nabaz-e-punjab.com

ਖੋਖਾ ਮਾਰਕੀਟ ਵਿੱਚ ਕੱਪੜੇ ਦੀ ਦੁਕਾਨ ’ਚ ਚੋਰੀ, ਚੌਕੀਦਾਰ ਤੋਂ ਪੁੱਛਗਿੱਛ

ਜਯੋਤਪੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਮਈ:
ਇੱਥੋਂ ਦੇ ਫੇਜ਼-1 ਸਥਿਤ ਖੋਖਾ ਮਾਰਕੀਟ ਵਿੱਚ ਲੰਘੀ ਰਾਤ ਅਣਪਛਾਤੇ ਚੋਰਾਂ ਨੇ ਇਕ ਕੱਪੜਿਆਂ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ ਅਤੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਇਸ ਸਬੰਧੀ ਪੀੜਤ ਦੁਕਾਨਦਾਰ ਸ਼ੇਰ ਬਹਾਦਰ ਨੇ ਦੱਸਿਆ ਕਿ ਉਸ ਦੀ ਖੋਖਾ ਮਾਰਕੀਟ ਫੇਜ਼-1 ਵਿੱਚ ਸੰਦੀਪ ਕਲਾਥ ਹਾਊਸ ਕੱਪੜਿਆਂ ਦੀ ਦੁਕਾਨ ਹੈ। ਮੌਜੂਦਾ ਸਮੇਂ ਵਿੱਚ ਉਹ ਅੌਡ-ਈਵਨ ਦੇ ਆਧਾਰ ’ਤੇ ਇਕ ਦਿਨ ਛੱਡ ਕੇ ਆਪਣੀ ਦੁਕਾਨ ਖੋਲ੍ਹਦਾ ਹੈ।
ਉਨ੍ਹਾਂ ਦੱਸਿਆ ਕਿ ਸੋਮਵਾਰ ਸ਼ਾਮ ਨੂੰ ਉਹ ਦੁਕਾਨ ਬੰਦ ਕਰਕੇ ਗਏ ਸਨ ਅਤੇ ਅੱਜ ਸਵੇਰੇ ਜਦੋਂ ਉਨ੍ਹਾਂ ਨੇ ਆਪਣੀ ਦੁਕਾਨ ਖੋਲ੍ਹੀ ਤਾਂ ਦੁਕਾਨ ਦੇ ਅੰਦਰ ਸਾਰਾ ਸਮਾਨ ਇੱਧਰ ਉਧਰ ਖਿੱਲਰਿਆ ਪਿਆ ਸੀ। ਉਨ੍ਹਾਂ ਦੱਸਿਆ ਕਿ ਅਣਪਛਾਤੇ ਚੋਰਾਂ ਨੇ ਦੁਕਾਨ ਦੀ ਟੀਨਾਂ ਦੀ ਬਣੀ ਛੱਤ ਤੋੜ ਕੇ ਦੁਕਾਨ ਵਿੱਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਪੀੜਤ ਦੁਕਾਨਦਾਰ ਦੇ ਦੱਸਣ ਅਨੁਸਾਰ ਦੁਕਾਨ ’ਚੋਂ ਲਗਭਗ 50 ਹਜ਼ਾਰ ਰੁਪਏ ਦੀ ਕੀਮਤ ਦਾ ਕੱਪੜਾ ਅਤੇ ਦੁਕਾਨ ਦਾ ਗੱਲਾ ਤੋੜ ਕੇ 12 ਹਜ਼ਾਰ ਰੁਪਏ ਨਗਦੀ ਚੋਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਪੈਸੇ ਉਨ੍ਹਾਂ ਨੇ ਦੁਕਾਨ ਦਾ ਕਿਰਾਇਆ ਦੇਣ ਲਈ ਰੱਖੇ ਸਨ। ਉਨ੍ਹਾਂ ਦੱਸਿਆ ਕਿ ਦੁਕਾਨ ਵਿੱਚ ਚੋਰੀ ਸਬੰਧੀ ਫੇਜ਼-1 ਥਾਣੇ ਵਿੱਚ ਲਿਖਤੀ ਸ਼ਿਕਾਇਤ ਦਰਜ ਕਰਵਾਈ ਗਈ ਹੈ।
ਉਧਰ, ਥਾਣਾ ਫੇਜ਼-1 ਦੇ ਐਸਐਚਓ ਇੰਸਪੈਕਟਰ ਮਨਫੂਲ ਸਿੰਘ ਨੇ ਦੱਸਿਆ ਕਿ ਖੋਖਾ ਮਾਰਕੀਟ ਵਿੱਚ ਕੱਪੜੇ ਦੀ ਦੁਕਾਨ ’ਚ ਚੋਰੀ ਦੀ ਘਟਨਾ ਦੀ ਸੂਚਨਾ ਮਿਲਣ ’ਤੇ ਤੁਰੰਤ ਪੁਲੀਸ ਕਰਮਚਾਰੀ ਮੌਕੇ ’ਤੇ ਪਹੁੰਚ ਗਏ ਅਤੇ ਘਟਨਾ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਮੁੱਢਲੀ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ। ਥਾਣਾ ਮੁਖੀ ਨੇ ਦੱਸਿਆ ਕਿ ਚੋਰੀ ਸਬੰਧੀ ਮਾਰਕੀਟ ਦੇ ਚੌਕੀਦਾਰ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…