nabaz-e-punjab.com

ਸਾਂਝ ਕੇਂਦਰ ਕੁਰਾਲੀ ਵੱਲੋਂ ਫਤਹਿਪੁਰ ਟੱਪਰੀਆਂ ਵਿੱਚ ਲਾਇਆ ਨਸ਼ਿਆਂ ਵਿਰੁੱਧ ਬਾਰੇ ਜਾਗਰੂਕਤਾ ਕੈਂਪ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 3 ਅਗਸਤ:
ਬਲਾਕ ਮਾਜਰੀ ਅਧੀਨ ਪੈਂਦੇ ਪਿੰਡ ਫਤਿਹਪੁਰ ਟੱਪਰੀਆਂ ਵਿਖੇ ਸਾਂਝ ਕੇਂਦਰ ਕੁਰਾਲੀ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ ਲਾਇਆ ਗਿਆ। ਇਸ ਮੌਕੇ ਸੰਬੋਧਨ ਕਰਦੇ ਹੋਏ ਸਾਂਝ ਕੇਂਦਰ ਦੇ ਮੁਖੀ ਸਹਾਇਕ ਥਾਣੇਦਾਰ ਮੋਹਨ ਸਿੰਘ ਨੇ ਪਿੰਡ ਵਾਸੀਆਂ ਨੂੰ ਆਪਣੇ ਬੱਚਿਆਂ ਨੂੰ ਨਸ਼ਿਆਂ ਸਮੇਤ ਹੋਰ ਸਮਾਜਿਕ ਕੁਰੀਤੀਆਂ ਤੋਂ ਬਚਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਮਾਪੇ ਆਪਣੇ ਬੱਚਿਆਂ ਦਾ ਧਿਆਨ ਰੱਖਣ ਕਿ ਉਹ ਕੀ ਕਰ ਰਹੇ ਹਨ ਤਾ ਕਿ ਉਹ ਕਿਸੇ ਗਲਤ ਆਦਤ ਦਾ ਸ਼ਿਕਾਰ ਨਾ ਹੋਣ। ਇਸ ਤੋਂ ਇਲਾਵਾ ਉਨ੍ਹਾਂ ਨੇ ਲੋਕਾਂ ਨੂੰ ਸਾਂਝ ਕੇਂਦਰ ਦੁਆਰਾ ਦਿੱਤੀਆ ਜਾਣ ਵਾਲੀਆਂ ਸਹੂਲਤਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਸਾਂਝ ਕੇਂਦਰ ਦੀ ਮੋਬਾਇਲ ਐਪ ਡਾਉਨਲੋਡ ਕਰਨ ਲਈ ਕਿਹਾ ਤਾਂ ਲੋਕ ਸਹੂਲਤਾਂ ਦਾ ਲੋਕ ਲਾਹਾ ਲੈ ਸਕਣ। ਉਨ੍ਹਾਂ ਪਿੰਡ ਵਾਸੀਆਂ ਨੂੰ ਪਿੰਡ ਵਿੱਚ ਰਹਿ ਰਹੇ ਕਿਰਾਏਦਾਰ ਦੀ ਸੂਚਨਾ ਤੇ ਰਿਕਾਰਡ ਸਾਂਝ ਕੇਂਦਰ ਵਿਚ ਜਮ੍ਹਾਂ ਕਰਵਾਉਣ ਲਈ ਕਿਹਾ। ਇਸ ਮੌਕੇ ਪ੍ਰਧਾਨ ਦਿਲਬਾਗ ਸਿੰਘ ਮੀਆਂਪੁਰ, ਅਜਮੇਰ ਸਿੰਘ, ਜਗਤਾਰ ਸਿੰਘ, ਸੁਰਮੁੱਖ ਸਿੰਘ, ਰਘਵੀਰ ਸਿੰਘ, ਹਰਬੰਸ ਸਿੰਘ, ਦਲੀਪ ਸਿੰਘ, ਰਣਜੀਤ ਸਿੰਘ, ਸੁਰਿੰਦਰ ਸਿੰਘ, ਗੁਰਦੀਪ ਸਿੰਘ, ਹੰਸਰਾਜ ਸਿੰਘ ਆਦਿ ਤੋਂ ਇਲਾਵਾ ਪਿੰਡ ਵਾਸੀ ਹਾਜਰ ਸਨ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…