Share on Facebook Share on Twitter Share on Google+ Share on Pinterest Share on Linkedin ਆਰਪੀਜੀ ਹਮਲਾ: ਮੁਹਾਲੀ ਅਦਾਲਤ ਨੇ ਪੰਜ ਮੁਲਜ਼ਮਾਂ ਨੂੰ ਜੇਲ੍ਹ ਭੇਜਿਆ ਮੁਲਜ਼ਮ ਨਿਸ਼ਾਨ ਸਿੰਘ ਨੂੰ 30 ਮਈ ਨੂੰ ਦੁਬਾਰਾ ਕੀਤਾ ਜਾਵੇਗਾ ਅਦਾਲਤ ਵਿੱਚ ਪੇਸ਼ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਮਈ: ਪੰਜਾਬ ਪੁਲੀਸ ਦੇ ਖ਼ੁਫ਼ੀਆ ਵਿੰਗ ਦੇ ਮੁੱਖ ਦਫ਼ਤਰ ਉੱਤੇ ਪਿਛਲੀ ਦਿਨੀਂ ਰਾਕੇਟ ਪ੍ਰੋਪੇਲਡ ਗ੍ਰੇਨਾਈਟ (ਆਰਪੀਜੀ) ਨਾਲ ਕੀਤੇ ਹਮਲੇ ਦੇ ਮਾਮਲੇ ਵਿੱਚ ਮੁਹਾਲੀ ਪੁਲੀਸ ਵੱਲੋਂ ਗ੍ਰਿਫ਼ਤਾਰ ਪੰਜ ਮੁਲਜ਼ਮਾਂ ਬਲਜਿੰਦਰ ਸਿੰਘ ਰੈਂਬੋ ਵਾਸੀ ਪੱਟੀ (ਤਰਨਤਾਰਨ), ਜਗਦੀਪ ਸਿੰਘ ਕੰਗ, ਕੰਵਰਜੀਤ ਸਿੰਘ ਉਰਫ਼ ਕੰਵਲ ਬਾਠ ਵਾਸੀ ਗੁੰਮਟਾਲਾ (ਅੰਮ੍ਰਿਤਸਰ), ਬਲਜੀਤ ਕੌਰ ਉਰਫ਼ ਸੁਖੀ ਵਾਸੀ ਕੋਟ ਖਾਲਸਾ (ਅੰਮ੍ਰਿਤਸਰ), ਅਨੰਤਦੀਪ ਸੋਨੂ ਵਾਸੀ ਅੰਮ੍ਰਿਤਸਰ ਨੂੰ ਪਹਿਲਾਂ ਦਿੱਤਾ ਪੁਲੀਸ ਰਿਮਾਂਡ ਖ਼ਤਮ ਹੋਣ ’ਤੇ ਵੀਰਵਾਰ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮੁੜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਇਨ੍ਹਾਂ ਸਾਰੇ ਮੁਲਜ਼ਮਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਅਧੀਨ ਰੂਪਨਗਰ ਜੇਲ੍ਹ ਵਿੱਚ ਭੇਜਣ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਪਹਿਲਾਂ ਇਨ੍ਹਾਂ ਸਾਰੇ ਮੁਲਜ਼ਮਾਂ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ। ਸੋਹਾਣਾ ਥਾਣਾ ਦੇ ਐਸਐਚਓ ਗੁਰਜੀਤ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਨ ਸਮੇਂ ਉਨ੍ਹਾਂ ਦਾ ਜੁਡੀਸ਼ਲ ਰਿਮਾਂਡ ਹੀ ਗਿਆ ਸੀ। ਉਨ੍ਹਾਂ ਦੱਸਿਆ ਕਿ ਉਕਤ ਮਾਮਲੇ ਵਿੱਚ ਮੁਲਜ਼ਮਾਂ ਕੋਲੋਂ ਲੋੜੀਂਦੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ ਅਤੇ ਉਨ੍ਹਾਂ ਕੋਲੋਂ ਅਸਲਾ ਅਤੇ ਵਾਹਨ ਵੀ ਬਰਾਮਦ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਫਰੀਦਕੋਟ ਜੇਲ੍ਹ ’ਚੋਂ ਪ੍ਰੋਡਕਸ਼ਨ ਵਰੰਟ ’ਤੇ ਲਿਆਂਦੇ ਗਏ ਮੁਲਜ਼ਮ ਨਿਸ਼ਾਨ ਸਿੰਘ 30 ਮਈ ਤੱਕ ਪੁਲੀਸ ਰਿਮਾਂਡ ’ਤੇ ਹੈ। ਉਸ ਕੋਲੋਂ ਪੁੱਛਗਿੱਛ ਦੌਰਾਨ ਇਸ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋਏ ਮੁਲਜ਼ਮਾਂ ਦੇ ਛੁਪਣ ਟਿਕਾਣੇ ਬਾਰੇ ਪੁਲੀਸ ਨੂੰ ਅਹਿਮ ਸੁਰਾਗ ਮਿਲੇ ਹਨ। ਉਨ੍ਹਾਂ ਦੱਸਿਆ ਕਿ ਫਰਾਰ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਥਾਣਾ ਮੁਖੀ ਨੇ ਦੱਸਿਆ ਕਿ ਪੰਜ ਮੁਲਜ਼ਮਾਂ ਨੂੰ ਅੱਜ ਤਕਨੀਕੀ ਕਾਰਨਾਂ ਕਰਕੇ ਜੇਲ੍ਹ ਨਹੀਂ ਭੇਜਿਆ ਜਾ ਸਕਿਆ ਹੈ ਕਿਉਂਕਿ ਜੇਲ੍ਹ ਵਿੱਚ ਛੱਡਣ ਜਾਣ ਸੁਰੱਖਿਆ ਇੰਤਜਾਮਾਂ ਲਈ ਲੋੜੀਂਦੀ ਪੁਲੀਸ ਫੋਰਸ ਦਾ ਪ੍ਰਬੰਧ ਨਹੀਂ ਹੋ ਸਕਿਆ ਹੈ। ਜ਼ਿਆਦਾਤਰ ਪੁਲੀਸ ਮੁਲਾਜ਼ਮ ਵੱਖੋ-ਵੱਖਰੀਆਂ ਡਿਊਟੀਆਂ ’ਤੇ ਤਾਇਨਾਤ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਸ਼ੁੱਕਰਵਾਰ ਨੂੰ ਰਾਹਦਾਰੀ ਵਾਰੰਟ ਲੈ ਕੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜੇਲ੍ਹ ਵਿੱਚ ਛੱਡਿਆ ਜਾਵੇਗਾ। ਇਸ ਵਾਰਦਾਤ ਨੂੰ ਪਾਕਿਸਤਾਨ ਦੀ ਆਈਐਆਈ ਏਜੰਸੀ ਦੀ ਸਹਿ ’ਤੇ ਬੱਬਰ ਖ਼ਾਲਸਾ ਅਤੇ ਗੈਂਗਸਟਰਾਂ ਦੇ ਗੱਠਜੋੜ ਨੇ ਬੀਤੀ 9 ਮਈ ਨੂੰ ਰਾਤ ਸਮੇਂ ਕਰੀਬ ਪੌਣੇ ਅੱਠ ਵਜੇ ਅੰਜਾਮ ਦਿੱਤਾ ਸੀ। ਪੁਲੀਸ ਅਨੁਸਾਰ ਨਿਸ਼ਾਨ ਸਿੰਘ ਨੇ ਹੀ ਮੁਲਜ਼ਮਾਂ ਨੂੰ ਰਾਕੇਟ ਪ੍ਰੋਪੇਲਡ ਗ੍ਰੇਨਾਈਟ (ਆਰਪੀਜੀ) ਸਪਲਾਈ ਕੀਤਾ ਸੀ ਅਤੇ ਆਪਣੇ ਘਰ ਪਨਾਹ ਦਿੱਤੀ ਸੀ। ਹਮਲੇ ਤੋਂ ਕੁੱਝ ਦਿਨ ਪਹਿਲਾਂ ਉਸ ਨੂੰ ਤਰਨ ਤਾਰਨ ਵਿੱਚ ਦੋ ਤਿੰਨ ਅਣਪਛਾਤੇ ਵਿਅਕਤੀਆਂ ਨੇ ਇਹ ਧਮਾਕਾਖ਼ੇਜ਼ ਸਮੱਗਰੀ ਮੁਹੱਈਆ ਕਰਵਾਈ ਸੀ। ਇਸ ਪੂਰੇ ਮਾਮਲੇ ਦਾ ਮਾਸਟਰ ਮਾਈਂਡ ਗੈਂਗਸਟਰ ਲਖਵੀਰ ਸਿੰਘ ਲੰਡਾ ਹੈ, ਜੋ ਸਾਲ 2017 ਤੋਂ ਕੈਨੇਡਾ ਵਿੱਚ ਰਹਿ ਰਿਹਾ ਹੈ। ਉਹ ਪਾਕਿਤਸਾਨ ਵਿੱਚ ਰਹਿੰਦੇ ਗੈਂਗਸਟਰ ਹਰਵਿੰਦਰ ਸਿੰਘ ਰਿੰਕਾ ਦੀ ਸੱਜੀ ਬਾਂਹ ਮੰਨਿਆ ਜਾਂਦਾ ਹੈ। ਇਹ ਵੀ ਪਤਾ ਲੱਗਾ ਹੈ ਕਿ ਹਮਲਾਵਰ 7 ਮਈ ਤੱਕ ਅੰਮ੍ਰਿਤਸਰ ਅਤੇ ਤਰਨ ਤਾਰਨ ਇਲਾਕੇ ਵਿੱਚ ਰਹੇ ਹਨ। ਉਪਰੰਤ ਉਹ ਮੁਹਾਲੀ ਦੇ ਸੈਕਟਰ-85 ਸਥਿਤ ਵੈਵ ਹਾਈਟਸ ਸੁਸਾਇਟੀ ਵਿੱਚ ਰਹਿੰਦੇ ਜਗਦੀਪ ਕੰਗ ਕੋਲ ਆ ਕੇ ਰੁਕੇ ਸੀ ਅਤੇ ਉਨ੍ਹਾਂ ਨੇ ਦੋ ਦਿਨ ਖ਼ੁਫ਼ੀਆ ਵਿੰਗ ਦੇ ਮੁੱਖ ਦਫ਼ਤਰ ਦੀ ਰੈਕੀ ਕੀਤੀ ਅਤੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ