ਸਰਹੱਦੀ ਖੇਤਰ ਵਿੱਚ ਕਿਤਾਬਾਂ ਦੀ ਢਿੱਲੀ ਸਪਲਾਈ ਬਾਰੇ ਅਫਵਾਹਾਂ ਦਾ ਬੋਰਡ ਚੇਅਰਮੈਨ ਨੇ ਲਿਆ ਗੰਭੀਰ ਨੋਟਿਸ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਅਪਰੈਲ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪਹਿਲੀ ਤੋਂ ਬਾਰ੍ਹਵੀਂ ਤੱਕ ਦੀਆਂ ਪਾਠ ਪੁਸਤਕਾਂ ਦੀ ਤੇਜ਼ੀ ਨਾਲ ਚੱਲ ਰਹੀ ਸਪਲਾਈ ਪ੍ਰਕਿਰਿਆ ਨੂੰ ਘਟਾ ਕੇ ਦੇਖਣ ਅਤੇ ਤੱਥਾਂ ਤੋਂ ਦੂਰ ਫੈਲਾਈਆਂ ਜਾ ਰਹੀਆਂ ਅਫਵਾਹਾਂ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਨੇ ਗੰਭੀਰ ਨੋਟਿਸ ਲਿਆ ਹੈ। ਚੇਅਰਮੈਨ ਸ੍ਰੀ ਕਲੋਹੀਆ ਨੇ ਮੀਡੀਆ ਨੂੰ ਦੱਸਿਆ ਕਿ ਬੀਤੇ ਦਿਨੀਂ ਇੱਕ ਅਖ਼ਬਾਰ ਵਿੱਚ ਅੰਮ੍ਰਿਤਸਰ ਖੇਤਰ ਵਿੱਚ ਅਜਨਾਲਾ ਬਲਾਕ ਦੇ ਪਿੰਡ ਬੱਲ ਲੱਭੇ ਦਰਿਆ ਦੇ ਪ੍ਰਾਇਮਰੀ ਸਕੂਲ ਵਿੱਚ ਸਕੂਲ ਬੋਰਡ ਦੀਆਂ ਪਾਠ ਪੁਸਤਕਾਂ ਦੇ ਨਾ ਪਹੁੰਚਣ ਬਾਰੇ ਬੇ-ਬੁਨਿਆਦ ਖ਼ਬਰ ਛਾਪਣ ਦੇ ਤੁਰੰਤ ਬਾਅਦ ਬੋਰਡ ਵੱਲੋਂ ਇਸ ਦੀ ਪੜਤਾਲ ਕਰਨ ’ਤੇ ਪਤਾ ਲੱਗਾ ਹੈ ਕਿ ਇਹ ਖਬਰ ਤੱਥਾਂ ਦੇ ਆਧਾਰਿਤ ਨਹੀਂ ਹੈ।
ਸਿੱਖਿਆ ਬੋਰਡ ਦੇ ਚੇਅਰਮੈਨ ਸ੍ਰੀ ਕਲੋਹੀਆ ਵੱਲੋਂ ਖ਼ੁਦ ਅੰਮ੍ਰਿਤਸਰ ਪਹੁੰਚ ਕੇ ਸਿੱਖਿਆ ਵਿਭਾਗ ਦੇ ਅਧਿਕਾਰੀ ਨੂੰ ਸਬੰਧਤ ਸਕੂਲ ਵਿੱਚ ਭੇਜ ਕੇ ਪੜਤਾਲ ਕਰਵਾਉਣ ’ਤੇ ਪਤਾ ਲੱਗਾ ਹੈ ਕਿ ਇਸ ਸਕੂਲ ਵਿੱਚ ਬੱਚਿਆਂ ਦੇ ਹੱਥਾਂ ਵਿੱਚ ਨਵੇਂ ਸੈਸ਼ਨ ਦੀਆਂ ਪਾਠ ਪੁਸਤਕਾਂ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਅਜਨਾਲਾ-2 ਦੇ ਬਲਾਕ ਸਿੱਖਿਆ ਅਫ਼ਸਰ ਨੇ ਲਿਖਤੀ ਰਿਪੋਰਟ ਕੀਤੀ ਹੈ ਕਿ ਉਹਨਾਂ ਨੇ ਬੋਰਡ ਵੱਲੋਂ ਪਹੁੰਚਾਈਆਂ ਪੁਸਤਕਾਂ ਦੀ ਸਪਲਾਈ ਆਪਣੇ ਅਧੀਨ ਸਕੂਲਾਂ ਵਿੱਚ ਸਮੇਂ ਸਿਰ ਪੁੱਜਦੀਆਂ ਕਰਵਾ ਦਿੱਤੀਆਂ ਹਨ।
ਸ੍ਰੀ ਕਲੋਹੀਆ ਵੱਲੋਂ ਅੰਮ੍ਰਿਤਸਰ, ਤਰਨਤਾਰਨ ਖੇਤਰਾਂ ਦਾ ਦੌਰਾ ਕਰਨ ’ਤੇ ਦੱਸਿਆ ਗਿਆ ਹੈ ਕਿ ਜ਼ਿਲ੍ਹਾ ਤਰਨਤਾਰਨ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਕਿਤਾਬਾਂ ਦੀ ਖੇਤਰ ਵਿੱਚ ਸਪਲਾਈ ਦੀ ਦੇਖ-ਰੇਖ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਲਟੋਹਾ, ਭਿੱਖੀਵਿੰਡ ਅਤੇ ਹੋਰ ਲਾਗਲੇ ਸਕੂਲਾਂ ਵਿੱਚ ਲਗਾਤਾਰ ਨਿਯਮਬੱਧ ਤਰੀਕੇ ਅਨੁਸਾਰ ਪਾਠ ਪੁਸਤਕਾਂ ਦੀ ਵੰਡ ਕੀਤੀ ਜਾ ਰਹੀ ਹੈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…