ਮੁੱਖ ਗ੍ਰੰਥੀ ਬਾਬਾ ਬੁੱਢਾ ਜੀ ਦਾ ਸੱਚਖੰਡ ਗਮਨ ਦਿਵਸ ਸ਼ਰਧਾ ਨਾਲ ਮਨਾਇਆ

ਨਬਜ਼-ਏ-ਪੰਜਾਬ, ਮੁਹਾਲੀ, 3 ਅਕਤੂਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਿੱਖ ਪੰਥ ਦੀ ਮਹਾਨ ਸ਼ਖ਼ਸੀਅਤ ਅਤੇ ਸ੍ਰੀ ਦਰਬਾਰ ਸਾਹਿਬ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਜੀ ਦਾ ਸੱਚਖੰਡ ਗਮਨ ਦਿਵਸ ਸ਼ਰਧਾ ਭਾਵਨਾ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਬਾਬਾ ਦੀਪ ਸਿੰਘ ਦੇ ਕਵੀਸ਼ਰੀ ਜਥੇ ਨੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦਾ ਜੀਵਨ ਬ੍ਰਿਤਾਂਤ ਅਤੇ 125 ਸਾਲ ਵਿੱਚ ਸੱਚਖੰਡ ਗਮਨ ਹੋਣ ਬਾਰੇ ਸੰਗਤ ਨੂੰ ਕਵੀਸ਼ਰੀ ਵਾਰਾਂ ਰਾਹੀਂ ਜਾਣੂ ਕਰਵਾਇਆ। ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲੁਧਿਆਣਾ ਨੇ ਬਾਬਾ ਬੁੱਢਾ ਜੀ ਨੂੰ 5 ਗੁਰੂ ਸਾਹਿਬਾਨ ਨੂੰ ਗੁਰਿਆਈ ਦਾ ਤਿਲਕ ਲਗਾਉਣ ਅਤੇ 9 ਗੁਰੂ ਸਾਹਿਬਾਨਾਂ ਦੇ ਦਰਸ਼ਨ ਕਰਨ ਦੇ ਪ੍ਰਸੰਗ ਬਾਰੇ ਦੱਸਿਆ। ਸ਼੍ਰੋਮਣੀ ਪ੍ਰਚਾਰਕ ਭਾਈ ਸੁਖਵਿੰਦਰ ਸਿੰਘ ਨੇ ਬਾਬਾ ਬੁੱਢਾ ਜੀ ਵੱਲੋਂ ਮਾਤਾ ਗੰਗਾ ਨੂੰ ਪ੍ਰਤਾਪੀ ਪੁੱਤਰ ਦਾ ਵਰ ਦੇਣ ਬਾਰੇ ਦੱਸਿਆ।
ਇਸ ਮੌਕੇ ਬੀਬੀ ਪਲਵਿੰਦਰ ਕੌਰ, ਬੀਬੀ ਹਰਜਿੰਦਰ ਕੌਰ, ਭਾਈ ਜਸਵਿੰਦਰ ਸਿੰਘ, ਭਾਈ ਏਕਮਜੋਤ ਸਿੰਘ, ਭਾਈ ਹਰਕੰਵਲ ਸਿੰਘ, ਭਗੜਾਣੇ ਵਾਲਿਆਂ ਦਾ ਕਵੀਸ਼ਰੀ ਜਥਾ, ਭਾਈ ਹਰਮਨਜੋਤ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਨਿਤਿਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਸੰਦੀਪ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਵੱਡੀ ਲਾਪਰਵਾਹੀ: ਪੰਚਾਇਣ ਚੋਣਾਂ ਸਬੰਧੀ ਅਸਲਾ ਜਮ੍ਹਾ ਕਰਵਾਉਣਾ ਭੁੱਲੀ ਸਰਕਾਰ

ਵੱਡੀ ਲਾਪਰਵਾਹੀ: ਪੰਚਾਇਣ ਚੋਣਾਂ ਸਬੰਧੀ ਅਸਲਾ ਜਮ੍ਹਾ ਕਰਵਾਉਣਾ ਭੁੱਲੀ ਸਰਕਾਰ ਪਿੰਡ ਮਨੌਲੀ ਦੇ ਜਤਿੰਦਰ ਸਿੰਘ…