ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਨੇ ਹਮੇਸ਼ਾਂ ਲੋਕਾਂ ਦਾ ਦਰਦ ਵੰਡਾਇਆ: ਰਾਜੂ ਖੰਨਾ

ਨਬਜ਼-ਏ-ਪੰਜਾਬ ਨਿਊਜ਼ ਡੈਸਕ, ਮੰਡੀ ਗੋਬਿੰਦਗੜ੍ਹ, 19 ਦਸੰਬਰ
ਅਕਾਲੀ ਦਲ ਤੇ ਭਾਜਪਾ ਦੀ ਸਰਕਾਰ ਨੇ ਹਮੇਸ਼ਾਂ ਹੀ ਰਾਜ ਦੇ ਲੋਕਾਂ ਦਾ ਦੁੱਖ ਦਰਦ ਵੰਡਾਉਣ ਲਈ ਅਨੇਕਾਂ ਹੀ ਪਹਿਲਕਦਮੀਆਂ ਕੀਤੀਆਂ ਹਨ ਅਤੇ ਪਿਛਲੇ 10 ਸਾਲਾਂ ਵਿੱਚ ਜੋ ਸਹੂਲਤਾਂ ਲੋਕਾਂ ਨੂੰ ਮੁਹੱਈਆ ਕਰਵਾਈਆਂ ਗਈਆਂ ਹਨ। ਉਹ 60 ਸਾਲਾਂ ਦੇ ਰਾਜਭਾਗ ਦੌਰਾਨ ਹੁਣ ਤੱਕ ਹੋਰ ਕਿਸੇ ਵੀ ਪਾਰਟੀ ਦੀ ਸਰਕਾਰ ਨਹੀਂ ਦਿੱਤੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅਮਲੋਹ ਤੋਂ ਅਕਾਲੀ ਦਲ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਪਿੰਡ ਫਤਹਿਗੜ੍ਹ ਨਿਊਆਂ ਵਿੱਚ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਦੇ ਕੀਤੇ ਕੰਮਾਂ ਦਾ ਵਰਨਣ ਕੀਤਾ ਜਾਵੇ ਤਾਂ ਉਹ ਬੇਮਿਸਾਲ ਹਨ ਕਿਉਂਕਿ ਜਿਥੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੂਬੇ ਵਿੱਚ ਬਿਜਲੀ ਸਰਪਲਸ ਕੀਤੀ ਗਈ ਹੈ, ਉਥੇ ਨੌਜਵਾਨਾਂ ਦੀ ਭਲਾਈ ਲਈ ਵੱਡੇ ਹੰਭਲੇ ਮਾਰੇ ਗਏ ਹਨ। ਜਿਸ ਤਹਿਤ ਅੰਤਰਾਸ਼ਟਰੀ ਪੱਧਰ ਦੇ ਖੇਡ ਸਟੇਡੀਅਮਾਂ ਦੀ ਉਸਾਰੀ, ਪਿੰਡਾਂ ’ਚੋਂ ਚੰਗੇ ਖਿਡਾਰੀ ਪੈਦਾ ਕਰਨ ਲਈ ਯੂਥ ਕਲੱਬਾਂ ਨੂੰ ਖੇਡਾਂ ਕਿੱਟਾਂ ਅਤੇ ਜਿੰਮ ਦਾ ਸਮਾਨ ਦੇਣਾ ਸ਼ਾਮਲ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਗਨ ਸਕੀਮ, ਐਸਸੀ ਤੇ ਬੀਸੀ ਵਰਗ ਨੂੰ 200 ਯੂਨਿਟ ਬਿਜਲੀ ਮੁਫ਼ਤ, ਹਰ ਧਰਮ ਦੀਆਂ ਯਾਦਗਾਰਾਂ ਦੀ ਉਸਾਰੀ ਲੋਕਾਂ ਦੀ ਸੁਵਿਧਾ ਲਈ ਪਿੰਡ ਪੱਧਰ ਦੇ ਸੇਵਾ ਕੇਂਦਰ ਸਥਾਪਿਤ ਕਰਨ ਦੇ ਨਾਲ-ਨਾਲ ਆਟਾ-ਦਾਲ ਯੋਜਨਾ, ਨੀਲੇ ਕਾਰਡ ਧਾਰਕਾਂ ਲਈ ਸਿਹਤ ਬੀਮਾ ਯੋਜਨਾ, ਬੁਢਾਪਾ ਪੈਨਸ਼ਨਾਂ ਦੁਗਣੀਆਂ ਕਰਨਾ, ਮਾਈ ਭਾਗੋ ਵਿਦਿਆ ਸਕੀਮ ਤਹਿਤ ਲੜਕੀਆਂ ਨੂੰ ਸਾਇਕਲ, ਡਾ. ਹਰਗੋਬਿੰਦ ਖੁਰਾਣਾ ਸਕਾਲਰਸ਼ਿਪ ਸਕੀਮ ਸਮੇਤ 297 ਸਕਿਲ ਡਿਵੈਲਪਮੈਂਟ ਸੈਂਟਰ, ਸਰਕਾਰ ਦੀ ਵੱਡੀ ਦੇਣ ਹੈ।
ਇਸ ਮੌਕੇ ਯੂਥ ਆਗੂ ਰਣਜੀਤ ਸਿੰਘ, ਕਰਨੈਲ ਸਿੰਘ, ਜਗਮੋਹਣ ਸਿੰਘ ਸਰਪੰਚ, ਤੇ ਸੀਨੀਅਰ ਆਗੂ ਕੁਲਵੰਤ ਸਿੰਘ ਫਤਹਿਗੜ੍ਹ ਨਿਉਆਂ ਵੱਲੋਂ ਉਮੀਦਵਾਰ ਗੁਰਪ੍ਰੀਤ ਸਿੰਘਰਾਜੂ ਖੰਨਾ ਦਾ ਵਿਸੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸਰਕਲ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਜਰਨੈਲ ਸਿੰਘ ਮਾਜਰੀ, ਡਾਇਰੈਕਟਰ ਕੁਲਵੰਤ ਸਿੰਘ ਸਰਾਜ ਮਾਜਰਾ, ਸੰਦੀਪ ਸਿੰਘ ਕਲੱਬ ਪ੍ਰਧਾਨ, ਗੁਰਚਰਨ ਸਿੰਘ, ਰਾਕੇਸ਼ ਕੁਮਾਰ, ਮੋਹਣ ਸਿੰਘ, ਭਗਤ ਸਿੰਘ, ਜਤਿੰਦਰ ਸਿੰਘ, ਹਰਤੇਜਪਾਲ ਸਿੰਘ, ਸੁਖਵਿੰਦਰ ਸਿੰਘ, ਲਖਵਿੰਦਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…