Share on Facebook Share on Twitter Share on Google+ Share on Pinterest Share on Linkedin ਨਹਿਰਾਂ ਵਿੱਚ 20 ਜਨਵਰੀ ਤੋਂ ਪਾਣੀ ਛੱਡਣ ਦੇ ਵੇਰਵੇ ਜਾਰੀ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 19 ਜਨਵਰੀ: ਹਾੜ•ੀ ਦੇ ਮੌਸਮ ਲਈ ਨਹਿਰੀ ਪ੍ਰੋਗਰਾਮ ਦਾ ਐਲਾਨ ਕਰਦਿਆਂ ਜਲ ਸਰੋਤ ਵਿਭਾਗ ਪੰਜਾਬ ਦੇ ਇੱਕ ਬੁਲਾਰੇ ਨੇ ਅੱਜ ਇਥੇ ਦੱਸਿਆ ਕਿ 20 ਜਨਵਰੀ ਤੋਂ 27 ਜਨਵਰੀ, 2019 ਤੱਕ ਰੋਪੜ ਹੈਡ ਵਰਕਸ ‘ਤੋਂ ਨਿਕਲਣ ਵਾਲੀਆਂ ਨਹਿਰਾਂ (ਸਰਹਿੰਦ ਕੈਨਾਲ ਸਿਸਟਮ) ਅਤੇ ਬਰਾਂਚਾਂ ਜਿਵੇ ਕਿ ਪਟਿਆਲਾ ਫੀਡਰ, ਅਬੋਹਰ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੁਆਬ ਕੈਨਾਲ ਅਤੇ ਸਿਧਵਾਂ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜੀਹ ਦੇ ਆਧਾਰ ‘ਤੇ ਚੱਲਣਗੀਆਂ। ਬੁਲਾਰੇ ਨੇ ਨਹਿਰੀ ਵਾਰੀ ਬੰਦੀ ਪ੍ਰੋਗਰਾਮ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਘੱਗਰ ਲਿੰਕ ਅਤੇ ਇਸ ਵਿੱਚ ਫੀਡ ਹੁੰਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ ਜੋ ਕਿ ਗਰੁੱਪ ‘ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ‘ਤੇ ਪੂਰਾ ਪਾਣੀ ਮਿਲੇਗਾ। ਭਾਖੜਾ ਨਹਿਰ ਵਿੱਚੋਂ ਨਿਕਲਦੀਆਂ ਨਹਿਰਾਂ ਜੋ ਗਰੁੱਪ ‘ਏ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਅਧਾਰ ‘ਤੇ ਬਾਕੀ ਬਚਦਾ ਪਾਣੀ ਮਿਲੇਗਾ। ਉਨ•ਾਂ ਦੱਸਿਆ ਕਿ ਸਰਹੰਦ ਫੀਡਰ ਵਿੱਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਜਿਹੜੇ ਕਿ ਗਰੁੱਪ ‘ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ‘ਤੇ ਪੂਰਾ ਪਾਣੀ ਮਿਲੇਗਾ। ਸਰਹਿੰਦ ਫੀਡਰ ਵਿੱਚੋਂ ਨਿਕਲਦੇ ਸਾਰੇ ਰਜਬਾਹੇ ਜਿਹੜੇ ਕਿ ਗਰੁੱਪ ‘ਏ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ‘ਤੇ ਬਾਕੀ ਬਚਦਾ ਪਾਣੀ ਮਿਲੇਗਾ। ਅੱਪਰਬਾਰੀ ਦੁਆਬ ਕੈਨਾਲ ਵਿੱਚੋਂ ਨਿਕਲਦੀ ਸਭਰਾਓ ਬ੍ਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦ ਕਿ ਕਸੂਰ ਬ੍ਰਾਂਚ ਲੋਅਰ, ਮੇਨ ਬ੍ਰਾਂਚ ਲੋਅਰ, ਲਾਹੌਰ ਬ੍ਰਾਂਚ ਅਤੇ ਇਨ•ਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ