ਸੈਕਟਰ-78 ਵਿੱਚ 3 ਕਰੋੜ ਦੀ ਲਾਗਤ ਨਾਲ ਬਣਨਗੀਆਂ ਸੜਕਾਂ, ਮੇਅਰ ਨੇ ਸ਼ੁਰੂ ਕੀਤਾ ਕੰਮ

ਵਿਕਾਸ ਕੰਮਾਂ ਵਿੱਚ ਪੂਰੀ ਪਾਰਦਰਸ਼ਤਾ ਵਰਤੀ ਜਾਵੇਗੀ: ਮੇਅਰ ਜੀਤੀ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਮਈ:
ਮੁਹਾਲੀ ਨਗਰ ਨਿਗਮ ਵੱਲੋਂ ਇੱਥੋਂ ਦੇ ਸੈਕਟਰ-78 ਵਿੱਚ 3 ਕਰੋੜ ਦੀ ਲਾਗਤ ਨਾਲ ਨਵੀਆਂ ਸੜਕਾਂ ਅਤੇ ਹੋਰ ਵਿਕਾਸ ਕੰਮ ਕੀਤੇ ਜਾਣਗੇ ਅਤੇ ਮੌਜੂਦਾ ਸਮੇਂ ਵਿੱਚ ਚੱਲ ਰਹੇ ਵਿਕਾਸ ਕੰਮਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅੱਜ ਸੈਕਟਰ-78 ਵਿੱਚ ਸੜਕਾਂ ’ਤੇ ਪ੍ਰੀਮਿਕਸ ਪਾਉਣ ਅਤੇ ਹੋਰ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਨ ਮੌਕੇ ਆਪਣੇ ਸੰਬੋਧਨ ਵਿੱਚ ਕੀਤਾ। ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਅਤੇ ਕੌਂਸਲਰ ਹਰਜੀਤ ਸਿੰਘ ਭੋਲੂ ਹਾਜ਼ਰ ਸਨ।
ਜੀਤੀ ਸਿੱਧੂ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਮੁਹਾਲੀ ਦਾ ਇਹ ਇਲਾਕਾ ਸੜਕਾਂ ਦੇ ਵਿਕਾਸ ਪੱਖੋਂ ਪਛੜਿਆ ਰਿਹਾ ਹੈ ਅਤੇ ਪਹਿਲਾਂ ਇਹ ਖੇਤਰ ਗਮਾਡਾ ਅਧੀਨ ਆਉਂਦਾ ਸੀ ਲੇਕਿਨ ਹੁਣ ਸੈਕਟਰ-76 ਤੋਂ 80 ਵਿੱਚ ਸੜਕਾਂ ਦੇ ਨਿਰਮਾਣ ’ਤੇ ਕਰੋੜਾ ਰੁਪਏ ਦੇ ਮਤੇ ਪਾਸ ਕੀਤੇ ਗਏ ਹਾਨ। ਜਿਸ ਦੇ ਤਹਿਤ ਮੌਜੂਦਾ ਸਮੇਂ ਵਿੱਚ ਸੜਕਾਂ ਦੀ ਨੁਹਾਰ ਬਦਲਣ ਦਾ ਕੰਮ ਜੰਗੀ ਪੱਧਰ ’ਤੇ ਕੀਤਾ ਜਾ ਰਿਹਾ ਹੈ। ਮੇਅਰ ਨੇ ਕਿਹਾ ਕਿ ਮੁਹਾਲੀ ਵਿੱਚ ਪੂਰੀ ਪਾਰਦਰਸ਼ਤਾ ਨਾਲ ਸਾਰੇ ਵਾਰਡਾਂ ਵਿੱਚ ਵਿਕਾਸ ਕੰਮ ਕਰਵਾਏ ਜਾ ਰਹੇ ਹਨ ਅਤੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਕੁਆਲਿਟੀ ਨਾਲ ਕਿਸੇ ਵੀ ਤਰ੍ਹਾਂ ਨਾਲ ਸਮਝੌਤਾ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੇ ਉਨ੍ਹਾਂ ਨੂੰ ਮੇਅਰ ਬਣਾ ਕੇ ਬਹੁਤ ਵੱਡਾ ਉਪਕਾਰ ਕੀਤਾ ਹੈ ਅਤੇ ਹੁਣ ਉਹ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉੱਤਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ।
ਇਸ ਤੋਂ ਪਹਿਲਾਂ ਕੌਂਸਲਰ ਹਰਜੀਤ ਸਿੰਘ ਭੋਲੂ ਨੇ ਮੇਅਰ ਜੀਤੀ ਸਿੱਧੂ ਦਾ ਇੱਥੇ ਆਉਣ ’ਤੇ ਸਵਾਗਤ ਕੀਤਾ ਅਤੇ ਵਿਕਾਸ ਕੰਮਾਂ ਵਿੱਚ ਸਹਿਯੋਗ ਦੇਣ ਲਈ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਸੈਕਟਰਾਂ ਵਿੱਚ ਸੜਕਾਂ ਦਾ ਨਿਰਮਾਣ ਅਤੇ ਪਾਰਕਾਂ ਨੂੰ ਸੈਰਗਾਹ ਵਜੋਂ ਵਿਕਸਤ ਕਰਨ ਸਮੇਤ ਪੀਣ ਵਾਲਾ ਪਾਣੀ ਅਤੇ ਹੋਰ ਕੰਮਾਂ ਨੂੰ ਤਰਜ਼ੀਹ ਦਿੱਤੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …