ਸੜਕ ਸੁਰੱਖਿਆ: ਵੋਡਾਫੋਨ ਸੁਪਰ ਸੇਫ਼ਟੀ ਮੋਟਰ ਸਾਈਕਲ ਰੈਲੀ ਦਾ ਆਯੋਜਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਫਰਵਰੀ:
ਆਮ ਲੋਕਾਂ ਨੂੰ ਟਰੈਫ਼ਿਕ ਨਿਯਮਾਂ ਬਾਰੇ ਜਾਗਰੂਕ ਕਰਨ ਲਈ ਐਤਵਾਰ ਨੂੰ ਵੋਡਾਫੋਨ ਪੰਜਾਬ ਸਰਕਲ ਵੱਲੋਂ ਅੱਜ ਮੁਹਾਲੀ ਸਮੇਤ ਸਮੁੱਚੇ ਟਰਾਈਸਿਟੀ ਵਿੱਚ ‘ਵੋਡਾਫੋਨ ਸੁਪਰ ਸੜਕ ਸੇਫਟੀ ਮੋਟਰ ਸਾਈਕਲ ਰੈਲੀ’ ਕੱਢੀ ਗਈ। ਜਿਸ ਵਿੱਚ 50 ਤੋਂ ਵੱਧ ਪ੍ਰੋਫੈਸ਼ਨਲ ਬਾਈਕਰਸ ਨੇ ਹਿੱਸਾ ਲਿਆ। ਜਿਸ ਨੂੰ ਵੋਡਾਫੋਨ ਦੇ ਬਿਜ਼ਨਸ ਹੈੱਡ ਰਜ਼ਤ ਅਵਸਥੀ ਨੇ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਸੜਕ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਕੰਪਨੀ ਦਾ ਇਹ ਛੋਟਾ ਜਿਹਾ ਉਪਰਾਲਾ ਕੀਮਤੀ ਜਾਨਾਂ ਬਚਾਉਣ ਵਿੱਚ ਮਦਦਗਾਰ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਅਕਸਰ ਦੇਖਣ ਅਤੇ ਸੁਣਨ ਵਿੱਚ ਆਉਂਦਾ ਹੈ ਕਿ ਜ਼ਿਆਦਾਤਰ ਸੜਕ ਹਾਦਸੇ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਦੀ ਕਰਨ ਕਰਕੇ ਵਾਪਰਦੇ ਹਨ। ਇਸ ਲਈ ਆਮ ਲੋਕਾਂ ਨੂੰ ਸੜਕ ਸੁਰੱਖਿਆ ਅਤੇ ਟਰੈਫ਼ਿਕ ਨਿਯਮਾਂ ਬਾਰੇ ਹੇਠਲੇ ਪੱਧਰ ’ਤੇ ਜਾਗਰੂਕ ਕਰਨ ਦੀ ਸਖ਼ਤ ਲੋੜ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਅਜਿਹੇ ਆਯੋਜਨ ਕੀਤੇ ਜਾਣਗੇ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…