ਅਕਾਲੀ-ਭਾਜਪਾ ਤੇ ਕਾਂਗਰਸ ਦੇ ਆਗੂ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਨਹੀਂ ਉੱਤਰੇ: ਬਲਵਿੰਦਰ ਕੁੰਭੜਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜਨਵਰੀ:
ਮੁਹਾਲੀ ਤੋਂ ਡੈਮੋਕ੍ਰੇਟਿਕ ਸਵਰਾਜ ਪਾਰਟੀ ਦੇ ਉਮੀਦਵਾਰ ਬਲਵਿੰਦਰ ਸਿੰਘ ਕੁੰਭੜਾ ਨੇ ਆਪਣੀ ਚੋਣ ਸਰਗਰਮੀਆਂ ਤੇਜ਼ ਕਰਦਿਆਂ ਅੱਜ ਇੱਥੋਂ ਦੇ ਨੇੜਲੇ ਪਿੰਡ ਚੱਪੜਚਿੜੀ, ਲਾਂਡਰਾਂ, ਕੈਲੋਂ ਅਤੇ ਗੋਬਿੰਦਗੜ੍ਹ ਵਿੱਚ ਨੁੱਕੜ ਮੀਟਿੰਗਾਂ ਕਰਕੇ ਲੋਕਾਂ ਤੋਂ ਵੋਟਾਂ ਮੰਗੀਆਂ। ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ-ਭਾਜਪਾ ਗੱਠਜੋੜ ਅਤੇ ਕਾਂਗਰਸ ਪਾਰਟੀ ਦੇ ਆਗੂ ਪਿਛਲੇ ਕਈ ਦਹਾਕਿਆਂ ਤੋਂ ਲੋਕਾਂ ਦੀਆਂ ਉਮੀਦਾਂ ’ਤੇ ਖਰੇ ਨਹੀਂ ਉਤਰੇ ਹਨ ਲੇਕਿਨ ਵਿਧਾਨ ਸਭਾ ਚੋਣਾਂ ਵੇਲੇ ਇਨ੍ਹਾਂ ਆਗੂਆਂ ਨੂੰ ਲੋਕ ਮਸਲੇ ਚੇਤੇ ਆ ਜਾਂਦੇ ਹਨ।
ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸੀ ਵਿਧਾਇਕ ਬਲਬੀਬ ਸਿੰਘ ਸਿੱਧੂ ਪੰਜਾਬ ਸਰਕਾਰ ਤੇ ਪੁਲੀਸ ਵਧੀਕੀਆਂ ਦੇ ਖ਼ਿਲਾਫ਼ ਡੀਸੀ ਅਤੇ ਐਸਐਸਪੀ ਦਫ਼ਤਰਾਂ ਮੂਹਰੇ ਲਗਾਏ ਗਏ ਧਰਨਿਆਂ ਵਿੱਚ ਕਦੇ ਸ਼ਾਮਲ ਨਹੀਂ ਹੋਏ ਅਤੇ ਮਲਾਜੇਦਾਰੀਆਂ ਪੁਆਉਂਦੇ ਹੋਏ ਲੋਕਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਨ ਤੋਂ ਭੱਜੇ ਹਨ। ਉਥੇ ਦੂਜੇ ਪਾਸੇ ਪਿਛਲੇ 10 ਸਾਲਾਂ ਵਿੱਚ ਪਿੰਡਾਂ ਵਿੱਚ ਸਰਕਾਰੀ ਗਲੀਆਂ-ਨਾਲੀਆਂ ਅਤੇ ਗਰੀਬ ਲੋਕਾਂ ਦੀਆਂ ਜ਼ਮੀਨਾਂ ਉੱਤੇ ਹੋਏ ਨਾਜਾਇਜ਼ ਕਬਜ਼ਿਆਂ ਸਬੰਧੀ ਤਤਕਾਲੀ ਡਿਪਟੀ ਕਮਿਸ਼ਨਰ ਤੇਜਿੰਦਰਪਾਲ ਸਿੰਘ ਸਿੱਧੂ ਨੂੰ ਕਈ ਸ਼ਿਕਾਇਤਾਂ ਦਿੱਤੀਆਂ ਗਈਆਂ ਸਨ ਲੇਕਿਨ ਸ੍ਰੀ ਸਿੱਧੂ ਨੇ ਹੁਣ ਤੱਕ ਕਿਸੇ ਸਰਕਾਰੀ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਨਹੀਂ ਛੁਡਾਇਆ, ਸਗੋਂ ਅਸਿੱਧੇ ਢੰਗ ਨਾਲ ਅਕਾਲੀਆਂ ਨੂੰ ਸ਼ਹਿ ਦਿੰਦੇ ਆਏ ਹਨ।
ਇਸ ਮੌਕੇ ਬਲਵੀਰ ਸਿੰਘ ਗੋਬਿੰਦਗੜ੍ਹ, ਕਾਕਾ ਸਿੰਘ, ਰਘਵੀਰ ਸਿੰਘ, ਨਛੱਤਰ ਸਿੰਘ, ਗੁਰਮੁਖ ਸਿੰਘ, ਸੁਰਮੁਖ ਸਿੰਘ, ਬਚਨ ਸਿੰਘ, ਇੰਦਰਜੀਤ ਕੌਰ, ਸੁੱਚਾ ਸਿੰਘ, ਗੁਰਦੀਪ ਸਿੰਘ, ਸਵਿੰਦਰ ਸਿੰਘ, ਸੁਰਜੀਤ ਸਿੰਘ ਸਾਬਕਾ ਸਰਪੰਚ ਚੱਪੜਚਿੜੀ, ਹਰਨੇਕ ਸਿੰਘ ਚੱਪੜਚਿੜੀ, ਪ੍ਰੀਤਮ ਸਿੰਘ, ਬਲਵਿੰਦਰ ਸਿੰਘ, ਮਾ. ਗੁਰਚਰਨ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…