ਮੁਹਾਲੀ ਹਲਕੇ ਦੀਆਂ ਲਿੰਕ ਸੜਕਾਂ ਲਈ ਕਰੀਬ 10 ਕਰੋੜ ਰੁਪਏ ਹੋਰ ਮਨਜ਼ੂਰ: ਬਲਬੀਰ ਸਿੱਧੂ

ਪਿੰਡ ਬਠਲਾਣਾ ਨੂੰ ਬਾਬਾ ਬੰਦਾ ਸਿੰਘ ਮਾਰਗ ਨਾਲ ਜੋੜਦੀ ਸੜਕ ਦਾ ਕੰਮ ਸ਼ੁਰੂ ਕਰਵਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਅਕਤੂਬਰ:
ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਮੌਜੂਦਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮੁਹਾਲੀ ਵਿਧਾਨ ਸਭਾ ਹਲਕੇ ਦੀਆਂ ਲਿੰਕ ਸੜਕਾਂ ਲਈ 9 ਕਰੋੜ 73 ਲੱਖ ਰੁਪਏ ਹੋਰ ਮਨਜ਼ੂਰ ਹੋਏ ਹਨ, ਜਿਸ ਨਾਲ ਲਿੰਕ ਸੜਕਾਂ ਨੂੰ 10 ਤੋਂ 18 ਫੁੱਟ ਤੱਕ ਚੌੜਾ ਕਰਨ ਤੇ ਫਿਰਨੀਆਂ ਨੂੰ ਪੱਕਾ ਕਰਨ ਦਾ ਕੰਮ ਜਲਦੀ ਸ਼ੁਰੂ ਕਰਵਾਇਆ ਜਾਵੇਗਾ। ਇੱਥੇ ਪਿੰਡ ਬਠਲਾਣਾ ਨੂੰ ਬਾਬਾ ਬੰਦਾ ਸਿੰਘ ਬਹਾਦਰ ਮਾਰਗ ਨਾਲ ਜੋੜਦੀ ਸੜਕ ਦੀ ਮੁਰੰਮਤ ਦੀ ਸ਼ੁਰੂਆਤ ਕਰਵਾਉਂਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਹਲਕੇ ਦੀਆਂ ਸੜਕਾਂ ਦੀ ਕਾਇਆ-ਕਲਪ ਕਰਨ ਦਾ ਕੰਮ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ। ਇਸ ਦੇ ਨਾਲ-ਨਾਲ ਲਿੰਕ ਸੜਕਾਂ ਨੂੰ 10 ਤੋਂ 18 ਫੁੱਟ ਤੱਕ ਚੌੜਾ ਕੀਤਾ ਜਾ ਰਿਹਾ ਹੈ ਤਾਂ ਕਿ ਲੋਕਾਂ ਨੂੰ ਸੌਖ ਹੋ ਸਕੇ। ਉਨ੍ਹਾਂ ਦੱਸਿਆ ਕਿ ਬਠਲਾਣਾ ਪਿੰਡ ਦੀ ਇਸ ਸੜਕ ਉਤੇ 18.76 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਇਸ ਕੰਮ ਨੂੰ ਜਲਦੀ ਨੇਪਰੇ ਚਾੜ੍ਹ ਦਿੱਤਾ ਜਾਵੇਗਾ।
ਵਿਧਾਇਕ ਸ੍ਰੀ ਸਿੱਧੂ ਨੇ ਦੱਸਿਆ ਕਿ ਪਿੰਡ ਸਨੇਟਾ ਤੋਂ ਗਡਾਣਾ, ਢੇਲਪੁਰ, ਤਸੌਲੀ, ਅਬਰਾਵਾਂ ਅਤੇ ਦੈੜੀ ਤੋਂ ਨਗਾਰੀ, ਗੀਗੇਮਾਜਰਾ ਤੇ ਮਿੱਢੇਮਾਜਰਾ ਨੂੰ ਜਾਂਦੀ ਸੜਕ ਨੂੰ 10 ਤੋਂ 18 ਫੁੱਟ ਕਰਨ ਦਾ ਕੰਮ ਚੱਲ ਰਿਹਾ ਹੈ, ਜੋ ਮੁਕੰਮਲ ਹੋਣ ਦੇ ਕਰੀਬ ਹੈ। ਇਨ੍ਹਾਂ ਸੜਕਾਂ ਉਤੇ ਕੁੱਲ 11 ਕਰੋੜ ਦੀ ਲਾਗਤ ਆਈ ਹੈ।

ਇਸ ਮੌਕੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਲੇਬਰਫੈੱਡ ਪੰਜਾਬ ਦੇ ਵਾਈਸ ਚੇਅਰਮੈਨ ਠੇਕੇਦਾਰ ਮੋਹਨ ਸਿੰਘ ਬਠਲਾਣਾ, ਕਰਮਜੀਤ ਸਿੰਘ ਸਰਪੰਚ ਬਠਲਾਣਾ, ਸਰਬਜੀਤ ਸਿੰਘ, ਜੀਤ ਸਿੰਘ ਪੰਚ, ਸੁਖਵਿੰਦਰ ਕੌਰ ਪੰਚ, ਬਸ਼ੀਰ ਖਾਨ ਪੰਚ, ਸੰਤ ਸਿੰਘ ਰੋਡਾ, ਕਪਤਾਨ ਸਿੰਘ ਪੰਚ ਅਤੇ ਵਜੀਰ ਸਿੰਘ ਸਾਬਕਾ ਸਰਪੰਚ ਬਠਲਾਣਾ ਹਾਜ਼ਰ ਸਨ।

Load More Related Articles

Check Also

ਮੈਰੀਟੋਰੀਅਸ ਟੀਚਰਜ਼ ਯੂਨੀਅਨ ਨੇ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਦੀ ਪੰਡ ਫੂਕੀ, ਨਾਅਰੇਬਾਜ਼ੀ

ਮੈਰੀਟੋਰੀਅਸ ਟੀਚਰਜ਼ ਯੂਨੀਅਨ ਨੇ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਦੀ ਪੰਡ ਫੂਕੀ, ਨਾਅਰੇਬਾਜ਼ੀ ਕੈਬਨਿਟ-ਸਬ ਕਮੇ…