ਆਮ ਲੋਕਾਂ ਤੱਕ ਸਹੀ ਜਾਣਕਾਰੀ ਪਹੁੰਚਾਉਣ ਵਿੱਚ ਮੀਡੀਆ ਦੀ ਭੂਮਿਕਾ ਅਹਿਮ: ਸਿੱਧੂ

ਮੀਡੀਆ ਨੁਮਾਇੰਦਿਆਂ ਲਈ ਜਿਨਸੀ, ਯੌਨ ਸਿਹਤ ਤੇ ਅਧਿਕਾਰਾਂ ਬਾਰੇ ਇਕ ਰੋਜ਼ਾ ਸੈਮੀਨਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਫਰਵਰੀ:
ਫੈਮਿਲੀ ਪਲਾਨਿੰਗ ਐਸੋਸੀਏਸ਼ਨ ਆਫ਼ ਇੰਡੀਆ ਵੱਲੋਂ ਇੱਥੋਂ ਦੇ ਫੇਜ਼-3ਏ ਸਥਿਤ ਕੈਂਪਸ ਆਫਿਸ ਵਿੱਚ ਮੀਡੀਆ ਨੁਮਾਇੰਦਿਆਂ ਲਈ ਇਕ ਰੋਜ਼ਾ ਜਿਨਸੀ, ਯੌਨ ਸਿਹਤ ਅਤੇ ਅਧਿਕਾਰਾਂ ਬਾਰੇ ਸੈਮੀਨਾਰ ਕਰਵਾਇਆ ਗਿਆ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਆਮ ਲੋਕਾਂ ਤੱਕ ਸਹੀ ਜਾਣਕਾਰੀ ਪਹੁੰਚਾਉਣ ਲਈ ਪ੍ਰੈੱਸ ਮਹੱਤਵਪੂਰਨ ਭੂਮਿਕਾ ਨਿਭਾ ਸਕਦੀ ਹੈ। ਸੁਰੱਖਿਅਤ ਗਰਭਪਾਤ ਬਾਰੇ ਸਹੀ ਜਾਣਕਾਰੀ ਲੋਕਾਂ ਤੱਕ ਪੁੱਜਦੀ ਕਰਨ ਵਿੱਚ ਮੀਡੀਆ ਨੁਮਾਇੰਦਿਆਂ ਦੀ ਅਹਿਮ ਭੂਮਿਕਾ ਹੁੰਦੀ ਹੈ। ਇਸ ਬਾਰੇ ਵੱਧ ਤੋਂ ਵੱਧ ਪ੍ਰਚਾਰ ਤੇ ਪਸਾਰ ਹੋਣਾ ਚਾਹੀਦਾ ਹੈ।
ਇਸ ਤੋਂ ਪਹਿਲਾਂ ਫੈਮਿਲੀ ਪਲਾਨਿੰਗ ਐਸੋਸੀਏਸ਼ਨ ਮੁਹਾਲੀ ਬ੍ਰਾਂਚ ਦੇ ਪ੍ਰਧਾਨ ਆਈਪੀਐਸ ਬਾਜਵਾ ਨੇ ਕਿਹਾ ਕਿ ਸੈਮੀਨਾਰ ਦਾ ਮੁੱਖ ਮੰਤਵ ਜਿਨਸੀ ਅਤੇ ਯੌਨ ਸਿਹਤ ਅਤੇ ਅਧਿਕਾਰ, ਸੁਰੱਖਿਅਤ ਗਰਭਪਾਤ ਦੇ ਕਾਨੂੰਨੀ ਅਤੇ ਤਕਨੀਕੀ ਮੁੱਦਿਆਂ ਬਾਰੇ ਮੀਡੀਆ ਰਾਹੀਂ ਲੋਕਾਂ ਵਿੱਚ ਸਹੀ ਜਾਣਕਾਰੀ ਪਹੁੰਚਾਉਣ ਬਾਰੇ ਜਾਗਰੂਕ ਕਰਨਾ ਹੈ।
ਇਸ ਮੌਕੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਸਰਕਾਰੀ ਹਸਪਤਾਲਾਂ ਵਿੱਚ ਸੁਰੱਖਿਅਤ ਗਰਭਪਾਤ ਸਬੰਧੀ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਅੌਰਤ ਰੋਗਾਂ ਦੀ ਮਾਹਰ ਡਾ. ਵਿਨੀਤ ਨਾਗਪਾਲ ਨੇ ਗਰਭਪਾਤ ਕਰਵਾਉਣ ਦੇ ਕਾਨੂੰਨੀ ਮੁੱਦਿਆਂ ਵਿਸ਼ੇਸ਼ ਕਰਕੇ ਐਮਟੀਪੀ ਐਕਟ ਬਾਰੇ ਜਾਣਕਾਰੀ ਦਿੱਤੀ। ਡਾ. ਹਰਪ੍ਰੀਤ ਕੌਰ ਨੇ ਸੁਰੱਖਿਅਤ ਗਰਭਪਾਤ ਬਾਰੇ ਦੱਸਿਆ। ਡਾ. ਨੇਹਾ ਨੇ ਸੁੱਰਿਖਅਤ ਗਰਭਪਾਤ ਕਰਵਾਉਣ ਲਈ ਦਿੱਤੀਆਂ ਜਾ ਰਹੀਆਂ ਸੇਵਾਵਾ ਬਾਰੇ ਚਰਚਾ ਕੀਤੀ। ਪੰਚਕੂਲਾ ਬ੍ਰਾਂਚ ਦੇ ਪ੍ਰਧਾਨ ਵਿਨੋਦ ਕਪੂਰ ਨੇ ਸੁਰੱਖਿਅਤ ਗਰਭਪਾਤ ਸੇਵਾਵਾਂ ਨੂੰ ਕਿੱਥੇ ਅਤੇ ਕਦੋਂ ਰੈਫਰ ਕੀਤਾ ਜਾ ਸਕਦਾ ਹੈ। ਇਸ ਵਿੱਚ ਮੀਡੀਆ ਦੀ ਕੀ ਭੂਮਿਕਾ ਹੋ ਸਕਦੀ ਹੈ ਬਾਰੇ ਜਾਣਕਾਰੀ ਦਿੱਤੀ। ਅਖੀਰ ਵਿੱਚ ਐਸੋਸੀਏਸ਼ਨ ਦੀ ਮੀਤ ਪ੍ਰਧਾਨ ਸ੍ਰੀਮਤੀ ਨੀਲਮ ਕੋਹਲੀ ਨੇ ਸਿਹਤ ਮੰਤਰੀ ਤੇ ਹੋਰਨਾਂ ਮਹਿਮਾਨਾਂ ਦਾ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…