
ਐਜੂਸਟਾਰ ਸਕੂਲ ਵਿੱਚ ਸੜਕ ਸੁਰੱਖਿਆ ਹਫ਼ਤਾ ਮਨਾਇਆ
ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 18 ਜਨਵਰੀ:
ਐਜੂਸਟਾਰ ਆਦਰਸ਼ ਸਕੂਲ ਵਿੱਚ 28ਵਾਂ ‘ਸੜਕ ਸੁਰੱਖਿਆ ਹਫਤਾ’ ਪ੍ਰਿੰਸੀਪਲ ਅਨੁ ਸ਼ਰਮਾ ਦੀ ਦੇਖ-ਰੇਖ ਵਿੱਚ ਮਨਾਇਆ ਗਿਆ। ਇਸ ਦੌਰਾਨ ਸਕੂਲੀ ਵਿਦਿਆਰਥੀਆਂ ਨੇ ਕੁਰਾਲੀ ਵਿੱਚ ਟਰੈਫਿਕ ਪੁਲੀਸ ਕਰਮਚਾਰੀਆਂ ਦੇ ਸਹਿਯੋਗ ਨਾਲ ਲੋਕਾਂ ਨੂੰ ਸੜਕੀ ਨਿਯਮਾਂ ਦੀ ਪਾਲਣਾ ਕਰਨ ਲਈ ਜਾਗਰੂਕ ਕੀਤਾ। ਇਸ ਮੌਕੇ ਇੰਸਪੈਕਟਰ ਸਤਨਾਮ ਸਿੰਘ ਵਿਰਕ ਅਤੇ ਟਰੈਫਿਕ ਪੁਲੀਸ ਦੇ ਇੰਚਾਰਜ ਰਜਿੰਦਰ ਸਿੰਘ ਵੱਲੋਂ ਸਕੂਲੀ ਪ੍ਰਬੰਧਕਾਂ ਵੱਲੋਂ ਕੀਤੇ ਉਪਰਾਲੇ ਦੀ ਸਲਾਘਾ ਕੀਤੀ। ਇਸ ਦੌਰਾਨ ਸਕੂਲੀ ਵਿਦਿਅਰਥੀਆਂ ਨੇ ਜਾਗਰੂਕਤਾ ਰੈਲੀ ਵੀ ਕੱਢੀ ਜਿਸ ਦੌਰਾਨ ਵਿਦਿਆਰਥੀਆਂ ਨੇ ਸੜਕੀ ਨਿਯਮਾਂ ਸਬੰਧੀ ਜਾਗਰੂਕ ਕਰਦੇ ਬੈਨਰ ਫੜਕੇ ਲੋਕਾਂ ਨੂੰ ਜਾਗਰੂਕ ਕੀਤਾ। ਇਸ ਦੌਰਾਨ ਸਕੂਲੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਅਨੁ ਸ਼ਰਮਾ ਨੇ ਕਿਹਾ ਕਿ ਸੜਕੀ ਨਿਯਮਾਂ ਸਬੰਧੀ ਜਾਗਰੂਕ ਹੋਣਾ ਸਮੇਂ ਦੀ ਮੁਖ ਲੋੜ ਹੈ ਤਾਂ ਜੋ ਵੱਧ ਰਹੇ ਸੜਕੀ ਹਾਦਸਿਆਂ ਨੂੰ ਠੱਲ੍ਹ ਪਾਈ ਜਾ ਸਕੇ। ਉਨ੍ਹਾਂ ਵਿਦਿਆਰਥੀਆਂ ਨੂੰ ਸੜਕੀ ਨਿਯਮਾਂ ਦੀ ਪਾਲਣਾ ਇੱਕ ਜ਼ਿੰਮੇਵਾਰ ਨਾਗਰਿਕ ਦੇ ਰੂਪ ਵਿੱਚ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਸਮੱੁਚੇ ਸਟਾਫ, ਵਿਦਿਆਰਥੀਆਂ ਅਤੇ ਟਰੈਫਿਕ ਪੁਲੀਸ ਦੇ ਕਰਮਚਾਰੀਆਂ ਨੇ ਸਿਰਕਤ ਕੀਤੀ ਅਤੇ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਹੋਰਨਾਂ ਨੂੰ ਜਾਗਰੂਕ ਕਰਨ ਦਾ ਪ੍ਰਣ ਕੀਤਾ।