ਰੂਰਲ ਹੈਲਥ ਫਾਰਮਾਸਿਸਟ ਐਸੋਸੀਏਸ਼ਨ ਦਾ ਵਫ਼ਦ ਮੁੱਖ ਮੰਤਰੀ ਦੇ ਓਐਸਡੀ ਬਰਾੜ ਨੂੰ ਮਿਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਮਾਰਚ:
ਰੂਰਲ ਹੈਲਥ ਫਾਰਮਾਸਿਸਟ ਐਸੋਸੀਏਸ਼ਨ ਪੰਜਾਬ ਦਾ ਸੂਬਾ ਪੱਧਰੀ ਵਫਦ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਜੋਤ ਰਾਮ ਮਦਨੀਪੁਰ ਦੀ ਅਗਵਾਈ ਹੇਠ ਮੁੱਖ ਮੰਤਰੀ ਨਿਵਾਸ ਵਿਖੇ ਓਐਸਡੀ ਸੰਦੀਪ ਬਰਾੜ ਨੂੰ ਮਿਲਿਆ ਅਤੇ ਉਹਨਾਂ ਨੂੰ ਮੰਗ ਪੱਤਰ ਵੀ ਸੌਂਪਿਆ। ਇਸ ਮੌਕੇ ਵਫ਼ਦ ਦੇ ਆਗੂਆਂ ਨੇ ਕਿਹਾ ਕਿ ਸਮੂਹ ਫਾਰਮਾਸਿਸਟ ਪੇਂਡੂ ਵਿਕਾਸ ਪੰਚਾਇਤਾਂ ਵਿਭਾਗ ਤਹਿਤ ਜਿਲ੍ਹਾ ਪ੍ਰੀਸ਼ਦਾਂ ਅਧੀਨ ਆਉਦੀਆਂ 1186 ਪੇਂਡੂ ਹੈਲਥ ਸੈਂਟਰਾਂ ਵਿੱਚ ਪਿਛਲੇ 12 ਸਾਲਾਂ ਤੋੱ ਠੇਕੇ ਤੇ ਸੇਵਾਵਾਂ ਦੇ ਰਹੇ ਹਨ, ਇਹਨਾਂ ਸਿਹਤ ਸੈਂਟਰਾਂ ਵਿੱਚ ਮੈਡੀਕਲ ਫਾਰਮਾਸਿਸਟ ਦੀਆਂ ਪੋਸਟਾਂ ਉਪਲੱਬਧ ਹਨ। ਸਮੂਹ ਕੰਮ ਕਰ ਰਹੇ ਰਜਿਸਟਰਡ ਫਾਰਮਾਸਿਸਟਾਂ ਨੂੰ 10 ਸਾਲ ਤੋੱ ਉਪਰ ਹੋ ਚੁੱਕਾ ਹੈ ਇਸ ਲਈ ਉਹਨਾਂ ਨੂੰ 10 ਸਾਲ ਦਾ ਸੇਵਾ ਲਾਭ ਦੇ ਕੇ ਸੇਵਾਵਾਂ ਨੂੰ ਰੈਗੂਲਰ ਕੀਤਾ ਜਾਵੇ।
ਉਹਨਾਂ ਕਿਹਾ ਕਿ ਸਮੂਹ ਫਾਰਮਾਸਿਸਟ ਸਾਲ 2006 ਤੋੱ ਕੈਪਟਨ ਸਰਕਾਰ ਦੇ ਸ਼ਾਸ਼ਨ ਦੌਰਾਨ ਹੀ ਰੱਖੇ ਗਏ ਸੀ ਅਤੇ ਪਿਛਲੀਆਂ ਵਿਧਾਨ ਸਭਾ ਚੋਣਾਂ ਤੋੱ ਪਹਿਲਾਂ ਉਹਨਾਂ ਨੇ ਸਰਕਾਰ ਬਣਨ ਉਪਰੰਤ ਫਾਰਮਾਸਿਸਟਾਂ ਨੂੰ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ ਹੁਣ ਫਾਰਮਾਸਿਸਟਾਂ ਦੇ ਸਰਵਿਸ ਕੰਟਰੈਕਟ ਦੀ ਮਿਆਦ 31 ਮਾਰਚ ਨੂੰ ਖਤਮ ਹੋਣ ਜਾ ਰਹੀ ਹੈ, ਇਸ ਲਈ ਫਾਰਮਾਸਿਸਟਾਂ ਦੇ ਹੱਕ ਵਿੱਚ ਫੈਸਲਾ ਲਿਆ ਜਾਵੇ। ਵਫ਼ਦ ਦੇ ਆਗੂਆਂ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਬਰਾੜ ਨੇ ਵਫਦ ਨੂੰ ਭਰੋਸਾ ਦਿਵਾਇਆ ਕਿ ਉਹ ਉਹਨਾਂ ਦੇ ਮਸਲੇ ਸਬੰਧੀ ਜਲਦੀ ਹੀ ਮੁੱਖ ਮੰਤਰੀ ਨਾਲ ਗੱਲ ਕਰਨਗੇ। ਇਸ ਮੌਕੇ ਐਸੋਸੀਏਸ਼ਨ ਦੇ ਜਰਨਲ ਸਕੱਤਰ ਨਵਦੀਪ ਕੁਮਾਰ ਸਮੇਤ ਜਗਜੀਤ ਬੀਜਾ ਅਤੇ ਕੁਲਵੰਤ ਸੈਣੀ ਪਟਿਆਲਾ ਹਾਜਰ ਸਨ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…