ਜ਼ਿਲ੍ਹਾ ਮੁਹਾਲੀ ਵਿੱਚ ਸੜਕ ਸੁਰੱਖਿਆ ਸਬੰਧੀ ਉਲੀਕੇ ਕਾਰਜਾਂ ਵਿੱਚ ਤੇਜੀ ਲਿਆਂਦੀ ਜਾਵੇਗੀ: ਸੁਖਵਿੰਦਰ ਕੁਮਾਰ

ਸੜਕੀ ਹਾਦਸਿਆਂ ਵਿੱਚ ਮਰਨ ਵਾਲਿਆਂ ਦੀ ਯਾਦ ਵਿੱਚ ਸਮਾਗਮ ਦਾ ਆਯੋਜਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਨਵੰਬਰ:
ਸੜਕ ਹਾਦਸਿਆਂ ਵਿੱਚ ਮਰਨ ਵਾਲਿਆਂ ਦੀ ਯਾਦ ਵਿੱਚ ਯੂਨਾਈਟਿਡ ਨੇਸ਼ਨਜ ਵੱਲੋਂ ਨਵੰਬਰ ਮਹੀਨੇ ਦੇ ਹਰ ਤੀਸਰੇ ਐਤਵਾਰ ਨੂੰ ਵਿਸ਼ਵ ਪੱਧਰ ’ਤੇ ‘ਵਰਲਡ ਡੇਅ ਆਫ਼ ਰਿਮੈਂਬਰੈਂਸ’ ਮਨਾਇਆ ਜਾਂਦਾ ਹੈ। ਇਸੇ ਲੜੀ ਦੇ ਸਬੰਧ ਵਿੱਚ ਅੱਜ ਟਰਾਸਪੋਰਟ ਵਿਭਾਗ ਪੰਜਾਬ ਅਤੇ ਟਰੈਫਿਕ ਵਿੰਗ ਪੰਜਾਬ ਪੁਲਿਸ ਵੱਲੋਂ ਸਾਂਝੇ ਤੌਰ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਐਸ.ਏ.ਐਸ.ਨਗਰ ਵਿੱਚ ਇਹ ਸਮਾਗਮ ਕਰਵਾਇਆ ਗਿਆ। ਸ੍ਰੀ ਸੁਖਵਿੰਦਰ ਕੁਮਾਰ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਐਸ.ਏ.ਐਸ.ਨਗਰ ਵੱਲੋਂ ਇਸ ਮੌਕੇ ’ਤੇ ਦੱਸਿਆ ਗਿਆ ਕਿ ਯੂਐਨਓ ਵੱਲੋਂ ਸਨ 2020 ਤੱਕ ਸੜਕ ਹਾਦਸਿਆਂ ਵਿੱਚ ਮਰਨ ਵਾਲਿਆਂ ਦੀ ਗਿਣਤੀ 50 ਫੀਸਦੀ ਕਮੀ ਦਾ ਟੀਚਾ ਮਿਥਿਆ ਗਿਆ ਹੈ।
ਆਰ.ਟੀ.ਏ ਨੇ ਮੌਕੇ ਤੇ ਹਾਜਰ ਮਨਮੋਹਨ ਸਿੰਘ ਲੂਥਰਾ, ਕੋਆਰਡੀਨੇਟਰ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਨੂੰ ਇਹ ਵਿਸ਼ਵਾਸ਼ ਦਿਵਾਇਆ ਕਿ ਜ਼ਿਲ੍ਹੇ ਅੰਦਰ ਰੋਡ ਸੇਫਟੀ ਸਬੰਧੀ ਉਲੀਕੇ ਗਏ ਕਾਰਜਾਂ ਵਿੱਚ ਤੇਜੀ ਲਿਆਂਦੀ ਜਾਵੇਗੀ। ਇਸ ਮੌਕੇ ਤੇ ਹਾਜਾਰ ਰੋਡ ਸੇਫਟੀ ਸਬੰਧੀ ਸਮਾਜ ਸੇਵੀ ਸ੍ਰੀ ਹਰਪੀ੍ਰਤ ਸਿੰਘ ਨੇ ਆਪਣੇ ਵਿਚਾਰ ਪ੍ਰਗਟ ਕੀਤੇ। ਉਹਨਾਂ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਸੜਕ ਹਾਦਸਿਆਂ ਵਿੱਚ ਜਖਮੀ ਹੋਏ ਵਿਅਕਤੀਆਂ ਨੁੂੰ ਹਸਪਤਾਲ ਪਹੁੰਚਾਉਣ ਵਿੱਚ ਪਹਿਲ ਕਦਮੀ ਦਿਖਾਈ ਜਾਵੇ, ਤਾਂ ਜੋ ਜਖਮੀ ਹੋਏ ਵਿਅਕਤੀਆਂ ਦੀ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ।
ਸ੍ਰੀ ਦਲੀਪ ਸਿੰਘ ਨਾਇਬ ਤਹਿਸੀਲਦਾਰ ਵੱਲੋਂ ਭਰੋਸਾ ਦਿਵਾਇਆ ਗਿਆ ਕਿ ਰੋਡ ਸੇਫ਼ਟੀ ਸਬੰਧੀ ਕੀਤੇ ਗਏ ਕਾਰਜਾਂ ਵਿੱਚ ਟਰੈਫਿਕ ਪੁਲੀਸ ਨੂੰ ਪੂਰਨ ਸਹਿਯੋਗ ਦਿੱਤਾ ਜਾਵੇਗਾ। ਇੰਸਪੈਕਟਰ ਸੁਰਿੰਦਰ ਸਿੰਘ ਵੱਲੋਂ ਟਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਹਾਜਰ ਸਮੂਹ ਵਿਅਕਤੀਆਂ ਨੂੰ ਟਰੈਫ਼ਿਕ ਨਿਯਮਾਂ ਸਬੰਧੀ ਸਹੁੰ ਵੀ ਚੁਕਾਈ ਗਈ। ਇਸ ਮੌਕੇ ਸੜਕੀ ਹਾਦਸਿਆਂ ਵਿੱਚ ਮਰਨ ਵਾਲਿਆਂ ਦੀ ਯਾਦ ਵਿੱਚ 2 ਮਿੰਟ ਦਾ ਮੋਨ ਵੀ ਧਾਰਨ ਕੀਤਾ ਗਿਆ। ਅੰਤ ਵਿੱਚ ਸ੍ਰੀ ਸੁਖਵਿੰਦਰ ਕੁਮਾਰ ਆਰ.ਟੀ.ਏ ਮੁਹਾਲੀ ਨੇ ਹਾਜਰ ਸਮੁਹ ਵਿਅਕਤੀਆਂ ਅਤੇ ਅਫ਼ਸਰ ਸਾਹਿਬਾਨ ਦਾ ਧੰਨਵਾਦ ਕੀਤਾ। ਉਹਨਾਂ ਵੱਲੋਂ ਇਸ ਪ੍ਰੋਗਰਾਮ ਨੂੰ ਸਫਲਤਾ ਪੂਰਵਕ ਨੇਪੜੇ ਚਾੜ੍ਹਨ ਲਈ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲੀਸ ਮੁਖੀ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In Development and Work

Check Also

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ ਮੁਕਾਬਲਾ ਪ੍ਰ…