Share on Facebook Share on Twitter Share on Google+ Share on Pinterest Share on Linkedin ਅਕਾਲੀ ਭਾਜਪਾ ਗੱਠਜੋੜ ਰਿਕਾਰਡ ਵੋਟਾਂ ਨਾਲ ਜਿੱਤੇਗਾ: ਜਥੇਦਾਰ ਬਲਜੀਤ ਕੁੰਭੜਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਕਤੂਬਰ: ਪੰਜਾਬ ਦੀ ਕਾਂਗਰਸ ਸਰਕਾਰ ਲੋਕਾਂ ਨਾਲ ਕੀਤੇ ਗਏ ਵਾਇਦਿਆਂ ਤੋਂ ਭੱਜ ਚੁੱਕੀ ਹੈ ਅਤੇ ਗੁਰਦਾਸਪੁਰ ਜਿਮਨੀ ਚੋਣ ਮੌਕੇ ਵੋਟਰ ਕਾਂਗਰਸ ਪਾਰਟੀ ਨੂੰ ਮੂੰਹ ਨਹੀਂ ਲਾਉਣਗੇ। ਗੁਰਦਾਸਪੁਰ ਹਲਕੇ ਵਿੱਚ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਦੀ ਵੱਡੇ ਫਰਕ ਨਾਲ ਜਿੱਤ ਹੋਵੇਗੀ। ਇਹ ਗੱਲ ਪਠਾਨਕੋਟ ਵਿੱਚ ਅਕਾਲੀ ਦਲ ਹਲਕਾ ਮੁਹਾਲੀ ਦੇ ਇੰਚਾਰਜ ਤੇਜਿੰਦਰਪਾਲ ਸਿੰਘ ਸਿੱਧੂ ਵੱਲੋਂ ਗੁਰਦਾਸਪੁਰ ਹਲਕੇ ਦੀ ਚੋਣ ਮੁਹਿੰਮ ਲਈ ਹਲਕਾ ਮੁਹਾਲੀ ਦੀ ਅਗਵਾਈ ਕਰਨ ਲਈ ਥਾਪੇ ਗਏ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਆਖੀ। ਜਥੇਦਾਰ ਕੁੰਭੜਾ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਹਲਕਾ ਮੁਹਾਲੀ ਦੇ ਵਰਕਰਾਂ ਦੀ ਡਿਊਟੀ ਪਠਾਨਕੋਟ ਵਿੱਚ ਲਗਾਈ ਗਈ ਹੈ ਅਤੇ ਪਾਰਟੀ ਦੇ ਸਮੂਹ ਆਗੂ ਅਤੇ ਵਰਕਰ ਪਠਾਨਕੋਟ ਵਿੱਚ ਅਕਾਲੀ ਦਲ ਦੀ ਚੋਣ ਮੁਹਿੰਮ ਦੇ ਇੰਚਾਰਜ ਜੱਥੇਦਾਰ ਹੀਰਾ ਸਿੰਘ ਗਾਬੜੀਆ ਦੀ ਅਗਵਾਈ ਵਿੱਚ ਇੱਕਜੁੱਟ ਹੋ ਕੇ ਕੰਮ ਕਰ ਰਹੇ ਹਨ। ਇਸ ਮੌਕੇ ਸੁਰਿੰਦਰ ਸਿੰਘ ਕਲੇਰ, ਪ੍ਰਭਜੋਤ ਸਿੰਘ, ਭੁਪਿੰਦਰ ਸਿੰਘ, ਪ੍ਰੀਤਮ ਸਿੰਘ, ਕਰਮ ਸਿੰਘ ਅਤੇ ਹੋਰ ਆਗੂ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ