nabaz-e-punjab.com

ਕਿਸਾਨਾਂ ਨੂੰ 1 ਕਰੋੜ 10 ਲੱਖ ਦੀ ਪਰਾਲੀ ਦੀ ਸੰਭਾਲ ਤੇ ਖੇਤੀਬਾੜੀ ਲਈ ਆਧੁਨਿਕ ਮਸ਼ੀਨਰੀ ਦਿੱਤੀ: ਡੀਸੀ

ਕਿਸਾਨ ਆਧੁਨਿਕ ਮਸ਼ੀਨਰੀ ਨਾਲ ਪਰਾਲੀ ਨੂੰ ਸਾੜਨ ਦੀ ਬਜਾਏ ਕਰ ਸਕਣਗੇ ਪਰਾਲੀ ਦੀ ਸੁਚੱਜੀ ਸੰਭਾਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਅਕਤੂਬਰ:
ਜ਼ਿਲ੍ਹਾ ਸਾਹਿਬਜਾਦਾ ਅਜੀਤ ਸਿੰਘ ਨਗਰ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅਤੇ ਹੋਰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀ ਬਜਾਏ ਪਰਾਲੀ ਦੀ ਸੁਚੱਜੀ ਸੰਭਾਲ ਅਤੇ ਖੇਤੀਬਾੜੀ ਦੀ ਹੋਰ ਆਧੁਨਿਕ ਮਸ਼ੀਨਰੀ ਜਿਸ ਦੀ ਕੀਮਤ 1 ਕਰੋੜ 10 ਲੱਖ ਰੁਪਏ ਬਣਦੀ ਹੈ ਮੁਹੱਈਆ ਕਰਵਾਈ ਗਈ ਹੈ ਅਤੇ ਜਿਸ ’ਤੇ ਕਿਸਾਨਾਂ ਨੂੰ 73 ਲੱਖ 4 ਹਜ਼ਾਰ ਰੁਪਏ ਦੀ ਸਬਸਿਡੀ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਇਹ ਆਧੁਨਿਕ ਮਸ਼ੀਨਰੀ ਸਹਿਕਾਰੀ ਸਭਾਵਾਂ, ਕਿਸਾਨ ਕਲੱਬਾਂ ਅਤੇ ਕਿਸਾਨਾਂ ਵਿੱਚ ਵੰਡੀ ਗਈ ਹੈ।
ਸ੍ਰੀਮਤੀ ਸਪਰਾ ਨੇ ਦੱਸਿਆ ਕਿ ਕਿਸਾਨਾਂ ਨੂੰ ਹੈਪੀਸੀਡਰ, ਪੈਡੀਮਲਚਰ, ਰੋਟਰੀ ਸਲੈਸਰ, ਰੋਟਾਵੇਟਰ, ਜੀਰੋ ਟਰਿੱਲ ਡਰਿੱਲ, ਚੋਪਰ ਹਾਈਡ੍ਰੋਨਿਕ ਰਿਵਰਸਿਬਲ ਐਮ.ਬੀ.ਪਲੇ ਅਤੇ ਸਰਬ ਮਾਸਟਰ ਅਤੇ ਸੁਪਰ ਐਸ.ਐਮ.ਐਸ ਸਬਸਿਡੀ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ 67 ਸਹਿਕਾਰੀ ਸਭਾਵਾਂ ਨੂੰ ਵੱਖ-ਵੱਖ ਕਿਸਮਾਂ ਦੀਆਂ ਅਧੁਨਿਕ 148 ਮਸੀਨਾ ਮੁਹੱਈਆਂ ਕਰਵਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸੀਜਨ ਦੌਰਾਨ ਕਿਸਾਨਾਂ ਨੂੰ ਝੋਨੇ ਦੀ ਕਟਾਈ ਮਗਰੋ ਰਹਿੰਦ ਖੁਹੰਦ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪਿੰਡ ਪੱਧਰ ਤੇ ਜਾਗਰੂਕ ਕੀਤਾ ਜਾ ਰਿਹਾ ਹੈ। ਜਿਸ ਵਿੱਚ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸੰਭਾਲ ਲਈ ਸਬਸਿਡੀ ਤੇ ਦਿੱਤੀ ਗਈ ਅਧੁਨਿਕ ਮਸੀਨਰੀ ਦੀ ਵਰਤੋਂ ਦੇ ਨਾਲ ਨਾਲ ਪਰਾਲੀ ਨੂੰ ਅੱਗ ਲਗਾਉਣ ਨਾਲ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ।
ਡੀਸੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਚਾਰ ਕਿਸਾਨ ਗਰੁੱਪਾਂ ਨੂੰ ਹੈਪੀਸੀਡਰ, ਰੋਟਾਵੇਟਰ, ਜੀਰੋ ਟਰਿੱਲ ਡਰਿੱਲ, ਪੈਡੀ ਮਲਚਰ, ਪੈਡੀ ਚੌਪਰ ਆਦਿ ਮਸੀਨਰੀ 80 ਫੀਸਦੀ ਸਬਸਿਡੀ ਤੇ ਮੁਹੱਈਆ ਕਰਵਾਈ ਗਈ ਹੈ। ਸ੍ਰੀਮਤੀ ਸਪਰਾ ਨੇ ਦੱਸਿਆ ਕਿ ਪਿੰਡ ਦਾ ਕੋਈ ਵੀ ਕਿਸਾਨ ਸਹਿਕਾਰੀ ਸਭਾਵਾਂ ਨੂੰ ਦਿੱਤੀ ਗਈ ਮਸ਼ੀਨਰੀ ਦੀ ਵਰਤੋਂ ਕਰਨ ਲਈ ਸਹਿਕਾਰੀ ਸਭਾ ਤੱਕ ਪਹੁੰਚ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਰਿਵਾਇਤੀ ਫਸਲਾਂ ਦੀ ਬਜਾਏ ਫਸਲੀ ਵਿਭਿੰਨਤਾ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨ ਲਾਹੇਵੰਦ ਫਸਲਾਂ ਦੀ ਕਾਸਤ ਕਰਕੇ ਵੱਧ ਮੁਨਾਫਾ ਕਮਾਂ ਸਕਣ। ਉਨ੍ਹਾਂ ਹੋਰ ਦੱਸਿਆ ਕਿ ਜ਼ਿਲ੍ਹੇ ਦੇ ਕਿਸਾਨਾਂ ਨੂੰ ਖੇਤੀਬਾੜੀ ਦੇ ਨਾਲ ਨਾਲ ਸਹਾਇਕ ਧੰਦਿਆਂ ਵੱਲ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨ ਡੇਅਰੀ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਹੋਰ ਸਹਾਇਕ ਧੰਦੇ ਅਪਣਾ ਕੇ ਚੋਖੀ ਕਮਾਈ ਕਰ ਸਕਣ ਅਤੇ ਕਿਸਾਨਾਂ ਦੀ ਆਰਥਿਕਤਾ ਮਜਬੂਤ ਹੋ ਸਕਣ। ਫੋਟੋ ਕੈਪਸ਼ਨ: ਕਿਸਾਨਾਂ ਨੂੰ ਸਬਸਿਡੀ ’ਤੇ ਕਰਵਾਈ ਖੇਤੀਬਾੜੀ ਦੀ ਅਧੁਨਿਕ ਮਸ਼ੀਨਰੀ ਜਿਸ ਵਿੱਚ ਹੈਡੀਸੀਡਰ ਵੀ ਸ਼ਾਮਲ ਹੈ।

Load More Related Articles
Load More By Nabaz-e-Punjab
Load More In Agriculture & Forrest

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…