Nabaz-e-punjab.com

ਕਰੋਨਾਵਾਇਰਸ: ਉਸਾਰੀ ਕਿਰਤੀਆਂ ਲਈ 90 ਕਰੋੜ ਰੁਪਏ ਦੀ ਰਾਸ਼ੀ ਜਾਰੀ: ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਅਪਰੈਲ:
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਰਤ ਵਿਭਾਗ ਨੇ ਅੱਜ ਰਜਿਸਟਰਡ ਉਸਾਰੀ ਕਿਰਤੀਆਂ ਲਈ 90 ਕਰੋੜ ਰੁਪਏ ਦੀ ਅੰਤ੍ਰਿਮ ਰਾਹਤ ਦੀ ਦੂਜੀ ਕਿਸ਼ਤ ਜਾਰੀ ਕਰ ਦਿੱਤੀ ਹੈ। ਇਹ ਜਾਣਕਾਰੀ ਦਿੰਦਿਆਂ ਸਿਹਤ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਡੀਬੀਟੀ ਰਾਹੀਂ 2,82,576 ਰਜਿਸਟਰਡ ਉਸਾਰੀ ਕਿਰਤੀਆਂ ਦੇ ਸੇਵਿੰਗ ਬੈਂਕ ਖਾਤਿਆਂ ਵਿੱਚ (ਹਰੇਕ ਕਿਰਤੀ ਨੂੰ 3 ਹਜ਼ਾਰ) ਟਰਾਂਸਫ਼ਰ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕਰੋਨਾਵਾਇਰਸ ਦੀ ਮਹਾਮਾਰੀ ਨੇ ਭਾਰਤ ਸਮੇਤ ਪੂਰੀ ਦੁਨੀਆ ਆਪਣੀ ਪਕੜ ਵਿੱਚ ਲੈ ਲਿਆ ਹੈ। ਇਸ ਲਈ ਉਸਾਰੀ ਕਿਰਤੀਆਂ ਨੂੰ ਬਿਨਾਂ ਕੰਮ ਅਤੇ ਮਜ਼ਦੂਰੀ ਦੇ ਘਰ ਰਹਿਣਾ ਪੈ ਰਹਿ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਉਸਾਰੀ ਕਿਰਤੀਆਂ ਨੂੰ ਕੰਮ ਤੇ ਤਨਖ਼ਾਹ ਨਹੀਂ ਮਿਲਦੀ ਤਾਂ ਉਹ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਜੀਵਨ ਨਿਰਬਾਹ ਖ਼ਤਰੇ ਵਿੱਚ ਪੈ ਜਾਵੇਗਾ। ਉਸਾਰੀ ਮਜ਼ਦੂਰਾਂ ਦੇ ਕੰਮ ਦੀ ਪ੍ਰਕਿਰਤੀ ਨੂੰ ਦੇਖਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕਿਰਤੀ ਕਰਫਿਊ ਦੀਆਂ ਪਾਬੰਦੀਆਂ ਦੌਰਾਨ ਘਰੋਂ ਤੋਂ ਕੰਮ ਨਹੀਂ ਕਰ ਪਾਉਂਦੇ ਹਨ। ਇਸ ਲਈ ਪੰਜਾਬ ਸਰਕਾਰ ਹਰ ਰਜਿਸਟਰਡ ਉਸਾਰੀ ਕਿਰਤੀਆਂ ਨੂੰ ਵਿੱਤੀ ਰਾਹਤ ਪ੍ਰਦਾਨ ਕਰ ਰਹੀ ਹੈ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…