ਬਾਰ੍ਹਵੀਂ ਸ਼੍ਰੇਣੀ ਦੀ ਟਰਮ-2 ਦੀ ਪ੍ਰੀਖਿਆਵਾਂ ਸਬੰਧੀ ਰੋਲ ਨੰਬਰ\ਐਡਮਿਟ ਕਾਰਡ ਵੈਬਸਾਈਟ ’ਤੇ ਅਪਲੋਡ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਪਰੈਲ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 22 ਅਪਰੈਲ ਨੂੰ ਸ਼ੁਰੂ ਹੋ ਰਹੀਆਂ ਬਾਰ੍ਹਵੀਂ ਸ਼੍ਰੇਣੀ ਦੀਆਂ ਟਰਮ-2, ਓਪਨ ਸਕੂਲ, ਵਾਧੂ ਵਿਸ਼ਾ, ਕਾਰਗੁਜ਼ਾਰੀ ਸੁਧਾਰ ਅਤੇ ਰੀ-ਅਪੀਅਰ ਪ੍ਰੀਖਿਆਵਾਂ ਲਈ ਪ੍ਰੀਖਿਆਰਥੀਆਂ ਦੇ ਰੋਲ ਨੰਬਰ/ਐਡਮਿਟ ਕਾਰਡ ਵੈੱਬ-ਸਾਈਟ ਉੱਤੇ ਅਪਲੋਡ ਕਰ ਦਿੱਤੇ ਗਏ ਹਨ। ਅੱਜ ਇੱਥੇ ਇਹ ਜਾਣਕਾਰੀ ਸਕੂਲ ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਜੇ.ਆਰ. ਮਹਿਰੋਕ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਬਾਰ੍ਹਵੀਂ ਸ਼੍ਰੇਣੀ ਦੀ ਟਰਮ-2 ਪ੍ਰੀਖਿਆ ਦੇਣ ਵਾਲੇ ਰੈਗੂਲਰ ਪ੍ਰੀਖਿਆਰਥੀਆਂ ਦੇ ਰੋਲ ਨੰਬਰ/ਐਡਮਿਟ ਕਾਰਡ ਬੋਰਡ ਦੀ ਵੈਸਬਾਈਟ ਸਮੇਤ ਸਬੰਧਤ ਸੰਸਥਾਵਾਂ ਦੀਆਂ ਲਾਗ-ਇਨ ਆਈਡੀ ’ਤੇ ਅਪਲੋਡ ਕੀਤੇ ਜਾ ਚੁੱਕੇ ਹਨ ਅਤੇ ਸਮੂਹ ਸੰਸਥਾਵਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੀ ਸੰਸਥਾ ਨਾਲ ਸਬੰਧਤ ਰੈਗੂਲਰ ਪ੍ਰੀਖਿਆਰਥੀਆਂ ਦੇ ਰੋਲ ਨੰਬਰ/ਐਡਮਿਟ ਕਾਰਡ ਆਪਣੀ ਸੰਸਥਾ ਦੀ ਲਾਗ-ਇਨ ਆਈਡੀ ਤੋਂ ਡਾਊਨਲੋਡ ਕਰ ਸਕਦੇ ਹਨ।
ਕੰਟਰੋਲਰ (ਪ੍ਰੀਖਿਆਵਾਂ) ਨੇ ਇਹ ਵੀ ਦੱਸਿਆ ਕਿ ਬਾਰ੍ਹਵੀਂ ਸ਼੍ਰੇਣੀ ਦੇ ਰੈਗੂਲਰ ਪ੍ਰੀਖਿਆਰਥੀਆਂ ਤੋਂ ਇਲਾਵਾ ਓਪਨ ਸਕੂਲ ਪ੍ਰਣਾਲੀ ਅਧੀਨ, ਵਾਧੂ ਵਿਸ਼ਾ, ਕਾਰਗੁਜ਼ਾਰੀ ਸੁਧਾਰ ਅਤੇ ਰੀ-ਅਪੀਅਰ ਕੈਟਾਗਰੀਆਂ ਦੀ ਪ੍ਰੀਖਿਆ ਦੇਣ ਵਾਲੇ ਪ੍ਰੀਖਿਆਰਥੀਆਂ ਦੇ ਰੋਲ ਨੰਬਰ/ਐਡਮਿਟ ਕਾਰਡ ਵੀ ਸਿੱਖਿਆ ਬੋਰਡ ਦੀ ਵੈੱਬਸਾਈਟ ’ਤੇ ਅਪਲੋਡ ਕੀਤੇ ਜਾ ਚੁੱਕੇ ਹਨ। ਸਬੰਧਤ ਪ੍ਰੀਖਿਆਰਥੀ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ਤੋਂ ਆਪਣੇ ਰੋਲ ਨੰਬਰ/ਐਡਮਿਟ ਕਾਰਡ ਡਾਊਨਲੋਡ ਕਰ ਸਕਦੇ ਹਨ।
ਸ੍ਰੀ ਮਹਿਰੋਕ ਦੀ ਜਾਣਕਾਰੀ ਅਨੁਸਾਰ ਸਿੱਖਿਆ ਬੋਰਡ ਵੱਲੋਂ ਇਸ ਪ੍ਰੀਖਿਆ ਨਾਲ ਸਬੰਧਤ ਪ੍ਰੀਖਿਆਰਥੀਆਂ ਨੂੰ ਰੋਲ ਨੰਬਰ ਸਲਿਪ ਵੱਖਰੇ ਤੌਰ ’ਤੇ ਡਾਕ ਰਾਹੀਂ ਨਹੀਂ ਭੇਜੀ ਜਾਵੇਗੀ। ਜੇਕਰ ਰੋਲ ਨੰਬਰ ਸਲਿੱਪ ਵਿੱਚ ਕੋਈ ਵੀ ਤਰੁੱਟੀ ਪਾਈ ਜਾਂਦੀ ਹੈ ਤਾਂ ਸਬੰਧਤ ਪ੍ਰੀਖਿਆਰਥੀ ਠੋਸ ਸਬੂਤਾਂ ਸਮੇਤ ਹਰ ਹਾਲਤ ਵਿੱਚ 20 ਅਪਰੈਲ ਤੱਕ ਤਰੁੱਟੀ ਦੀ ਦਰੁਸਤੀ ਲਈ ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਪਹੁੰਚ ਕੇ ਸੋਧ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪ੍ਰੀਖਿਆ ਨਾਲ ਸਬੰਧਤ ਕਿਸੇ ਵੀ ਜਾਣਕਾਰੀ ਲਈ ਸਿੱਖਿਆ ਬੋਰਡ ਦੀ ਈ-ਮੇਲ examsrsec0pseb.ac.in ਜਾਂ ਫੋਨ ਨੰਬਰ 0172-5227136, 0172-5227137 ਅਤੇ 01725227319 ਉੱਤੇ ਸੰਪਰਕ ਕੀਤਾ ਜਾ ਸਕਦਾ ਹੈ।

Load More Related Articles

Check Also

AAP government has done nothing but fooled the people in the last three years: Sidhu

AAP government has done nothing but fooled the people in the last three years: Sidhu Congr…