ਖਿਜ਼ਰਾਬਾਦ ਵਿੱਚ ਇਨਕਲਾਬੀ ਨਾਟਕ ਮੇਲਾ ਕਰਵਾਇਆ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 25 ਮਾਰਚ:
ਬਲਾਕ ਮਾਜਰੀ ਨੇੜਲੇ ਪਿੰਡ ਖਿਜ਼ਰਬਾਦ ਵਿਖੇ ਜਨਵਾਦੀ ਨੌਜਵਾਨ ਸਭਾ ਪੰਜਾਬ (ਈ.ਵਾਈ.ਐਫ.ਆਈ) ਦੀ ਖਿਜ਼ਰਬਾਦ ਇਕਾਈ ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਸ਼ਹਾਦਤ ਨੂੰ ਸਮਰਪਿਤ ‘ਇਨਕਲਾਬੀ ਨਾਟਕ ਮੇਲਾ’ ਕਰਵਾਇਆ ਗਿਆ ਜਿਸਦੀ ਪ੍ਰਧਾਨਗੀ ਸਾਥੀ ਜੋਗਿੰਦਰ ਸਿੰਘ, ਸਾਥੀ ਜਸਵੀਰ ਸਿੰਘ, ਹਰਪ੍ਰੀਤ ਸਿੰਘ ਲਾਡੀ, ਸਾਥੀ ਸੁਖਵਿੰਦਰ ਸਿੰਘ ਸੁੱਖੀ ਤੇ ਸਾਥੀ ਲਾਭ ਸਿੰਘ ਤੇ ਅਧਾਰਤ ਪ੍ਰਧਾਨਗੀ ਮੰਡਲ ਨੇ ਕੀਤੀ। ਨਾਟਕ ਮੇਲੇ ਤੋਂ ਪਹਿਲਾ ਸ਼ਾਮ ਦੇ ਸਮੇਂ ਵੱਡੀ ਗਿਣਤੀ ਵਿਚ ਇੱਕਤਰ ਨੌਜਵਾਨਾਂ ਨੇ ਬਸੰਤੀ ਰੰਗ ਦੀਆਂ ਪੱਗਾਂ ਬੰਨ੍ਹ ਕੇ ਇਨਕਲਾਬ ਜਿੰਦਾਬਾਦ ਤੇ ਸ਼ਹੀਦ ਭਗਤ ਸਿੰਘ ਅਮਰ ਰਹੇ ਦੇ ਅਕਾਸ਼ ਗੂੰਜਦੇ ਨਾਅਰਿਆਂ ਨਾਲ ਪਿੰਡ ਵਿਚ ਰੈਲੀ ਕੱਢੀ ਉਪਰੰਤ ਪਰਵਿੰਦਰ ਸਿੰਘ ਭੀਮ ਦੀ ਅਗਵਾਈ ਵਿਚ ਜਾਗਰਤੀ ਕਲਾ ਮੰਚ ਤਖਤਗੜ੍ਹ (ਰੋਪੜ) ਵੱਲੋਂ ‘ਬੁੱਤ ਜਾਗ ਪਿਆ’, ‘ਕਥਾ ਰੁੱਖਾਂ ਤੇ ਕੁਖਾਂ ਦੀ’ ਅਤੇ ‘ਫਾਂਸੀ’ ਨਾਟਕ ਪੇਸ਼ ਕੀਤੇ ਜਿਨ੍ਹਾਂ ਨੂੰ ਦਰਸ਼ਕਾਂ ਵੱਲੋਂ ਜਮਕੇ ਸਰਾਹਿਆ ਗਿਆ। ਇਸ ਦੌਰਾਨ ਹਰਬੰਸ ਸਿੰਘ ਨੇ ਸਟੇਜ ਸਕੱਤਰ ਦੀ ਭੂਮਿਕਾ ਬਾਖੂਬੀ ਨਿਭਾਈ। ਇਸ ਮੌਕੇ ਜਨਵਾਦੀ ਨੌਜਵਾਨ ਸਭਾ ਪੰਜਾਬ ਦੇ ਸਾਬਕਾ ਆਗੂ ਨਰਿੰਦਰਪਾਲ, ਕਾਮਰੇਡ ਬਲਵੀਰ ਸਿੰਘ ਮੁਸਾਫ਼ਿਰ ਤੇ ਸਾਥੀ ਚੰਦਰ ਸ਼ੇਖਰ ਨੇ ਸੰਬੋਧਨ ਕਰਦੇ ਹੋਏ ਜਨਵਾਦੀ ਨੌਜਵਾਨ ਸਭਾ ਅਤੇ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਨੂੰ ਵੱਧ ਤੋਂ ਵੱਧ ਨੌਜਵਾਨਾਂ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ। ਇਸ ਮੌਕੇ ਹਰਨੇਕ ਸਿੰਘ ਮਾਵੀ, ਪਰਮਜੀਤ ਸਿੰਘ, ਰਾਣਾ ਧਰਮਪਾਲ, ਰਾਣਾ ਪਵਨ ਕੁਮਾਰ, ਮਾਸਟਰ ਹਰਦੇਵ ਸਿੰਘ, ਪਰਮਜੀਤ ਸਿੰਘ, ਸੁਖਦੀਪ ਸਿੰਘ, ਨਛੱਤਰ ਸਿੰਘ ਕਰਤਾਰਪੁਰ, ਸੰਦੀਪ ਰਾਣਾ ਸੈਲਾਬ ਸਮੇਤ ਵੱਡੀ ਗਿਣਤੀ ਵਿਚ ਨੌਜਵਾਨ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ‘ਮਹਿਲਾ ਦਿਵਸ’ ਨੂੰ ਸਮਰਪਿਤ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ‘ਮਹਿਲਾ ਦਿਵਸ’ ਨੂੰ ਸਮਰਪਿਤ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ …