਜੋਂ ਸੂਬੇ ਵਿੱਚ ਮਹਿਜ਼ 10 ਮਹੀਨਿਆਂ ਵਿੱਚ 40 ਹਜ਼ਾਰ ਕਰੋੜ ਤੋਂ ਵੱਧ ਦਾ ਨਿਵੇਸ਼ ਹੋਇਆ ਹੈ। ਪੰਜਾਬ ਵਿੱਚ ਉਦਯੋਗ ਦੇ ਵਿਕਾਸ ਅਤੇ ਵਪਾਰ ਨੂੰ ਸੌਖਾ ਬਣਾਉਣ ਲਈ ਹੋਏ ਵੱਡੇ ਸੁਧਾਰਾਂ ਸਦਕਾ ਇਹ ਨਿਵੇਸ਼ ਸੰਭਵ ਹੋਇਆ ਹੈ।
ਇਹ ਸੰਮੇਲਨ ਐਮਐਸਐਮਈ ਉਪਰ ਮੁੱਖ ਧਿਆਨ ਕੇਂਦਰਿਤ ਕਰਨ ਤੋਂ ਇਲਾਵਾ ਐਗਰੋ ਤੇ ਫੂਡ ਪ੍ਰਾਸੈਸਿੰਗ, ਹੈਲਥਕੇਅਰ, ਨਿਰਮਾਣ ਤੇ ਲਾਈਟ ਇੰਜੀਨੀਅਰਿੰਗ, ਪਲਾਸਿਟ ਤੇ ਪੈਟਰੋਕੈਮੀਕਲ, ਆਟੋ ਤੇ ਆਟੋ ਕੰਪੋਨੈਂਟਸ, ਹੁਨਰ ਸਿਖਲਾਈ, ਨਵੀਂ ਤੇ ਨਵਿਆਉਣਯੋਗ ਊਰਜਾ, ਨਿਊ ਮੋਬੇਲਟੀ, ਇੰਡਸਟਰੀ, ਟੈਕਸਟਾਈਲ, ਸੈਰ ਸਪਾਟਾ, ਸੂਚਨਾ ਟੈਕਨਾਲੋਜੀ ਅਤੇ ਸਟਾਰਟਅੱਪ ਨੂੰ ਵੀ ਉਤਸ਼ਾਹਿਤ ਕਰੇਗਾ ਕਿਉਂਕਿ ਇਨ੍ਹਾਂ ਖੇਤਰਾਂ ਦੀ ਪੰਜਾਬ ਵਿੱਚ ਅਥਾਹ ਸਮਰੱਥਾ ਹੈ। ਸੰਮੇਲਨ ਦੌਰਾਨ ਵਿਸ਼ੇਸ਼ ਸੈਸ਼ਨ ਕਰਵਾਏ ਜਾਣਗੇ, ਜਿਨ੍ਹਾਂ ਵਿੱਚ ਉਦਯੋਗ ਨਾਲ ਸਬੰਧਤ ਪ੍ਰਮੁੱਖ ਹਸਤੀਆਂ ਆਪਣੇ ਵਿਚਾਰ ਪੇਸ਼ ਕਰਨਗੀਆਂ। ਸੰਮੇਲਨ ਵਿੱਚ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ, ਜਿਸ ਵਿੱਚ ਪੰਜਾਬ ਵਿੱਚ ਬਣਾਈਆਂ ਜਾਂਦੀਆਂ ਵਸਤਾਂ ਦੀ ਪੇਸ਼ਕਾਰੀ ਕੀਤੀ ਜਾਵੇਗੀ। ਜਿਸ ਰਾਹੀਂ ਸੂਬੇ ਵਿੱਚ ਬਣ ਰਹੀਆਂ ਵਿਸ਼ਵ ਪੱਧਰੀ ਵਸਤਾਂ ਬਾਰੇ ਜਾਣਕਾਰੀ ਮਿਲੇਗੀ। ਇਸ ਮੌਕੇ ਏਡੀਸੀ (ਜਨਰਲ) ਅਮਨਿੰਦਰ ਕੌਰ ਬਰਾੜ, ਐਸਡੀਐਮ ਹਿਮਾਂਸ਼ੂ ਗੁਪਤਾ, ਸਹਾਇਕ ਕਮਿਸ਼ਨਰ (ਜਨਰਲ) ਤਰਸੇਮ ਚੰਦ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …