Share on Facebook Share on Twitter Share on Google+ Share on Pinterest Share on Linkedin ਪੇਂਡੂ ਸੰਘਰਸ਼ ਕਮੇਟੀ ਵੱਲੋਂ ਐਸਡੀਐਮ ਨੂੰ ਮਿਲ ਕੇ ਬੁਢਾਪਾ ਤੇ ਹੋਰ ਪੈਨਸ਼ਨਾਂ ਜਾਰੀ ਕਰਨ ਦੀ ਮੰਗ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਪਰੈਲ: ਪੇਂਡੂ ਸੰਘਰਸ਼ ਕਮੇਟੀ ਦੇ ਪ੍ਰਧਾਨ ਪਰਮਦੀਪ ਸਿੰਘ ਬੈਦਵਾਨ ਦੀ ਅਗਵਾਈ ਵਿੱਚ ਅੱਜ ਇੱਕ ਵਫ਼ਦ ਨੇ ਐਸਡੀਐਮ ਮੁਹਾਲੀ ਡਾਕਟਰ ਆਰਪੀ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਇਸ ਮੌਕੇ ਐਸਡੀਐਮ ਨੂੰ ਇੱਕ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਪਿੰਡ ਮਟੌਰ ਦੇ ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ ਜਲਦੀ ਜਾਰੀ ਕੀਤੀ ਜਾਵੇ। ਇਸ ਮੌਕੇ ਵਫ਼ਦ ਨੇ ਐਸਡੀਐਮ ਦੇ ਧਿਆਨ ਵਿੱਚ ਲਿਆਂਦਾ ਕਿ ਮਟੌਰ ਪਿੰਡ ਦੇ 40 ਬਜ਼ੁਰਗਾਂ ਨੂੰ ਪਿਛਲੇ 15 ਮਹੀਨਿਆਂ ਤੋਂ ਬੁਢਾਪਾ ਪੈਨਸ਼ਨ ਨਹੀਂ ਮਿਲੀ। ਇਸ ਤੋਂ ਇਲਾਵਾ ਇਸ ਪਿੰਡ ਦੇ ਅੰਗਹੀਣਾਂ ਅਤੇ ਵਿਧਵਾਵਾਂ ਨੂੰ ਵੀ ਲੰਮੇ ਸਮੇਂ ਤੋਂ ਪੈਨਸ਼ਨ ਨਹੀਂ ਮਿਲੀ। ਸ੍ਰੀ ਬੈਦਵਾਨ ਨੇ ਦੱਸਿਆ ਕਿ ਸਰਕਾਰੀ ਅਧਿਕਾਰੀਆਂ ਵੱਲੋਂ ਇਹ ਪੈਨਸ਼ਨ ਜਾਰੀ ਨਾ ਕਰਨ ਦਾ ਕੋਈ ਕਾਰਨ ਵੀ ਨਹੀਂ ਦੱਸਿਆ ਜਾ ਰਿਹਾ। ਵਫਦ ਦੇ ਆਗੂਆਂ ਨੇ ਐਸਡੀਐਮ ਤੋਂ ਮੰਗ ਕੀਤੀ ਕਿ ਮਟੌਰ ਪਿੰਡ ਦੇ ਸਾਰੇ ਬਜ਼ੁਰਗਾਂ, ਅੰਗਹੀਣਾਂ ਅਤੇ ਵਿਧਵਾਵਾਂ ਨੂੰ ਤੁਰੰਤ ਪੈਨਸ਼ਨਾਂ ਜਾਰੀ ਕੀਤੀਆਂ ਜਾਣ। ਕਿਉਂਕਿ ਪੀੜਤ ਬਜ਼ੁਰਗ ਕਾਫੀ ਸਮੇਂ ਤੋਂ ਪੈਨਸ਼ਨ ਦਾ ਲਾਭ ਲੈਣ ਲਈ ਸਰਕਾਰੀ ਦਫ਼ਤਰਾਂ ਵਿੱਚ ਖੱਜਲ ਖੁਆਰ ਹੋ ਰਹੇ ਹਨ। ਉਧਰ, ਐਸਡੀਐਮ ਨੇ ਸੰਘਰਸ਼ ਕਮੇਟੀ ਦੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਸੋਮਵਾਰ ਤੱਕ ਸਬੰਧਤ ਅਧਿਕਾਰੀਆਂ ਤੋਂ ਰਿਪੋਰਟ ਤਲਬ ਕਰਕੇ ਬਣਦੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ