NAbaz-e-punjab.com

ਅਕਾਲੀ ਵਰਕਰਾਂ ਅਤੇ ਚੰਦੂਮਾਜਰਾ ਦੇ ਬੇਟੇ ਨੇ ਮੁਹਾਲੀ ਵਿੱਚ ਰੋਡ ਸ਼ੋਅ ਕੱਢਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਮਈ:
ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ ਵਿੱਚ ਮੁਹਾਲੀ ਵਿੱਚ ਅਕਾਲੀ ਵਿਧਾਇਕ ਐਨ.ਕੇ. ਸ਼ਰਮਾ ਅਤੇ ਸਾਬਕਾ ਐਡਵੋਕੇਟ ਜਨਰਲ ਸਿਮਰਨਜੀਤ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਮੁਹਾਲੀ ਵਿੱਚ ਰੋਡ ਸ਼ੋਅ ਕੱਢਿਆ ਗਿਆ। ਇੱਥੋਂ ਦੇ ਫੇਜ਼-11 ਤੋਂ ਸ਼ੁਰੂ ਹੋਇਆ ਇਹ ਰੋਡ ਸ਼ੋਅ ਫੇਜ਼-6 ਵਿੱਚ ਪਹੁੰਚ ਕੇ ਸਮਾਪਤ ਹੋਇਆ। ਜਿਸ ਵਿੱਚ ਸ਼੍ਰੋਮਣੀ ਕਮੇਟੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਯੂਥ ਵਿੰਗ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਪਰਵਿੰਦਰ ਸਿੰਘ ਬੈਦਵਾਨ, ਇਸਤਰੀ ਅਕਾਲੀ ਦਲ ਦੀ ਪ੍ਰਧਾਨ ਕੁਲਦੀਪ ਕੌਰ ਕੰਗ ਤੇ ਹੋਰਨਾਂ ਆਗੂਆਂ ਨੇ ਸ਼ਿਰਕਤ ਕੀਤੀ।
ਇਸ ਮੌਕੇ ਅਕਾਲੀ ਵਿਧਾਇਕ ਐਨਕੇ ਸ਼ਰਮਾ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਚੰਦੂਮਾਜਰਾ ਦੀ ਪਿਛਲੇ ਪੰਜ ਸਾਲਾਂ ਦੀ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਤੱਕੜੀ ਨੂੰ ਵੋਟ ਪਾਉਣ ਅਤੇ ਹੋਰਨਾਂ ਇਲਾਕਿਆਂ ਵਿੱਚ ਆਪਣੇ ਨਜ਼ਦੀਕੀ ਰਿਸ਼ਤੇਦਾਰਾਂ ਅਤੇ ਦੋਸਤਾਂ ਨੂੰ ਅਕਾਲੀਭਾਜਪਾ ਦੇ ਹੱਕ ਵਿੱਚ ਫਤਵਾ ਦੇਣ ਲਈ ਕਹਿਣ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਸ਼ਹਿਰ ਵਿੱਚ ਆਵਾਰਾ ਪਸ਼ੂਆਂ ਦੀ ਭਰਮਾਰ ਹੈ ਅਤੇ ਮੁਹਾਲੀ ਦੀਆਂ ਸੜਕਾਂ ਅਤੇ ਹੋਰ ਅਦਾਰਿਆਂ ਦੀ ਖ਼ਸਤਾ ਹਾਲਤ ਤੋਂ ਕੈਪਟਨ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਸਭ ਨੂੰ ਨਜ਼ਰ ਆ ਰਹੀ ਹੈ।
ਇਸ ਮੌਕੇ ਐਡਵੋਕੇਟ ਚੰਦੂਮਾਜਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਲੋਕਾਂ ਨਾਲ ਹੋਰ ਵੀ ਵਾਅਦੇ ਕੀਤੇ ਗਏ ਸੀ ਲੇਕਿਨ ਪਰ ਸਰਕਾਰ ਨੇ ਕੋਈ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਖ਼ਿਲਾਫ਼ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਅਤੇ ਵਪਾਰੀਆਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਹੈ ਅਤੇ ਸਰਕਾਰ ਹਰੇਕ ਫਰੰਟ ’ਤੇ ਫੇਲ੍ਹ ਹੋ ਚੁੱਕੀ ਹੈ। ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਮੁਖੀ ਪਰਮਜੀਤ ਕੌਰ ਲਾਂਡਰਾਂ ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ਹਰਮਨਪ੍ਰੀਤ ਸਿੰਘ ਪ੍ਰਿੰਸ, ਜਸਬੀਰ ਕੌਰ ਅਕਲੀ, ਗੁਰਮੁੱਖ ਸਿੰਘ ਸੋਹਲ, ਪਰਮਜੀਤ ਸਿੰਘ ਕਾਹਲੋਂ, ਸੁਰਿੰਦਰ ਸਿੰਘ ਰੋਡਾ, ਸੁਖਦੇਵ ਸਿੰਘ ਪਟਵਾਰੀ, ਗੁਰਮੀਤ ਸਿੰਘ ਵਾਲੀਆ, ਫੂਲਰਾਜ ਸਿੰਘ, ਆਰਪੀ ਸ਼ਰਮਾ, ਉਪਿੰਦਰਜੀਤ ਕੌਰ, ਗੁਰਮੀਤ ਕੌਰ, ਅਰੁਣ ਸ਼ਰਮਾ, ਅਸ਼ੋਕ ਝਾਅ, ਸਾਹਬੀ ਆਨੰਦ, ਬੌਬੀ ਕੰਬੋਜ, ਹਰਪਾਲ ਸਿੰਘ ਚੰਨਾ, ਕਰਮਜੀਤ ਕੌਰ ਅਤੇ ਰਜਨੀ ਗੋਇਲ ਆਦਿ ਸਾਰੇ ਕੌਂਸਲਰ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…