ਸੜਕ ਹਾਦਸਾ: ਫਾਰਚੂਨਰ ਨੇ ਸਕੋਡਾ ਕਾਰ ਨੂੰ ਮਾਰੀ ਟੱਕਰ, ਦੋ ਵਿਅਕਤੀਆਂ ਦੀ ਮੌਤ

ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਤੇ ਮੇਅਰ ਜੀਤੀ ਸਿੱਧੂ ਦੇ ਨਜ਼ਦੀਕੀ ਸਨ ਮ੍ਰਿਤਕ ਵਿਅਕਤੀ

ਨਬਜ਼-ਏ-ਪੰਜਾਬ, ਮੁਹਾਲੀ, 28 ਅਕਤੂਬਰ:
ਇੱਥੋਂ ਦੇ ਸੈਕਟਰ-79 ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਇੱਕ ਤੇਜ਼ ਰਫ਼ਤਾਰ ਫਾਰਚੂਨਰ ਕਾਰ ਦੇ ਚਾਲਕ ਨੇ ਲਾਪਰਵਾਹੀ ਨਾਲ ਗੱਡੀ ਚਲਾਉਂਦਿਆਂ ਸਕੋਡਾ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਸਕੌਡਾ ਕਾਰ ਦੇ ਚਾਲਕ ਅਤੇ ਉਸ ਨਾਲ ਕਾਰ ਵਿੱਚ ਸਵਾਰ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਰਾਜਾ ਢਿੱਲੋਂ ਅਤੇ ਦਲਜੀਤ ਸਿੰਘ ਵਜੋਂ ਹੋਈ ਹੈ। ਇਹ ਦੋਵੇਂ ਵਿਅਕਤੀ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੇ ਕਾਫ਼ੀ ਨਜ਼ਦੀਕੀ ਸਨ। ਦੋਵੇਂ ਮ੍ਰਿਤਕ ਤਪਾ ਦੇ ਵਸਨੀਕ ਸਨ ਅਤੇ ਚੰਗੇ ਦੋਸਤ ਸਨ। ਉਨ੍ਹਾਂ ਨੇ ਇਕੱਠੇ ਜਿਊਣ ਮਰਨ ਦੀਆਂ ਕਸਮਾਂ ਵੀ ਖਾਧੀਆਂ ਸਨ।
ਮਿਲੀ ਜਾਣਕਾਰੀ ਅਨੁਸਾਰ ਰਾਜਾ ਢਿੱਲੋਂ ਅਤੇ ਦਿਲਜੀਤ ਸਿੰਘ ਐਤਵਾਰ ਨੂੰ ਦੇਰ ਰਾਤ ਸੈਕਟਰ-79 ਸਥਿਤ ਇੱਕ ਰੈਸਟੋਰੈਂਟ ਵਿੱਚ ਖਾਣਾ ਖਾਣ ਆਏ ਸਨ। ਡਿਨਰ ਤੋਂ ਬਾਅਦ ਉਹ ਦੋਵੇਂ ਜਣੇ ਆਪਣੀ ਸਕੋਡਾ ਕਾਰ ਵਿੱਚ ਸਵਾਰ ਹੋ ਕੇ ਵਾਪਸ ਪਰਤ ਰਹੇ ਸਨ। ਇਸ ਦੌਰਾਨ ਮੁਹਾਲੀ ਏਅਰਪੋਰਟ ਸੜਕ ’ਤੇ ਤੇਜ਼ ਰਫ਼ਤਾਰ ਫਾਰਚੂਨਰ ਕਾਰ ਦੇ ਚਾਲਕ ਨੇ ਉਨ੍ਹਾਂ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਰਾਜਾ ਢਿੱਲੋਂ ਅਤੇ ਦਲਜੀਤ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਰਾਜਾ ਢਿੱਲੋਂ ਅਤੇ ਦਲਜੀਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਸਬੰਧੀ ਸੋਹਾਣਾ ਪੁਲੀਸ ਨੇ ਪਿੰਡ ਸੰਤੇ ਮਾਜਰਾ ਦੇ ਵਸਨੀਕ ਫਾਰਚੂਨਰ ਕਾਰ ਡਰਾਈਵਰ ਵਿਰੁੱਧ ਪਰਚਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅੱਜ ਮੁਹਾਲੀ ਦੇ ਸਰਕਾਰੀ ਹਸਪਤਾਲ ਵਿੱਚ ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾਇਆ ਗਿਆ। ਇਸ ਮੌਕੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਸਮੇਤ ਵੱਡੀ ਗਿਣਤੀ ਕਾਂਗਰਸੀ ਵਰਕਰ ਅਤੇ ਉਨ੍ਹਾਂ ਦੇ ਸਮਰਥਕ ਮੌਜੂਦ ਸਨ। ਪੋਸਟਮਾਰਟਮ ਤੋਂ ਬਾਅਦ ਮ੍ਰਿਤਕਾਂ ਦੀਆਂ ਲਾਸ਼ਾਂ ਪਰਿਵਾਰਾਂ ਸੌਂਪ ਦਿੱਤੀਆਂ। ਮ੍ਰਿਤਕ ਦਲਜੀਤ ਸਿੰਘ ਦਾ ਅੱਜ ਤਪਾ ਵਿੱਚ ਅੰਤਿਮ ਸਸਕਾਰ ਕੀਤਾ ਗਿਆ ਜਦੋਂਕਿ ਰਾਜਾ ਢਿੱਲੋਂ ਦਾ ਅੰਤਿਮ ਸਸਕਾਰ ਬੁੱਧਵਾਰ ਨੂੰ ਉਨ੍ਹਾਂ ਦੇ ਬੇਟੇ ਦੇ ਵਿਦੇਸ਼ ’ਚੋਂ ਵਾਪਸ ਆਉਣ ’ਤੇ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

Ensure disposal of complaints in fair, transparent, time bound manner: VB Chief Directs Officials

Ensure disposal of complaints in fair, transparent, time bound manner: VB Chief Directs Of…