Share on Facebook Share on Twitter Share on Google+ Share on Pinterest Share on Linkedin ਅੱਠਵੀਂ ਤੇ ਬਾਰ੍ਹਵੀਂ ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਦੇ ਰੋਲ ਨੰਬਰ ਆਨਲਾਈਨ ਅਪਲੋਡ ਕੀਤੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਫਰਵਰੀ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 3 ਮਾਰਚ ਤੋਂ ਸ਼ੁਰੂ ਹੋ ਰਹੀਆਂ ਅੱਠਵੀਂ (ਰੈਗੂਲਰ) ਅਤੇ ਬਾਰ੍ਹਵੀਂ ਪ੍ਰੀਖਿਆ, ਰੈਗੂਲਰ ਸਮੇਤ ਓਪਨ ਸਕੂਲ/ ਵਾਧੂ ਵਿਸ਼ਾ/ਕਾਰਗੁਜ਼ਾਰੀ ਵਧਾਉਣ ਲਈ/ਕੰਪਾਰਟਮੈਂਟ/ਰੀ-ਅਪੀਅਰ ਮਾਰਚ-2020 ਦੀਆਂ ਪ੍ਰੀਖਿਆਵਾਂ ਸਬੰਧੀ ਰੈਗੂਲਰ ਵਿਦਿਆਰਥੀਆਂ ਦੇ ਰੋਲ ਨੰਬਰ ਸਾਰੇ ਸਕੂਲਾਂ ਦੀ ਲਾਗ-ਇਨ ਆਈਡੀ ’ਤੇ ਅਪਲੋਡ ਕੀਤੇ ਜਾ ਚੁੱਕੇ ਹਨ ਅਤੇ ਵਾਧੂ ਵਿਸ਼ਾ/ਕਾਰਗੁਜ਼ਾਰੀ ਵਧਾਉਣ ਲਈ/ਕੰਪਾਰਟਮੈਂਟ/ਰੀ-ਅਪੀਅਰ ਪ੍ਰੀਖਿਆਰਥੀਆਂ ਦੇ ਰੋਲ ਨੰਬਰ ਆਨ-ਲਾਈਨ ਕੀਤੇ ਜਾ ਚੁੱਕੇ ਹਨ। ਅੱਜ ਦੇਰ ਸ਼ਾਮ ਸਿੱਖਿਆ ਬੋਰਡ ਦੇ ਸਕੱਤਰ ਮੁਹੰਮਦ ਤਈਅਬ ਨੇ ਦੱਸਿਆ ਕਿ ਸਮੂਹ ਸਕੂਲ ਮੁਖੀ ਆਪਣੇ ਸਕੂਲ ਨਾਲ ਸਬੰਧਤ ਰੋਲ ਨੰਬਰ ਆਪਣੇ ਸਕੂਲ ਦੀ ਲਾਗ ਇਨ ਆਈ.ਡੀ ਤੋਂ ਡਾਊਨਲੋਡ ਕਰਨ ਅਤੇ ਵਾਧੂ ਵਿਸ਼ਾ/ਕਾਰਗੁਜ਼ਾਰੀ ਵਧਾਉਣ ਲਈ/ਕੰਪਾਰਟਮੈਂਟ/ਰੀ-ਅਪੀਅਰ ਦੀ ਪ੍ਰੀਖਿਆ ਦੇ ਰਹੇ ਵਿਦਿਆਰਥੀ ਆਪਣਾ ਰੋਲ ਨੰਬਰ ਬੋਰਡ ਦੀ ਵੈਬਸਾਈਟ ਤੋਂ ਡਾਊਨਲੋਡ ਕਰਨ। ਉਨ੍ਹਾਂ ਕਿਹਾ ਕਿ ਸਿੱਖਿਆ ਬੋਰਡ ਵੱਲੋਂ ਵੱਖਰੇ ਤੌਰ ਤੇ ਕੋਈ ਵੀ ਰੋਲ ਨੰਬਰ ਸਲਿਪ ਡਾਕ ਰਾਹੀਂ ਨਹੀਂ ਭੇਜੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਰੋਲ ਨੰਬਰ ਸਲਿੱਪ ਤੇ ਕੋਈ ਤਰੁੱਟੀ ਪਾਈ ਜਾਂਦੀ ਹੈ ਤਾਂ ਉਹ ਹਰ ਹਾਲਤ ਵਿੱਚ 26 ਫਰਵਰੀ ਤੱਕ ਤਰੁੱਟੀ ਦਰੁਸਤ ਕਰਵਾਉਣ ਲਈ ਮੁੱਖ ਦਫ਼ਤਰ/ਸਬੰਧਤ ਸੈਕਸ਼ਨ ਨਾਲ ਸੰਪਰਕ ਕਰਨ। ਉਨ੍ਹਾਂ ਦੱਸਿਆਂ ਕਿ 29 ਫਰਵਰੀ ਅਤੇ 1 ਮਾਰਚ ਨੂੰ ਸਨਿੱਚਰਵਾਰ ਅਤੇ ਐਤਵਾਰ ਨੂੰ ਛੁੱਟੀ ਵਾਲੇ ਦਿਨ ਮੁੱਖ ਦਫ਼ਤਰ ਆਮ ਦਿਨਾਂ ਵਾਂਗ ਖੁੱਲ੍ਹਾ ਰਹੇਗਾ। ਇਸ ਤੋਂ ਇਲਾਵਾ ਜਿਨ੍ਹਾਂ ਪ੍ਰੀਖਿਆਰਥੀਆਂ ਵੱਲੋਂ 12ਵੀਂ ਪ੍ਰੀਖਿਆ ਦੇਣ ਸਬੰਧੀ ਫੀਸ ਜਮਾਂ ਕਰਵਾਈ ਗਈ ਹੋਵੇ ਪਰ ਰੋਲ ਨੰਬਰ ਪ੍ਰਾਪਤ ਨਹੀਂ ਹੋਇਆ ਅਜਿਹੇ ਪ੍ਰੀਖਿਆਰਥੀਆਂ ਆਪਣੇ ਯੋਗਤਾ ਸਰਟੀਫਿਕੇਟ ਦੀ ਤਸਦੀਕਸ਼ੁਦਾ ਫੋਟੋ ਕਾਪੀ, ਦੋ ਫੋਟੋਆਂ ਅਤੇ ਜਮਾਂ ਕਰਵਾਈ ਗਈ ਫੀਸ ਦੀ ਰਸੀਦ ਦੀ ਅਸਲ ਕਾਪੀ ਲੈ ਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁਹਾਲੀ ਸਥਿਤ ਮੁੱਖ ਦਫ਼ਤਰ ਵਿੱਚ ਸੰਪਰਕ ਕਰ ਸਕਦੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ