ਕਿਸਾਨ ਜਥੇਬੰਦੀ ਦੇ ਉਮੀਦਵਾਰ ਰਵਨੀਤ ਸਿੰਘ ਬਰਾੜ ਦੇ ਹੱਕ ਵਿੱਚ ਰੋਡ ਸ਼ੋਅ

ਸੰਯੁਕਤ ਸਮਾਜ ਮੋਰਚਾ ਵਿੱਚ ਲੁਕਿਆ ਹੈ ਪੰਜਾਬ ਦੀ ਸਿਆਸਤ ਦਾ ਭਵਿੱਖ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਫਰਵਰੀ:
ਕਿਸਾਨ ਅੰਦੋਲਨ ਦੌਰਾਨ ਬੇਹੱਦ ਅਹਿਮ ਭੂਮਿਕਾ ਨਿਭਾਉਣ ਵਾਲੇ ਕੈਲੀਫੋਰਨੀਆ ਤੋਂ ਪਰਤੇ ਡਾ. ਸਵੈਮਾਨ ਵੱਲੋਂ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰਾਂ ਨੂੰ ਪੰਜਾਬ ਚੋਣਾਂ ਵਿੱਚ ਭਰਵਾਂ ਸਮਰਥਨ ਦਿੱਤਾ ਜਾ ਰਿਹਾ ਹੈ। ਬੁੱਧਵਾਰ ਨੂੰ ਮੁਹਾਲੀ ਤੋਂ ਕਿਸਾਨ ਜਥੇਬੰਦੀ ਦੇ ਉਮੀਦਵਾਰ ਰਵਨੀਤ ਸਿੰਘ ਬਰਾੜ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਪਹੁੰਚੇ ਡਾ. ਸਵੈਮਾਨ ਦੇ ਆਉਣ ਨਾਲ ਬਰਾੜ ਦੀ ਚੋਣ ਮੁਹਿੰਮ ਨੂੰ ਵੱਡਾ ਹੁੰਗਾਰਾ ਮਿਲਿਆ। ਉਨ੍ਹਾਂ ਨੇ ਸ਼ਹਿਰ ਵਿੱਚ ਰੋਡ ਸ਼ੋਅ ਕੱਢਿਆ ਅਤੇ ਪਿੰਡਾਂ ਸੋਹਾਣਾ, ਸਨੇਟਾ, ਗੀਗੇਮਾਜਰਾ, ਮਨੌਲੀ, ਧੀਰਪੁਰ ਵਿੱਚ ਚੋਣ ਪ੍ਰਚਾਰ ਕੀਤਾ।
ਇਸ ਮੌਕੇ ਉਨ੍ਹਾਂ ਨੇ ਇਕ ਪਾਸੇ ਜਿੱਥੇ ਸ਼ਹਿਰ ਦੀਆਂ ਮੰਨੀਆਂ ਪ੍ਰਮੰਨੀਆਂ ਹਸਤੀਆਂ ਨਾਲ ਮੁਲਾਕਾਤ ਕੀਤੀ ਉੱਥੇ ਨਾਲ ਹੀ ਬੁੱਧੀਜੀਵੀ ਵਰਗ ਨਾਲ ਵੀ ਮੁਲਾਕਾਤ ਕੀਤੀ। ਚੋਣ ਪ੍ਰਚਾਰ ਦੌਰਾਨ ਸੰਯੁਕਤ ਸਮਾਜ ਮੋਰਚਾ ਦੇ ਏਜੰਡੇ ਦੀ ਪ੍ਰੋੜਤਾ ਕਰਦਿਆਂ ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਮੋਰਚਾ ਪੰਜਾਬ ਦੀ ਭਲਾਈ ਲਈ ਕੰਮ ਕਰ ਰਿਹਾ ਹੈ ਜਦਕਿ ਬਾਕੀ ਪਾਰਟੀਆਂ ਕੇਵਲ ਆਪਣੇ ਹਿੱਤ ਸਾਧਣ ਤੇ ਲੱਗੀਆਂ ਹੋਈਆਂ ਹਨ। ਉਨ੍ਹਾਂ ਨੂੰ ਪੰਜਾਬ ਦੀ ਕੋਈ ਪ੍ਰਵਾਹ ਨਹੀਂ ਹੈ।
ਜ਼ਿਕਰਯੋਗ ਹੈ ਕਿ ਡਾ ਸਵੈਮਾਨ ਨੇ ਕਿਸਾਨ ਅੰਦੋਲਨ ਦੌਰਾਨ ਟਿੱਕਰੀ ਬਾਰਡਰ ਤੇ ਵੱਡੀ ਸੇਵਾ ਨਿਭਾਈ ਅਤੇ ਉਨ੍ਹਾਂ ਦੇ ਵਿਚਾਰ ਵੱਡੇ ਪੱਧਰ ਤੇ ਮਕਬੂਲ ਹੋਏ। ਵਨੀਤ ਬਰਾੜ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਨਾਲ ਨਾ ਕੇਵਲ ਸੰਯੁਕਤ ਸਮਾਜ ਮੋਰਚੇ ਨੂੰ ਵੱਡਾ ਬਲ ਮਿਲਿਆ ਹੈ ਬਲਕਿ ਕਿਸਾਨੀ ਭਾਈਚਾਰੇ ਵਿੱਚ ਵੀ ਜੋਸ਼ ਦੀ ਲਹਿਰ ਦੌੜ ਗਈ। ਉਨ੍ਹਾਂ ਦੇ ਵਿਚਾਰ ਸੁਣਨ ਲਈ ਵੱਡੀ ਗਿਣਤੀ ਵਿੱਚ ਹਲਕੇ ਕੇ ਲੋਕ ਇਕੱਤਰ ਹੋਏ।
ਟਿਕਰੀ ਮੋਰਚੇ ਉੱਤੇ ਪੂਰੇ ਕਿਸਾਨ ਅੰਦੋਲਨ ਦੌਰਾਨ ਡਾਕਟਰੀ ਸੇਵਾਵਾਂ ਦੇਣ ਵਾਲੇ ਡਾਕਟਰ ਸਵੈਮਾਨ ਸਿੰਘ ਕਹਿੰਦੇ ਹਨ ਕਿ ਜੋ ਮਾਹੌਲ ਅਤੇ ਜਾਗਰੂਕਤਾ ਅੰਦੋਲਨ ਤੋਂ ਬਾਅਦ ਆਈ ਹੈ, ਉਸ ਨੂੰ ਦੇਖਦੇ ਹੋਏ ਸਾਰੇ ਕਿਸਾਨ ਆਗੂਆਂ ਨੂੰ ਆਪਣੀ ਜ਼ਿੰਮੇਵਾਰੀ ਲਈ ਹੋਰ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿ ਕਿਸਾਨ ਜਥੇਬੰਦੀਆਂ ਉਨ੍ਹਾਂ ਦੀ ਚੋਣਾਂ ਵਿੱਚ ਜੋ ਵੀ ਡਿਊਟੀ ਲਗਾਉਣਗੀਆਂ ਉਹ ਤਿਆਰ ਹਨ।

Load More Related Articles

Check Also

ਸਫ਼ਾਈ ਕਾਮਿਆਂ ਵੱਲੋਂ ਅਫ਼ਸਰਾਂ ਦੇ ਘਰਾਂ ਮੂਹਰੇ ਕੂੜਾ ਸੁੱਟ ਕੇ ਰੋਸ ਮੁਜ਼ਾਹਰਾ ਕਰਨ ਦਾ ਐਲਾਨ

ਸਫ਼ਾਈ ਕਾਮਿਆਂ ਵੱਲੋਂ ਅਫ਼ਸਰਾਂ ਦੇ ਘਰਾਂ ਮੂਹਰੇ ਕੂੜਾ ਸੁੱਟ ਕੇ ਰੋਸ ਮੁਜ਼ਾਹਰਾ ਕਰਨ ਦਾ ਐਲਾਨ ਨਬਜ਼-ਏ-ਪੰਜਾਬ, ਮ…