Share on Facebook Share on Twitter Share on Google+ Share on Pinterest Share on Linkedin ਅਕਾਲੀ ਦਲ ਤੇ ਆਪ ਵਿੱਚ ਸਮਝੌਤਾ ਜੱਗ ਜਾਹਰ ਹੋਇਆ: ਸਿੱਧੂ ਪਿੰਡ ਧਰਮਗੜ੍ਹ ਵਿੱਚ ਦੋ ਦਰਜਨ ਅਕਾਲੀ ਪੱਖੀ ਪਰਿਵਾਰਾਂ ਵੱਲੋਂ ਕਾਂਗਰਸ ਉਮੀਦਵਾਰ ਸਿੱਧੂ ਨੂੰ ਸਮਰਥਨ ਦੇਣ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜਨਵਰੀ: ਮੁਹਾਲੀ ਤੋਂ ਕਾਂਗਰਸ ਦੇ ਉਮੀਦਵਾਰ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਚੰਡੀਗੜ੍ਹ ਤੋਂ ਆਪ ਦੀ ਟਿਕਟ ਉਤੇ ਚੋਣ ਲੜਨ ਵਾਲੀ ਗੁਲ ਪਨਾਗ ਦੇ ਪਿਤਾ ਸੇਵਾਮੁਕਤ ਜਨਰਲ ਹਰਚਰਨਜੀਤ ਸਿੰਘ ਪਨਾਗ ਵੱਲੋਂ ਅਕਾਲੀ ਦਲ ਦੇ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਦੇ ਚੋਣ ਦਫ਼ਤਰ ਦਾ ਉਦਘਾਟਨ ਕਰਨ ਨਾਲ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੀ ਗੰਢਤੁਪ ਜੱਗ ਜਾਹਿਰ ਹੋਈ ਹੈ। ਇੱਥੋਂ ਦੇ ਪਿੰਡ ਸਫੀਪੁਰ ਵਿੱਚ ਜਨ ਸਭਾ ਨੂੰ ਸੰਬੋਧਨ ਕਰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸਿਰਫ਼ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਨੂੰ ਫਾਇਦਾ ਪਹੁੰਚਾਉਣ ਦੇ ਮਕਸਦ ਨਾਲ ਹੀ ਪੰਜਾਬ ਅੰਦਰ ਆਪਣੇ ਉਮੀਦਵਾਰ ਖੜ੍ਹੇ ਹਨ ਅਤੇ ਆਪ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਅੰਦਰ ਖਾਤੇ ਆਪਣਾ ਪੂਰਾ ਸਮਰਥਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਸ਼ਾਇਦ ਕੇਜਰੀਵਾਲ ਨੂੰ ਇਹ ਸਭ ਕੁੱਝ ਨਜਰ ਨਹੀਂ ਆ ਰਿਹਾ ਕਿ ਜੋ ਵਿਅਕਤੀ ਲੋਕ ਸਭਾ ਚੋਣਾਂ ਵਿਚ ਚੰਡੀਗੜ੍ਹ ਤੋਂ ਆਪ ਉਮੀਦਵਾਰ ਗੁਲ ਪਨਾਗ ਲਈ ਅੱਗੇ ਹੋ ਕੇ ਚੋਣ ਪ੍ਰਚਾਰ ਕਰ ਰਿਹਾ ਸੀ, ਉਹੀ ਵਿਅਕਤੀ ਹੁਣ ਅਕਾਲੀ ਉਮੀਦਵਾਰ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਦੇ ਚੋਣ ਦਫਤਰ ਦਾ ਅੱਗੇ ਹੋ ਕੇ ਉਦਘਾਟਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਹਲਕੇ ਦੇ ਲੋਕ ਅਕਾਲੀਆਂ ਅਤੇ ਆਮ ਆਦਮੀ ਪਾਰਟੀ ਦੇ ਇਸ ਦੋਗਲੇ ਕਿਰਦਾਰ ਨੂੰ ਚੰਗੀ ਤਰ੍ਹਾਂ ਜਾਣ ਚੁਕੇ ਹਨ ਅਤੇ ਇਨ੍ਹਾਂ ਦੋਵੇਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਆਪਣੀ ਲੱਕ ਤੋੜਵੀਂ ਹਾਰ ਨੰਗੇ ਚਿੱਟੇ ਦਿਨ ਵਾਂਗ ਹੁਣੇ ਤੋਂ ਦਿਖਾਈ ਦੇਣ ਲੱਗ ਪਈ ਹੈ। ਇਸ ਮੌਕੇ ਜ਼ਿਲ੍ਹਾ ਕਾਂਗਰਸ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ, ਜਨਰਲ ਸਕੱਤਰ ਰਮਨਦੀਪ ਸਿੰਘ ਸਫੀਪੁਰ, ਸਾਬਕਾ ਸਰਪੰਚ ਮਹਿੰਦਰ ਸਿੰਘ, ਕਰਨੈਲ ਸਿੰਘ, ਉਜਾਗਰ ਸਿੰਘ, ਸੰਤ ਸਿੰਘ, ਸਾਧੂ ਸਿੰਘ, ਬੂਟਾ ਸਿੰਘ, ਦਲਬੀਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਨਿਵਾਸੀ ਮੌਜੂਦ ਸਨ। ਇਸੇ ਦੌਰਾਨ ਅੱਜ ਨਜ਼ਦੀਕੀ ਪਿੰਡ ਧਰਮਗੜ੍ਹ ਵਿੱਚ ਲਗਭਗ ਦੋ ਦਰਜਨ ਪਰਿਵਾਰ ਜਿਨ੍ਹਾਂ ਵਿੱਚ ਜ਼ੋਰਾ ਸਿੰਘ, ਕਾਕਾ ਸਿੰਘ, ਗੁਰਪ੍ਰੀਤ ਸਿੰਘ, ਕਰਮ ਸਿੰਘ ਕੰਮਾ, ਕਿਰਪਾਲ ਸਿੰਘ, ਜਰਨੈਲ ਸਿੰਘ, ਅਮਰਜੀਤ ਸਿੰਘ, ਦਿਲਬਾਗ ਸਿੰਘ, ਨੰਬਰਦਾਰ ਦਰਸ਼ਨ ਸਿੰਘ, ਜਸਪਾਲ ਸਿੰਘ ਨੇ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਦਾ ਪੱਲਾ ਫੜਿਆ। ਜਿਨ੍ਹਾਂ ਦਾ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਸਿਰੋਪਾਓ ਦੇ ਕੇ ਸਵਾਗਤ ਕੀਤਾ ਅਤੇ ਪਾਰਟੀ ਵਿੱਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸ੍ਰੀ ਸਿੱਧੂ ਨੇ ਕਿਹਾ ਕਿ ਅਕਾਲੀ ਸਰਕਾਰਾਂ ਨੇ ਹਮੇਸ਼ਾਂ ਹੀ ਅਕਾਲੀ ਵਰਕਰਾਂ ਨਾਲ ਧੱਕਾ ਕਰਦੇ ਹੋਏ ਆਪਣੇ ਧੀਆਂ ਪੁੱਤਰਾਂ ਨੂੰ ਤਰਜੀਹ ਦਿੱਤੀ ਹੈ ਮੁਹਾਲੀ ਹਲਕੇ ਤੋਂ ਵੀ ਇੱਕ ਅਜਿਹੇ ਵਿਅਕਤੀ ਨੂੰ ਉਮੀਦਵਾਰ ਬਣਾਇਆ ਗਿਆ ਹੈ ਜਿਸ ਨੇ ਕਦੇ ਹਲਕੇ ਦੇ ਲੋਕਾਂ ਦੀ ਦੁੱਖ-ਤਕਲੀਫ ਤੱਕ ਨਹੀਂ ਸੁਣੀ। ਇਸ ਮੌਕੇ ਸ਼ਾਮਲ ਹੋਣ ਵਾਲੇ ਵਰਕਰਾਂ ਨੇ ਐਲਾਨ ਕੀਤਾ ਕਿ ਉਹ ਸ. ਸਿੱਧੂ ਦੀ ਚੋਣ ਪ੍ਰਚਾਰ ਮੁਹਿੰਮ ਨੂੰ ਸਰਗਰਮੀ ਨਾਲ ਚਲਾਉਣਗੇ ਅਤੇ ਉਹ ਸ੍ਰ. ਸਿੱਧੂ ਦੀ ਬਹੁਪੱਖੀ ਸਖਸ਼ੀਅਤ ਨੂੰ ਦੇਖ ਕਾਂਗਰਸ ਪਾਰਟੀ ਨਾਲ ਜੁੜੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਚਾਰ ਫਰਵਰੀ ਵਾਲੇ ਦਿਨ ਕਾਂਗਰਸੀਆਂ ਦੇ ਨਾਲ-ਨਾਲ ਅਕਾਲੀ ਵਰਕਰ ਵੀ ਅੰਦਰ ਖਾਤੇ ਬਲਬੀਰ ਸਿੰਘ ਸਿੱਧੂ ਦੇ ਹੱਕ ਵਿੱਚ ਭੁਗਤਣਗੇ ਅਤੇ ਅਕਾਲੀ ਉਮੀਦਵਾਰ ਨੂੰ ਰਾਮੂਵਾਲੀਆਂ ਨਾਲੋਂ ਵੀ ਵੱਡੀ ਹਾਰ ਝੱਲਣੀ ਪਵੇਗੀ। ਇਸ ਮੌਕੇ ਕਾਂਗਰਸ ਪਾਰਟੀ ਦੇ ਸੂਬਾ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਜ਼ਿਲ੍ਹਾ ਕਾਂਗਰਸ ਦੇ ਮੀਤ ਪ੍ਰਧਾਨ ਰਜਿੰਦਰ ਸਿੰਘ ਧਰਮਗੜ੍ਹ, ਜਨਰਲ ਸਕੱਤਰ ਗੁਰਪ੍ਰੀਤ ਸਿੰਘ ਬਰਾੜ, ਬਲਾਕ ਪ੍ਰਧਾਨ ਠੇਕੇਦਾਰ ਮੋਹਣ ਸਿੰਘ ਬਠਲਾਣਾ, ਮਨਜੀਤ ਸਿੰਘ ਤੰਗੋਰੀ, ਲਾਭ ਸਿੰਘ, ਗੁਰਦੇਵ ਸਿੰਘ, ਰਣਜੀਤ ਸਿੰਘ ਗਿੱਲ, ਰਮਨਦੀਪ ਸਿੰਘ ਸਫੀਪੁਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ