ਲੁੱਟ-ਖੋਹ ਦਾ ਮਾਮਲਾ: ਨਾਜਾਇਜ਼ ਅਸਲੇ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ, ਬਾਕੀਆਂ ਦੀ ਭਾਲ ਜਾਰੀ

ਨਬਜ਼-ਏ-ਪੰਜਾਬ, ਮੁਹਾਲੀ, 27 ਅਗਸਤ:
ਡੀਜੀਪੀ ਪੰਜਾਬ ਅਤੇ ਡੀਆਈਜੀ ਰੂਪਨਗਰ ਰੇਂਜ ਅਤੇ ਐਸਐਸਪੀ ਮੁਹਾਲੀ ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਮਾੜੇ ਅਨਸਰਾਂ ਅਤੇ ਲੁੱਟਾਂ-ਖੋਹਾਂ ਕਰਨ ਵਾਲੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ ਦੋ ਮੁਲਜ਼ਮਾਂ ਰਾਜੀਵ ਕੁਮਾਰ ਉਰਫ਼ ਬੱਕਰੀ ਅਤੇ ਮੁਕੇਸ਼ ਉਰਫ਼ ਗੁਰੀਲਾ ਵਾਸੀਅਨ ਪਿੰਡ ਅਭੇਪੁਰ, ਸੈਕਟਰ-19, ਪੰਚਕੂਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੇ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਥਾਣਾ ਜ਼ੀਰਕਪੁਰ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਪਿਛਲੇ ਦਿਨੀਂ ਹਰ ਮਿਲਾਪ ਨਗਰ ਬਲਟਾਣਾ ਵਿਖੇ ਸ਼ਰਾਬ ਦਾ ਠੇਕਾ ਲੁੱਟਣ ਦੇ ਮਾਮਲੇ ਨੂੰ ਸੁਲਝਾ ਲਿਆ ਹੈ।
ਅੱਜ ਇੱਥੇ ਇਹ ਜਾਣਕਾਰੀ ਮੀਡੀਆ ਨਾਲ ਸਾਂਝੀ ਕਰਦਿਆਂ ਜ਼ਿਲ੍ਹਾ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਕੋਲੋਂ ਮੌਕੇ ’ਤੇ ਹੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤਿਆ ਗਿਆ 315 ਬੋਰ ਦਾ ਦੇਸੀ ਪਿਸਤੌਲ ਅਤੇ ਤਿੰਨ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਪੁਲੀਸ ਅਨੁਸਾਰ ਮੁਲਜ਼ਮ ਰਾਜੀਵ ਉਰਫ਼ ਬੱਕਰੀ ਕੋਲੋਂ ਬਾਕੀ ਫਰਾਰ ਚਾਰ ਮੁਲਜ਼ਮਾਂ ਦੇ ਟਿਕਾਣੇ ਬਾਰੇ ਪਤਾ ਲਗਾਉਣ ਲਈ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਫਰਾਰ ਮੁਲਜ਼ਮਾਂ ਨੂੰ ਵੀ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲੀਸ ਇਹ ਵੀ ਪਤਾ ਲਗਾਉਣ ਵਿੱਚ ਜੁੱਟ ਗਈ ਹੈ, ਉਹ ਨਾਜਾਇਜ਼ ਅਸਲਾ ਕਿੱਥੋਂ ਲੈ ਕੇ ਆਏ ਸੀ ਅਤੇ ਹੁਣ ਤੱਕ ਕਿੰਨੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੇ ਹੋਰ ਕੌਣ ਕੌਣ ਸਾਥੀ ਹਨ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…