ਇਲਾਕੇ ਦੇ ਪਿੰਡਾਂ ਦੇ ਮੋਹਤਬਰ ਅਤੇ ਪੰਥਕ ਸੰਸਥਾਵਾਂ ਵੱਲੋਂ ਭਾਈ ਹਰਦੀਪ ਸਿੰਘ ਤੋਂ ਆਜ਼ਾਦ ਚੋਣ ਲੜਨ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜਨਵਰੀ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਤੇ ਇਲਾਕੇ ਦੇ ਪਿੰਡਾਂ ਦੇ ਮੋਹਤਬਰ ਵਿਅਕਤੀਆਂ ਅਤੇ ਪੰਥਕ ਸੰਸਥਾਵਾਂ ਨੇ ਮੁਹਾਲੀ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਜ਼ਾਦ ਮੈਂਬਰ ਭਾਈ ਹਰਦੀਪ ਸਿੰਘ ਨੂੰ ਮਿਲ ਕੇ ਮੰਗ ਕੀਤੀ ਹੈ ਕਿ ਚਾਰ ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਇੱਥੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਲਈ ਕਮਰਕੱਸੇ ਕੀਤੇ ਜਾਣ। ਮੁਹਾਲੀ ਦੇ ਲੋਕਾਂ ਨੇ ਸ੍ਰ. ਹਰਦੀਪ ਸਿੰਘ ਨੂੰ ਚੋਣ ਮੈਦਾਨ ਵਿੱਚ ਕੁੱਦਣ ਦੀ ਅਪੀਲ ਕਰਦਿਆਂ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਉਨ੍ਹਾਂ ਤੋਂ ਬਹੁਤ ਸਾਰੀਆਂ ਆਸਾਂ ਤੇ ਉਮੀਦਾਂ ਹਨ। ਉਧਰ, ਇਸ ਸਬੰਧੀ ਭਾਈ ਹਰਦੀਪ ਸਿੰਘ ਵੱਲੋਂ ਭਾਵੇਂ ਹੁਣੇ ਕੋਈ ਸਪੱਸ਼ਟ ਟਿੱਪਣੀ ਨਹੀਂ ਕੀਤੀ ਗਈ ਪ੍ਰੰਤੂ ਉਨ੍ਹਾਂ ਦੇ ਸਮਰਥਕਾਂ ਵੱਲੋਂ ਇਸ ਸੰਬੰਧੀ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ।
ਇੱਥੇ ਜ਼ਿਕਰਯੋਗ ਹੈ ਕਿ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਹਰਦੀਪ ਸਿੰਘ ਨੂੰ ਮੁਹਾਲੀ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਬਣਾਉਣ ਸਬੰਧੀ ਚਰਚਾ ਭੱਖੀ ਸੀ। ਹਾਲਾਂਕਿ ਹਰਦੀਪ ਸਿੰਘ ਆਮ ਆਦਮੀ ਪਾਰਟੀ ਦੇ ਮੈਂਬਰ ਨਹੀਂ ਹਨ ਪਰ ਇਹ ਚਰਚਾ ਛਿੜਣ ਤੋਂ ਬਾਅਦ ਉਨ੍ਹਾਂ ਵੱਲੋਂ ਹਲਕੇ ਵਿੱਚ ਆਪਣੇ ਸਮਰਥਕਾਂ ਨਾਲ ਮੀਟਿੰਗਾਂ ਦਾ ਦੌਰ ਵੀ ਚਲਾਇਆ ਗਿਆ ਸੀ। ਮੀਟਿੰਗਾਂ ਦਾ ਇਹ ਦੌਰ ਹੁਣੇ ਵੀ ਜਾਰੀ ਹੈ ਅਤੇ ਇਸ ਸਬੰਧੀ ਹੋਈ ਇਥੇ ਤਾਜਾ ਮੀਟਿੰਗ, ਜਿਸ ਵਿੱਚ ਸਹਿਰ ਦੇ ਪਤਵੰਤਿਆਂ ਅਤੇ ਵੱਖ-ਵੱਖ ਪੰਥਕ ਜਥੇਬੰਦੀਆਂ ਦੇ ਨੁਮਾਇੰਦੇ ਵੀ ਹਾਜ਼ਿਰ ਹੋਏ। ਮੀਟਿੰਗ ਵਿੱਚ ਜਿਥੇ ਪੰਜਾਬ ਦੇ ਮੌਜੂਦਾ ਰਾਜਨੀਤਿਕ ਮਾਹੌਲ ਤੇ ਚਰਚਾ ਹੋਈ ਉੱਥੇ ਸੱਤਾਧਾਰੀ ਅਤੇ ਹੋਰਨਾਂ ਪਾਰਟੀਆਂ ਦੇ ਕਿਰਦਾਰ ਬਾਰੇ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਇਹ ਕਿਹਾ ਗਿਆ ਕਿ ਇਹ ਤਮਾਮ ਪਾਰਟੀਆਂ ਲੋਕਾਂ ਨੂੰ ਆਪਣੀਆਂ ਗੱਲਾਂ ਦੇ ਜਾਲ ਵਿੱਚ ਫਸਾ ਕੇ ਉਨ੍ਹਾਂ ਨੂੰ ਗੁੰਮਰਾਹ ਕਰ ਰਹੀਆਂ ਹਨ ਜਦੋਂ ਕਿ ਇਹਨਾਂ ਕੋਲ ਪੰਜਾਬ ਦੀ ਖੁਸ਼ਹਾਲੀ ਅਤੇ ਵਿਕਾਸ ਸਬੰਧੀ ਨਾਲ ਪੁਖਤਾ ਸੋਚ ਹੈ ਅਤੇ ਨਾ ਹੀ ਕੋਈ ਏਜੰਡੇ।
ਮੀਟਿੰਗ ਦੌਰਾਨ ਸ੍ਰ. ਹਰਦੀਪ ਸਿੰਘ ਤੋਂ ਪੁਰਜ਼ੋਰ ਸ਼ਬਦਾਂ ਵਿੱਚ ਮੰਗ ਕੀਤੀ ਗਈ ਹੈ ਉਹ ਖ਼ੁਦ ਅੱਗੇ ਆਉਣ ਅਤੇ ਮੁਹਾਲੀ ਵਿਧਾਨ ਸਭਾ ਹਲਕੇ ਤੋਂ ਚੋਣ ਲੜੀ ਜਾਵੇ। ਮੀਟਿੰਗ ਵਿੱਚ ਬਲਦੇਵ ਸਿੰਘ ਸਿੱਧੂ, ਇੰਜੀਨੀਅਰ ਜਸਪਾਲ ਸਿੰਘ, ਕੰਵਲ ਹਰਬੀਰ ਸਿੰਘ, ਐਸ.ਐਸ. ਚੀਮਾ, ਡਾ. ਕੰਵਲਜੀਤ ਸਿੰਘ, ਪਰਮਜੀਤ ਸਿੰਘ, ਅਮਰ ਸਿੰਘ, ਅਮਰਜੀਤ ਸਿੰਘ, ਮਨਜੀਤ ਸਿੰਘ ਹੀਰਾ, ਗੁਰਮੁਖ ਸਿੰਘ, ਗੁਰਮੀਤ ਸਿੰਘ, ਪਰਵੀਨ ਕੁਮਾਰ ਅਤੇ ਅਰਵਿੰਦਰ ਸਿੰਘ ਬੇਦੀ, ਚਰਨ ਸਿੰਘ, ਗੁਰਬੀਰ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…