Share on Facebook Share on Twitter Share on Google+ Share on Pinterest Share on Linkedin 1 ਜਨਵਰੀ, 2018 ਦੇ ਆਧਾਰ ’ਤੇ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਹੁਣ 15 ਨਵੰਬਰ ਤੋਂ ਹੋਵੇਗੀ ਸ਼ੁਰੂ: ਸਪਰਾ 15 ਨਵੰਬਰ ਤੋਂ 14 ਦਸੰਬਰ ਤੱਕ ਦਿੱਤੇ ਜਾ ਸਕਦੇ ਹਨ ਦਾਅਵੇ ਤੇ ਇਤਰਾਜ਼, 3 ਜਨਵਰੀ ਦਾਅਵੇ ਤੇ ਇਤਰਾਜ਼ਾਂ ਦਾ ਕੀਤਾ ਜਾਵੇਗਾ ਨਿਬੇੜਾ 13 ਜਨਵਰੀ 2018 ਨੂੰ ਕੀਤੀ ਜਾਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਜਾਰੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਕਤੂਬਰ: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ 1 ਜਨਵਰੀ 2018 ਦੇ ਆਧਾਰ ’ਤੇ ਫੋਟੋ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਚੋਣ ਪ੍ਰੋਗਰਾਮ ਅਨੁਸਾਰ 15 ਨਵੰਬਰ ਨੂੰ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਜਾਵੇਗੀ, ਜਦੋਂ ਕਿ 15 ਨਵੰਬਰ ਤੋਂ 14 ਦਸੰਬਰ, 2017 ਤੱਕ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ ਫਾਈਲ ਕੀਤੇ ਜਾ ਸਕਣਗੇ। ਉਨ੍ਹਾਂ ਦੱਸਿਆ ਕਿ ਬੂਥ ਲੈਵਲ ਅਫ਼ਸਰਾਂ ਵੱਲੋਂ 18 ਨਵੰਬਰ ਤੇ 25 ਨਵੰਬਰ (ਦੋਵੇਂ ਸ਼ਨੀਵਾਰ) ਵਾਲੇ ਦਿਨ ਫੋਟੋ ਵੋਟਰ ਸੂਚੀ ਦੇ ਸਬੰਧਤ ਭਾਗ/ਸੈਕਸ਼ਨ ਗ੍ਰਾਮ ਸਭਾ, ਲੋਕਲ ਬਾਡੀਜ਼ ਅਤੇ ਆਰ.ਡਬਲਿਊ.ਏ. ਦੀ ਮੀਟਿੰਗ ਵਿੱਚ ਪੜ੍ਹ ਕੇ ਨਾਵਾਂ ਦੀ ਵੈਰੀਫਿਕੇਸ਼ਨ ਕੀਤੀ ਜਾਵੇਗੀ। ਉਨ੍ਹਾਂ ਹੋਰ ਦੱਸਿਆ ਕਿ 19 ਤੇ 26 ਨਵੰਬਰ ਨੂੰ ਸਮੂਹ ਰਾਜਨੀਤਿਕ ਪਾਰਟੀਆਂ ਦੇ ਬੂਥ ਲੈਵਲ ਏਜੰਟਾਂ ਨਾਲ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ 3 ਜਨਵਰੀ, 2018 ਨੂੰ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ ਕੀਤਾ ਜਾਵੇਗਾ ਅਤੇ 13 ਜਨਵਰੀ 2018 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ