nabaz-e-punjab.com

ਗਮਾਡਾ ਵੱਲੋਂ ਪੀਣ ਵਾਲੇ ਪਾਣੀ ਦੀਆਂ ਦਰਾਂ ਵਿੱਚ ਵਾਧਾ ਕਾਨੂੰਨੀ ਤੌਰ ’ਤੇ ਨਾਜਾਇਜ਼: ਮਰਵਾਹਾ

ਜੇਕਰ ਗਮਾਡਾ ਨੇ ਪਾਣੀ ਵਿੱਚ ਵਾਧਾ ਵਾਪਸ ਨਾ ਲਿਆ ਤਾਂ ਸੰਘਰਸ਼ ਕਰਾਂਗੇ: ਐਮਡੀਐਸ ਸੋਢੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਸਤੰਬਰ:
ਮੁਹਾਲੀ ਮਿਉਂਸਪਲ ਕੌਂਸਲ ਹੁਣ ਨਗਰ ਨਿਗਮ ਦੇ ਸਾਬਕਾ ਪ੍ਰਧਾਨ ਐਨ ਕੇ ਮਰਵਾਹਾ ਨੇ ਗਮਾਡਾ ਵੱਲੋਂ ਪਾਣੀ ਦੇ ਰੇਟਾਂ ਵਿੱਚ ਕੀਤੇ ਵਾਧੇ ਦਾ ਵਿਰੋਧ ਕਰਦਿਆਂ ਕਿਹਾ ਹੈ ਕਿ ਗਮਾਡਾ ਵੱਲੋਂ ਪਾਣੀ ਦੇ ਰੇਟਾਂ ਵਿੱਚ ਕੀਤਾ ਗਿਆ ਵਾਧਾ ਕਾਨੂੰਨੀ ਤੌਰ ’ਤੇ ਨਾਜਾਇਜ਼ ਹੈ। ਉਹਨਾਂ ਕਿਹਾ ਕਿ ਗਮਾਡਾ ਤਾਂ ਬੁਨਿਆਦੀ ਢਾਂਚਾ ਵਿਕਸਤ ਕਰਦਾ ਹੈ ਅਤੇ ਉਸ ਤੋਂ ਬਾਅਦ ਇਸ ਢਾਂਚੇ ਨੂੰ ਨਗਰ ਨਿਗਮ ਨੂੰ ਸੌਂਪ ਦਿੰਦਾ ਹੈ। ਇਸ ਕਰਕੇ ਗਮਾਡਾ ਕੋਲ ਇਹ ਹੱਕ ਹੀ ਨਹੀਂ ਕਿ ਉਹ ਪਾਣੀ ਦੇ ਰੇਟਾਂ ਵਿੱਚ ਵਾਧਾ ਕਰੇ। ਉਹਨਾਂ ਕਿਹਾ ਕਿ ਪੀਣ ਵਾਲੇ ਪਾਣੀ ਦੀਆਂ ਦਰਾਂ ਨਗਰ ਨਿਗਮ ਹੀ ਤੈਅ ਕਰ ਸਕਦਾ ਹੈ। ਗਮਾਡਾ ਕੋਲ ਇਹ ਦਰਾਂ ਵਧਾਉਣ ਦਾ ਕੋਈ ਅਧਿਕਾਰ ਨਹੀਂ ਹੈ। ਉਹਨਾਂ ਕਿਹਾ ਕਿ ਗਮਾਡਾ ਵੱਲੋਂ ਪਾਣੀ ਦੀਆਂ ਦਰਾਂ ਵਿੱਚ ਕੀਤਾ ਗਿਆ ਵਾਧਾ ਗੈਰਕਾਨੂੰਨੀ ਅਤੇ ਲੋਕਤੰਤਰਿਕ ਤੌਰ ’ਤੇ ਗਲਤ ਹੈ। ਪਾਣੀ ਦੀਆਂ ਦਰਾਂ ਨੂੰ ਨਗਰ ਨਿਗਮ ਵਿੱਚ ਚੁਣੇ ਹੋਏ ਨੁਮਾਇੰਦੇ ਹੀ ਹਾਊਸ ਵਿੱਚ ਸਰਬਸਮੰਤੀ ਜਾਂ ਬਹੁਸੰਮਤੀ ਨਾਲ ਤੈਅ ਕਰ ਸਕਦੇ ਹਨ। ਇਸ ਲਈ ਗਮਾਡਾ ਨੂੰ ਪਾਣੀ ਦਰਾਂ ਵਿੱਚ ਕੀਤਾ ਵਾਧਾ ਵਾਪਸ ਲੈਣਾ ਚਾਹੀਦਾ ਹੈ।
ਸਿਟੀਜਨ ਵੈਲਫੇਅਰ ਐਂਡ ਡਿਵੈਲਪਮੈਂਟ ਫੋਰਮ ਦੇ ਚੇਅਰਮੈਨ ਐਮਡੀਐਸ ਸੋਢੀ ਨੇ ਗਮਾਡਾ ਵੱਲੋਂ ਪਾਣੀ ਦੀਆਂ ਦਰਾਂ ਵਿੱਚ ਕੀਤੇ ਗਏ ਵਾਧੇ ਨੂੰ ਨਾਜਾਇਜ਼ ਦੱਸਦਿਆ ਕਿਹਾ ਹੈ ਕਿ ਗਮਾਡਾ ਵੱਲੋਂ ਪਾਣੀ ਦੀਆਂ ਦਰਾਂ ਵਿੱਚ ਕੀਤਾ ਗਿਆ ਵਾਧਾ ਸ਼ਹਿਰ ਵਾਸੀਆਂ ਨੂੰ ਮਨਜ਼ੂਰ ਨਹੀਂ ਹੈ। ਗਮਾਡਾ ਨੇ ਆਪਣੀ ਮਰਜ਼ੀ ਨਾਲ ਹੀ ਪਾਣੀ ਦੀਆਂ ਦਰਾਂ ਵਿੱਚ ਪੰਜ ਗੁਣਾ ਵਾਧਾ ਕਰ ਦਿੱਤਾ ਹੈ। ਜਿਸ ਕਾਰਨ ਸ਼ਹਿਰ ਵਾਸੀਆਂ ਵਿੱਚ ਰੋਸ ਦੀ ਲਹਿਰ ਫੈਲ ਗਈ ਹੈ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਗਮਾਡਾ ਦੇ ਚੇਅਰਮੈਨ ਹਨ ਜੇ ਕੈਪਟਨ ਦੇ ਮਹਿਕਮੇ ਵਿੱਚ ਹੀ ਇਹ ਹਾਲ ਹੈ ਤਾਂ ਫਿਰ ਹੋਰ ਮਹਿਕਮਿਆਂ ਵਿੱਚ ਕੀ ਹਾਲ ਹੋਵੇਗਾ, ਇਸ ਦਾ ਅੰਦਾਜਾ ਸਹਿਜੇ ਹੀ ਲਗਾਇਆ ਜਾ ਸਕਦਾ ਹੈ।
ਸ੍ਰੀ ਸੋਢੀ ਨੇ ਕਿਹਾ ਕਿ ਗਮਾਡਾ ਨੇ ਪਾਣੀ ਦੀਆਂ ਦਰਾਂ ਵਿੱਚ ਬਹੁਤ ਜ਼ਿਆਦਾ ਵਾਧਾ ਕੀਤਾ ਹੈ, ਜਿਸ ਨੂੰ ਵਾਪਸ ਲਿਆ ਜਾਣਾ ਚਾਹੀਦਾ ਹੈ। ਗਮਾਡਾ ਦੇ ਅਧਿਕਾਰੀ ਆਪਣੇ ਕਮਰਿਆਂ ਵਿੱਚ ਬੈਠ ਕੇ ਹੀ ਅਜਿਹੇ ਫੈਸਲੇ ਲੈਂਦੇ ਹਨ ਜਦੋਂ ਕਿ ਇਹ ਫੈਸਲੇ ਲੋਕਾਂ ਅਨੁਸਾਰ ਹੋਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਉਹਨਾਂ ਦੀ ਸੰਸਥਾ ਵੱਲੋਂ ਸ਼ਹਿਰ ਵਾਸੀਆਂ ਨੂੰ ਨਾਲ ਲੈ ਕੇ ਗਮਾਡਾ ਵੱਲੋਂ ਪਾਣੀ ਦਰਾਂ ਵਿੱਚ ਕੀਤੇ ਵਾਧੇ ਨੂੰ ਵਾਪਸ ਕਰਵਾਉਣ ਲਈ ਸੰਘਰਸ਼ ਕੀਤਾ ਜਾਵੇਗਾ। ਉਹਨਾਂ ਮੰਗ ਕੀਤੀ ਕਿ ਗਮਾਡਾ ਵੱਲੋਂ ਪਾਣੀ ਦਰਾਂ ਵਿਚ ਕੀਤਾ ਗਿਆ ਵਾਧਾ ਤੁਰੰਤ ਵਾਪਸ ਲਿਆ ਜਾਵੇ।

Load More Related Articles
Load More By Nabaz-e-Punjab
Load More In Problems

Check Also

ਮੁਹਾਲੀ ਹਲਕੇ ਵਿੱਚ ਸੀਵਰੇਜ, ਟੁੱਟੀਆਂ ਸੜਕਾਂ ਤੇ ਸਿਹਤ ਸਹੂਲਤਾਂ ਦੀ ਵੱਡੀ ਘਾਟ: ਬੱਬੀ ਬਾਦਲ

ਮੁਹਾਲੀ ਹਲਕੇ ਵਿੱਚ ਸੀਵਰੇਜ, ਟੁੱਟੀਆਂ ਸੜਕਾਂ ਤੇ ਸਿਹਤ ਸਹੂਲਤਾਂ ਦੀ ਵੱਡੀ ਘਾਟ: ਬੱਬੀ ਬਾਦਲ ਬੱਬੀ ਬਾਦਲ ਵੱ…