Share on Facebook Share on Twitter Share on Google+ Share on Pinterest Share on Linkedin ਸਿਹਤ ਮੰਤਰੀ ਸਿੱਧੂ ਦੇ ਹੱਕ ਵਿੱਚ ਨਿੱਤਰੇ ਮੁਹਾਲੀ ਦੇ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ ਅਕਾਲੀ-ਭਾਜਪਾ ਕੌਂਸਲਰ ਝੂਠੇ ਦੋਸ਼ ਲਗਾ ਕੇ ਸਿਹਤ ਮੰਤਰੀ ਤੇ ਪਰਿਵਾਰ ਨੂੰ ਕਰ ਰਹੇ ਨੇ ਬਦਨਾਮ: ਜੈਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਦਸੰਬਰ: ਮੁਹਾਲੀ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ ਤੇ ਕੌਂਸਲਰ ਭਾਰਤ ਭੂਸ਼ਣ ਮੈਣੀ ਅਤੇ ਹੋਰ ਕਈ ਕਾਂਗਰਸੀ ਆਗੂ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਸਮਰਥਨ ਵਿੱਚ ਖੁੱਲ੍ਹ ਕੇ ਸਾਹਮਣੇ ਆ ਗਏ ਹਨ। ਅੱਜ ਇੱਥੇ ਨਗਰ ਨਿਗਮ ਦਫ਼ਤਰ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ ਅਤੇ ਕੌਂਸਲਰ ਭਾਰਤ ਭੂਸ਼ਣ ਮੈਣੀ ਨੇ ਕਿਹਾ ਕਿ ਅਕਾਲੀ-ਭਾਜਪਾ ਕੌਂਸਲਰ ਜ਼ਮੀਨ ਵਿਵਾਦ ਵਿੱਚ ਘਟੀਆਂ ਦਰਜੇ ਦੀ ਦੂਸ਼ਣਬਾਜ਼ੀ ਕਰਕੇ ਕੈਬਨਿਟ ਮੰਤਰੀ ਸ੍ਰੀ ਸਿੱਧੂ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਣਬੁੱਝ ਕੇ ਬਦਨਾਮ ਕਰ ਰਹੇ ਹਨ। ਸ੍ਰੀ ਜੈਨ ਨੇ ਕਿਹਾ ਕਿ ਨੇੜਲੇ ਪਿੰਡਾਂ ਵਿੱਚ ਜ਼ਮੀਨ ਦੀ ਖਰੀਦ ਸਰਕਾਰੀ ਨੇਮਾਂ ਮੁਤਾਬਕ ਕੀਤੀ ਗਈ ਹੈ ਅਤੇ ਅਕਾਲੀ ਕੌਂਸਲਰਾਂ ਦੇ ਤੱਥਾਂ ਵਿੱਚ ਕੋਈ ਸਚਾਈ ਨਹੀਂ ਹੈ। ਫਿਰ ਵੀ ਜੇਕਰ ਵਿਰੋਧੀ ਧਿਰ ਨੂੰ ਕੋਈ ਸ਼ੱਕ ਦੀ ਗੁਜਾਇੰਸ਼ ਹੈ ਤਾਂ ਸਮੁੱਚੇ ਮਾਮਲੇ ਦੀ ਜਾਂਚ ਕਰਵਾਈ ਜਾ ਸਕਦੀ ਹੈ ਅਤੇ ਉਹ ਜਾਂਚ ਵਿੱਚ ਪੂਰਾ ਸਹਿਯੋਗ ਦੇਣਗੇ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀਆਂ ਚੋਣਾਂ ਨੇੜੇ ਆਉਂਦੀਆਂ ਦੇਖ ਕੇ ਅਕਾਲੀ-ਭਾਜਪਾ ਗੱਠਜੋੜ ਦੇ ਆਗੂ ਬੁਖਲਾ ਗਏ ਹਨ ਕਿਉਂਕਿ ਉਨ੍ਹਾਂ ਨੂੰ ਆਪਣੀ ਹਾਰ ਸਪੱਸ਼ਟ ਆ ਰਹੀ ਹੈ। ਜਿਸ ਕਰਕੇ ਉਹ ਝੂਠੀਆਂ ਸ਼ਿਕਾਇਤਾਂ ਦੇ ਕੇ ਡਰਾਮੇਬਾਜ਼ੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਸਿੱਧੂ ਦੀ ਇਮਾਨਦਾਰੀ ’ਤੇ ਕੋਈ ਸ਼ੱਕ ਨਹੀਂ ਕੀਤਾ ਜਾ ਸਕਦਾ ਹੈ। ਕਿਉਂਕਿ ਉਨ੍ਹਾਂ (ਸਿੱਧੂ) ਦੀ ਨੀਤੀ ਅਤੇ ਨੀਅਤ ਸਾਫ਼ ਹੋਣ ਕਰਕੇ ਹੀ ਇਲਾਕੇ ਦੇ ਲੋਕਾਂ ਨੇ ਲਗਾਤਾਰ ਤਿੰਨ ਵਾਰ ਜਿੱਤਾ ਕੇ ਵਿਧਾਨ ਸਭਾ ਵਿੱਚ ਭੇਜਿਆ ਗਿਆ ਹੈ ਜਦੋਂਕਿ ਤਿੰਨੇ ਵਾਰੀ ਅਕਾਲੀ ਉਮੀਦਵਾਰਾਂ ਨੂੰ ਕਰਾਰੀ ਹਾਰ ਦਾ ਮੂੰਹ ਦੇਖਣਾ ਪਿਆ ਹੈ। ਇਸ ਮੌਕੇ ਕੌਂਸਲਰ ਭਾਰਤ ਭੂਸ਼ਣ ਮੈਣੀ ਨੇ ਕਿਹਾ ਕਿ ਮੁਹਾਲੀ ਸ਼ਹਿਰੀ ਅਤੇ ਨੇੜਲੇ ਖੇਤਰ ਵਿੱਚ ਮੈਗਾ ਹਾਊਸਿੰਗ ਪ੍ਰਾਜੈਕਟ ਚੱਲ ਰਹੇ ਹਨ, ਜਿਨ੍ਹਾਂ ਵਿੱਚ ਅਕਾਲੀ ਦਲ ਕਲੋਨਾਈਜਰਾਂ ਨੇ ਵੀ ਵਾਹਯੋਗ ਜ਼ਮੀਨਾਂ ਖਰੀਦ ਕੇ ਬਾਅਦ ਵਿੱਚ ਸੀਐਲਯੂ ਕਰਵਾਇਆ ਜਾਂਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ ਸਰਕਾਰ ਵੇਲੇ ਵੀ ਅਜਿਹਾ ਕੁਝ ਹੁੰਦਾ ਆਇਆ ਹੈ ਅਤੇ ਅੱਜ ਰੋਲਾਂ ਪਾਉਣ ਵਾਲੇ ਅਕਾਲੀ ਉਦੋਂ ਚੁੱਪ ਕਿਉਂ ਸਨ? ਕੀ ਉਦੋਂ ਉਨ੍ਹਾਂ ਨੂੰ ਨਿਯਮ ਤੇ ਕਾਨੂੰਨਾਂ ਦੀ ਜਾਣਕਾਰੀ ਨਹੀਂ ਸੀ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਵੇਲੇ ਹੋਏ ਜ਼ਮੀਨ ਤਬਾਦਲੇ ਸਬੰਧੀ ਹੋਏ ਸੀਐਲਯੂ ਮਾਮਲਿਆਂ ਦੀ ਵੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ। ਇਸ ਮੌਕੇ ਮੁਹਾਲੀ ਕਾਂਗਰਸ ਦੇ ਮੀਤ ਪ੍ਰਧਾਨ ਗੁਰਮੀਤ ਸਿੰਘ ਤੇ ਰਾਜੇਸ਼ ਲਖੋਤਰਾ, ਮਦਨ ਲਾਲ ਬਾਂਸਲ, ਜੋਗਿੰਦਰ ਸਿੰਘ ਤੇ ਹੋਰ ਪਤਵੰਤੇ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ