Share on Facebook Share on Twitter Share on Google+ Share on Pinterest Share on Linkedin ਮੇਅਰ ਦੀ ਮਿਹਰਬਾਨੀ ਸਦਕਾ ਵਾਰਡ ਨੰਬਰ 4 ਵਿੱਚ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਹੋਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਨਵੰਬਰ: ਮੁਹਾਲੀ ਨਗਰ ਨਿਗਮ ਦੇ ਮੇਅਰ ਕੁਲਵੰਤ ਸਿੰਘ ਦੀ ਮਿਹਰਬਾਨੀ ਸਦਕਾ ਸਥਾਨਕ ਵਾਰਡ ਨੰਬਰ 4 ਵਿੱਚ ਵਿਕਾਸ ਦੇ ਕੰਮ ਹੋਣੇ ਸ਼ੁਰੂ ਹੋ ਗਏ ਹਨ। ਅੱਜ ਇਸ ਵਾਰਡ ਤੋਂ ਮਹਿਲਾ ਕੌਂਸਲਰ ਗੁਰਮੀਤ ਕੌਰ ਵੱਲੋਂ ਇਲਾਕੇ ਦੀਆਂ ਸੜਕਾਂ ਨੂੰ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੌਂਸਲਰ ਗੁਰਮੀਤ ਕੌਰ ਨੇ ਕਿਹਾ ਕਿ ਇਸ ਇਲਾਕੇ ਦੀਆਂ ਸੜਕਾਂ ਦਾ ਪਹਿਲਾਂ ਬਹੁਤ ਬੁਰਾ ਹਾਲ ਹੋ ਗਿਆ ਸੀ। ਲੇਕਿਨ ਹੁਣ ਮੇਅਰ ਦੀ ਨਿੱਜੀ ਦਿਲਚਸਪੀ ਸਦਕਾ ਅੱਜ ਇਹਨਾਂ ਸੜਕਾਂ ਨੂੰ ਨਵਾਂ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਇਹ ਸੜਕਾਂ ਬਣਨ ਨਾਲ ਇਲਾਕਾ ਵਾਸੀਆਂ ਨੂੰ ਵਧੀਆ ਸਹੂਲਤ ਮਿਲੇਗੀ ਅਤੇ ਉਨ੍ਹਾਂ ਦੀ ਵਾਰਡ ਨੂੰ ਟੁੱਟੀਆਂ ਸੜਕਾਂ ਦਾ ਲੱਗਿਆ ਗ੍ਰਹਿਣ ਵੀ ਮਿੱਟ ਜਾਵੇਗਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਵਾਰਡ ਵਿੱਚ ਬਾਕੀ ਰਹਿੰਦੇ ਕੰਮ ਵੀ ਜਲਦੀ ਸ਼ੁਰੂ ਕੀਤੇ ਜਾਣਗੇ ਅਤੇ ਇਲਾਕਾ ਨਿਵਾਸੀਆਂ ਨੂੰ ਪਹਿਲ ਦੇ ਆਧਾਰ ’ਤੇ ਮੁੱਢਲੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੋਹਣ ਲਾਲ ਸ਼ਰਮਾ, ਚੈਨ ਸਿੰਘ, ਰਜਨੀਸ਼ ਸੇਵਕ (ਡਾਇਰੈਕਟਰ ਸ਼ਾਸਤਰੀ ਸਕੂਲ), ਕੁਲਦੀਪ ਸਿੰਘ, ਹਰਵਿੰਦਰ ਸਿੰਘ, ਪਵਨਪ੍ਰੀਤ ਸਿੰਘ, ਰਿਸ਼ੀ, ਸਰੋਜ ਬਾਲਾ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ