ਸੜਕ ਨਿਰਮਾਣ: ਲੋਕਾਂ ਨੇ ਧਰਨਾ ਲਾ ਕੇ ਸੜਕ ਜਾਮ ਕੀਤੀ

ਨਬਜ਼-ਏ-ਪੰਜਾਬ ਬਿਊਰੋ, ਖਰੜ, 9 ਜੂਨ:
ਸ਼ਹੀਦ ਕਾਂਸੀ ਰਾਮ ਮੈਮੋਰੀਅਲ ਕਾਲਜ ਭਾਗੂ ਮਾਜਰਾ ਕਾਲਜ ਨੂੰ ਜਾਂਦੀ ਸੜਕ ਦਾ ਪਿਛਲੇ ਕਾਫੀ ਸਮੇਂ ਤੋਂ ਸੜਕ ਦਾ ਬੁਰਾ ਹਾਲ ਸੀ। ਜਿਸ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਬੁੱਧਵਾਰ ਨੂੰ ਇਲਾਕਾ ਵਾਸੀਆਂ ਨੇ ਸੜਕ ਦਾ ਕੰਮ ਪੂਰਾ ਨਾ ਕਰਨ ‘ਤੇ ਧਰਨਾ ਲਾ ਕੇ ਸੜਕ ਨੂੰ ਜਾਮ ਕਰ ਦਿੱਤਾ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਨਿਰਮਲ ਸਿੰਘ ਨੇ ਕਿਹਾ ਇਸ ਸੜਕ ਦੀ ਹਾਲਤ ਬਹੁਤ ਖਰਾਬ ਹੋਣ ਕਰਕੇ ਲੋਕਾਂ ਦਾ ਆਣ ਜਾਣ ਬਹੁਤ ਦੁੱਭਰ ਹੋ ਗਿਆ ਸੀ ਅਤੇ ਨਗਰ ਕੌਂਸਲ ਵੱਲੋਂ ਸੜਕ ਦਾ ਕੰਮ ਚੱਲਣ ਤੇ ਹੀ ਇਹ ਕਹਿ ਕੇ ਰੋਕ ਦਿੱਤਾ ਕਿ ਇਸ ਸੜਕ ਤੇ ਸਟੇਅ ਲੱਗੀ ਹੈ।
ਇਲਾਕਾ ਨਿਵਾਸੀਆਂ ਵੱਲੋਂ ਕਈ ਵਾਰ ਪ੍ਰਸ਼ਾਸਨ ਕੋਲ ਪਹੁੰਚ ਕੀਤੀ ਗਈ ਪਰ ਕੋਈ ਹੱਲ ਨਾ ਨਿਕਲਿਆ ਅਤੇ ਨਵੀਂ ਸਰਕਾਰ ਆਉਣ ਨਾਲ ਹੀ ਆਖਰ ਇਸ ਦਾ ਟੈਂਡਰ ਨਿਕਲਿਆ ਹੁਣ ਇਸ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਸੀ ਪਰ ਇਸ ਨਾਲ ਇੱਕ ਸਮੱਸਿਆ ਇਹ ਹੋਈ ਕਿ ਕਰੀਬ 250 ਕੁ ਗਜ ਦਾ ਟੋਟਾ ਜੋ ਲੁਧਿਆਣਾ ਰੋਡ ਨੂੰ ਜੋੜਦਾ ਹੈ, ਠੇਕੇਦਾਰ ਵੱਲੋਂ ਕਥਿਤ ਤੌਰ ‘ਤੇ ਮੁਰੰਮਤ ਕਰਨ ਤੋਂ ਮਨਾਂ ਕਰ ਦਿੱਤਾ। ਇਲਾਕਾ ਨਿਵਾਸੀਆਂ ਨੂੰ ਜਦੋਂ ਪਤਾ ਲੱਗਿਆ ਤਾਂ ਖਰੜ ਕਮੇਟੀ ਦਫ਼ਤਰ ਪਹੁੰਚ ਕੀਤੀ ਗਈ ਉਹਨਾਂ ਵੱਲੋਂ ਕੋਈ ਤਸੱਲੀਬਖਸ਼ ਉੱਤਰ ਨਾ ਮਿਲਣ ਕਾਰਨ ਲੋਕਾਂ ਵਿੱਚ ਕਾਫੀ ਗੁੱਸਾ ਸੀ ਜਿਸ ਨੂੰ ਦੇਖਦੇ ਹੋਏ ਇਲਾਕਾ ਨਿਵਾਸੀ ਇਕੱਠੇ ਹੋਏ ਅਤੇ ਸਾਂਤਮਈ ਰੋਸ ਮੁਜ਼ਹਾਰਾ ਕੀਤਾ। ਧਰਨਾ ਲਗਾਉਣ ਉਪਰੰਤ ਮੌਕੇ ਤੇ ਪੁਲਿਸ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਅਤੇ ਖਰੜ ਨਗਰ ਕੌਂਸਲ ਦੇ ਅਧਿਕਾਰੀ ਮਹਾਜਨ ਮੌਕੇ ‘ਤੇ ਪਹੁੰਚ ਗਏ ਅਤੇ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਜਲਦੀ ਹੀ ਸਾਰੀ ਸੜਕ ਬਣਾ ਦਿੱਤੀ ਜਾਵੇਗੀ। ਜਿਸ ਤੋਂ ਬਾਅਦ ਇਲਾਕਾ ਵਾਸੀ ਵੱਲੋਂ ਧਰਨਾ ਖ਼ਤਮ ਕਰ ਦਿੱਤਾ ਗਿਆ। ਇਸ ਮੌਕੇ ਅਜੀਤ ਸਿੰਘ, ਜਗਦੀਪ ਸਿੰਘ, ਵਿਕਰਮਜੀਤ ਸਿੰਘ ਕੰਗ, ਹਰਮੀਤ ਸਿੰਘ, ਰਵਿੰਦਰ ਸਿੰਘ, ਅਸ਼ੋਕ ਸ਼ਰਮਾ ਅਤੇ ਇਲਾਕਾ ਵਾਸੀ ਭਾਰੀ ਸੰਖਿਆ ਵਿਚ ਮੌਜੂਦ ਸਨ।

Load More Related Articles

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…