Share on Facebook Share on Twitter Share on Google+ Share on Pinterest Share on Linkedin ਸੜਕ ਹਾਦਸਾ: ਹਾਂਡਾ ਸਿਟੀ ਕਾਰ ਨੇ ਸਾਈਕਲ ਨੂੰ ਟੱਕਰ ਮਾਰੀ, ਨੌਜਵਾਨ ਦੀ ਮੌਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਅਗਸਤ: ਇੱਥੋਂ ਦੇ ਫੇਜ਼-9 ਅਤੇ ਫੇਜ਼-8 ਨੂੰ ਵੰਡਦੀ ਮੁੱਖ ਸੜਕ ਉੱਤੇ (ਸੈਕਟਰ-68 ਅਤੇ ਫੇਜ਼-9 ਦੇ ਲਾਲ ਬੱਤੀ ਚੌਕ ਨੇੜੇ) ਲੰਘੀ ਦੇਰ ਰਾਤ ਵਾਪਰੇ ਸੜਕ ਹਾਦਸੇ ਵਿੱਚ ਇਕ ਸਾਈਕਲ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਵਰਿੰਦਰ ਕੁਮਾਰ (29) ਵਾਸੀ ਉੱਤਰਾਖੰਡ ਵਜੋਂ ਹੋਈ ਹੈ। ਉਹ ਮੌਜੂਦਾ ਸਮੇਂ ਵਿੱਚ ਯੂਟੀ ਦੇ ਪਿੰਡ ਕਜਹੇੜੀ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ ਅਤੇ ਸੈਕਟਰ-69 ਸਥਿਤ ਸ਼ਰਾਬ ਦੇ ਠੇਕੇ ਨੇੜਲੇ ਅਹਾਤੇ ਵਿੱਚ ਕੰਮ ਕਰਦਾ ਸੀ। ਜਾਂਚ ਅਧਿਕਾਰੀ ਸਬ ਇੰਸਪੈਕਟਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਰੀਬ 11 ਵਜੇ ਵਰਿੰਦਰ ਅਹਾਤੇ ਤੋਂ ਆਪਣੇ ਸਾਈਕਲ ’ਤੇ ਸਵਾਰ ਹੋ ਕੇ ਕਜਹੇੜੀ ਜਾ ਰਿਹਾ ਸੀ ਕਿ ਜਦੋਂ ਉਹ ਲਾਲ ਬੱਤੀ ਟੀ-ਪੁਆਇੰਟ ਤੋਂ ਥੋੜਾ ਅੱਗੇ ਫੇਜ਼-9 ਅਤੇ ਫੇਜ਼-8 ਨੂੰ ਵੰਡਦੀ ਮੁੱਖ ਸੜਕ ਉੱਤੇ ਪਹੁੰਚਿਆ ਤਾਂ ਉਸ ਨੂੰ ਸਿਟੀ ਹਾਂਡਾ ਕਾਰ ਨੇ ਪਿੱਛੋਂ ਟੱਕਰ ਮਾਰ ਦਿੱਤੀ। ਜਿਸ ਕਾਰਨ ਉਹ ਸੜਕ ’ਤੇ ਡਿੱਗ ਕੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਹਾਦਸਾ ਗ੍ਰਸਤ ਕਾਰ ਨੂੰ ਗਰੇਸ਼ੀਅਨ ਹਸਪਤਾਲ ਸੈਕਟਰ-69 ਦਾ ਡਾਕਟਰ ਪਰਦੀਪ ਚਲਾ ਗਿਆ ਸੀ। ਹਾਦਸੇ ਤੋਂ ਤੁਰੰਤ ਬਾਅਦ ਡਾਕਟਰ ਨੇ ਆਪਣੀ ਕਾਰ ਰੋਕੀ ਅਤੇ ਜ਼ਖ਼ਮੀ ਸਾਈਕਲ ਸਵਾਰ ਨੂੰ ਗਰੇਸ਼ੀਅਨ ਹਸਪਤਾਲ ਵਿੱਚ ਲਿਜਾਇਆ ਗਿਆ ਲੇਕਿਨ ਰਸਤੇ ਵਿੱਚ ਹੀ ਜ਼ਖ਼ਮੀ ਨੇ ਦਮ ਤੋੜ ਦਿੱਤਾ। ਜਾਂਚ ਅਧਿਕਾਰੀ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਸੈਂਟਰਲ ਥਾਣਾ ਫੇਜ਼-8 ’ਚੋਂ ਤੁਰੰਤ ਪੁਲੀਸ ਕਰਮਚਾਰੀ ਮੌਕੇ ’ਤੇ ਪਹੁੰਚ ਗਏ ਅਤੇ ਘਟਨਾ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਹਾਦਸੇ ਦੌਰਾਨ ਕਾਰ ਦਾ ਅਗਲਾ ਟਾਇਰ ਸਾਈਕਲ ਸਵਾਰ ਦੇ ਉੱਤੇ ਚੜ੍ਹ ਗਿਆ ਸੀ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲੀਸ ਨੇ ਲਾਸ਼ ਨੂੰ ਪੋਸਟ ਮਾਰਟਮ ਲਈ ਸਰਕਾਰੀ ਹਸਪਤਾਲ ਵਿੱਚ ਭੇਜ ਦਿੱਤਾ ਹੈ ਅਤੇ ਹਾਦਸੇ ਸਬੰਧੀ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੂੰ ਉੱਤਰਾਖੰਡ ਅਤੇ ਮਲੋਟ ਵਿੱਚ ਰਹਿੰਦੇ ਉਸ ਦੇ ਭਰਾ ਨੂੰ ਇਤਲਾਹ ਭੇਜ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ