nabaz-e-punjab.com

ਰਿੰਕੂ ਵਰਮਾ ਵੱਲੋਂ ਜੰਗਲਾਤ ਵਿਭਾਗ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਨਾਲ ਮੁਲਾਕਾਤ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 12 ਜੁਲਾਈ
ਇਲਾਕੇ ਦੇ ਉੱਘੇ ਕਾਂਗਰਸੀ ਆਗੂ ਰਿੰਕੂ ਵਰਮਾ ਨੇ ਵਣ ਵਿਭਾਗ ਮੰਤਰੀ ਸਾਧੂ ਸਿੰਘ ਧਰਮਸੋਤ ਨਾਲ ਮੁਲਾਕਤ ਕਰਦਿਆਂ ਹਲਕੇ ਦੀਆਂ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਇਸ ਦੌਰਾਨ ਗਲਬਾਤ ਕਰਦਿਆਂ ਰਿੰਕੂ ਵਰਮਾ ਨੇ ਸਾਧੂ ਸਿੰਘ ਧਰਮਸੋਤ ਨੂੰ ਕੈਬਨਿਟ ਮੰਤਰੀ ਬਣਨ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਸੂਬੇ ਦੇ ਲੋਕ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਬਣੀ ਕਾਂਗਰਸ ਸਰਕਾਰ ਤੋਂ ਵੱਡੀਆਂ ਆਸਾਂ ਲਈ ਬੈਠੇ ਹਨ। ਇਸ ਦੌਰਾਨ ਰਿੰਕੂ ਵਰਮਾ ਮੁੱਲਾਂਪੁਰ ਗਰੀਬਦਾਸ ਵਾਲਿਆਂ ਨੇ ਸਾਧੂ ਸਿੰਘ ਧਰਮਸੋਤ ਦਾ ਸ਼ਾਲ ਨਾਲ ਸਨਮਾਨ ਵੀ ਕੀਤਾ।
ਇਸ ਦੌਰਾਨ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਰਿੰਕੂ ਵਰਮਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਰਣਨੀਤੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਸ ਸਾਲ ਵਿਚ ਅਕਾਲੀ ਸਰਕਾਰ ਨੇ ਸੂਬੇ ਦੀ ਆਰਥਿਕ ਹਾਲਤ ਨੂੰ ਖਰਾਬ ਕਰ ਦਿੱਤਾ। ਜਿਸ ਕਾਰਨ ਮੌਜੂਦਾ ਸੂਬਾ ਸਰਕਾਰ ਨੂੰ ਕਈ ਤਰ੍ਹਾਂ ਦੀਆਂ ਦਰਪੇਸ਼ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੈਬਨਿਟ ਮੰਤਰੀ ਧਰਮਸੋਤ ਨੇ ਕਿਹਾ ਕਿ ਸੂਬੇ ਦੀ ਆਰਥਿਕ ਹਾਲਤ ਨੂੰ ਲੀਹ ਤੇ ਲਿਆਉਣ ਲਈ ਸਰਕਾਰ ਦਿਨ ਰਾਤ ਮਿਹਨਤ ਕਰ ਰਹੀ ਹੈ ਤੇ ਜਲਦ ਹੀ ਲੋਕਾਂ ਦੇ ਵਾਅਦਿਆਂ ਨੂੰ ਪੂਰਾ ਕਰ ਦਿੱਤਾ ਜਾਵੇਗਾ। ਇਸ ਮੌਕੇ ਸੁਮਿਤ ਲਟਾਵਾ, ਹਰਸ਼ ਲਟਾਵਾ, ਧੀਰਜ ਕੁਮਾਰ, ਅਨਿਕੇਤ, ਰਤਨ ਵਰਮਾ, ਮਹੀਪਾਲ ਵਰਮਾ, ਜਗਜੀਤ ਸਿੰਘ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 5 ਜਨਵਰੀ: ਸਰਬੰ…