ਅਕਾਲੀ-ਭਾਜਪਾ ਤੇ ਕਾਂਰਗਸ ਨੂੰ ਸੱਤਾ ਤੋਂ ਲਾਂਭੇ ਕਰਨ ਦਾ ਹੁਣ ਸਹੀ ਵੇਲਾ: ਪ੍ਰੋ. ਸਰਬਜੀਤ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜਨਵਰੀ:
ਵਿਧਾਨ ਸਭਾ ਹਲਕਾ ਐਸ.ਏ.ਐਸ.ਨਗਰ (ਮੁਹਾਲੀ) ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਪ੍ਰੋ: ਸਰਬਜੀਤ ਸਿੰਘ ਨੇ ਆਪਣੇ ਸਾਥੀਆਂ ਨਾਲ ਮੁਹਾਲੀ ਹਲਕੇ ਅਧੀਨ ਪੈਂਦੇ ਪਿੰਡਾਂ ਮੋਟੇਮਾਜਰਾ, ਤੰਗੋਰੀ ਅਤੇ ਦੁਰਾਲੀ ਵਿੱਚ ਜਨ ਸੰਪਰਕ ਮੁਹਿੰਮ ਦੌਰਾਨ ਇਨ੍ਹਾਂ ਪਿੰਡਾਂ ਦੇ ਵੋਟਰਾਂ ਅਤੇ ਪਤਵੰਤੇ ਸੱਜਣਾਂ ਨਾਲ ਇਲਾਕੇ ਦੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ ਅਤੇ ਆਪਣੀ ਪਾਰਟੀ ਦੀ ਨੀਤੀਆਂ ਤੇ ਪ੍ਰੋਗਰਾਮਾਂ ਤੋਂ ਜਾਣੂ ਕਰਵਾਇਆ। ਇਨ੍ਹਾਂ ਪਿੰਡਾਂ ਦੇ ਲੋਕਾਂ ਵੱਲੋਂ ਬਸਪਾ ਉਮੀਦਵਾਰ ਪ੍ਰੋ: ਸਰਬਜੀਤ ਸਿੰਘ ਨੂੰ ਪੂਰੀ ਹਮਾਇਤ ਦੇਣ ਦਾ ਭਰੋਸਾ ਦਿੱਤਾ ਗਿਆ।
ਇਸ ਮੌਕੇ ਬਸਪਾ ਦੇ ਉਮੀਦਵਾਰ ਪ੍ਰੋ: ਸਰਬਜੀਤ ਸਿੰਘ ਨਾਲ ਹਲਕਾ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਾਲ ਸਿੰਘ ਰੱਤੂ, ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਦੇਵਪੁਰੀ, ਜ਼ਿਲ੍ਹਾ ਸਕੱਤਰ ਸੁਖਦੇਵ ਸਿੰਘ ਚੱਪੜਚਿੜੀ ਵੀ ਹਾਜ਼ਰ ਸਨ। ਬਸਪਾ ਉਮੀਦਵਾਰ ਪ੍ਰੋ: ਸਰਬਜੀਤ ਸਿੰਘ ਨੇ ਪਿੰਡ ਦੇ ਸਰਬਪੱਖੀ ਵਿਕਾਸ ਲਈ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਅਤੇ ਇਲਾਕਾ ਵਾਸੀਆਂ ਨੂੰ ਆਪਣੇ ਕੀਮਤੀ ਵੋਟ ਪਾਉਣ ਦੀ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਨੇ ਦਲਿਤ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਵਿਕਾਸ ਕਰਨ ਦੀ ਬਜਾਏ ਦਲਿਤਾਂ ਨੂੰ ਹਮੇਸ਼ਾਂ ਵੋਟ ਬੈਂਕ ਵਜੋਂ ਇਸਤੇਮਾਲ ਕੀਤਾ ਜਾਂਦਾ ਰਿਹਾ ਹੈ। ਲੇਕਿਨ ਹੁਣ ਇਨ੍ਹਾਂ ਮੌਕਾ ਪ੍ਰਸਤ ਪਾਰਟੀਆਂ ਨੂੰ ਸੱਤਾ ਤੋਂ ਲਾਂਭੇ ਕਰਨ ਦਾ ਵੇਲਾ ਆ ਗਿਆ ਹੈ। ਪਿੰਡ ਮੋਟੇਮਾਜਰਾ, ਤੰਗੌਰੀ ਅਤੇ ਦੁਰਾਲੀ ਦੇ ਪਤਵੰਤੇ ਸੱਜਣ ਬਾਲਕ ਸਿੰਘ, ਹਰਪਾਲ ਸਿੰਘ, ਰੌਣਕ ਸਿੰਘ, ਬਲਵਿੰਦਰ ਸਿੰਘ, ਗੁਟਜੰਟ ਸਿੰਘ, ਦਰਸ਼ਨ ਸਿੰਘ, ਕਰਮ ਸਿੰਘ, ਨਰਿੰਦਰ ਸਿੰਘ ਅਤੇ ਹਰਿੰਦਰ ਸਿੰਘ ਹਾਜ਼ਰ ਸਨ। ਇਨ੍ਹਾਂ ਵੱਲੋਂ ਬਹੁਜਨ ਪਾਰਟੀ ਦੀ ਨੀਤੀਆਂ ਦੀ ਭਰਪੂਰ ਸ਼ਲਾਘਾ ਕੀਤੀ ਗਈ ਅਤੇ ਪ੍ਰੋ: ਸਰਬਜੀਤ ਸਿੰਘ ਨੂੰ ਭਰਪੂਰ ਹਮਾਇਤ ਦੇਣ ਦਾ ਐਲਾਨ ਕੀਤਾ ਗਿਆ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…