ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ਦਾ ਰਿਕਾਰਡਤੋੜ ਵਿਕਾਸ ਕੀਤਾ: ਡਾ. ਚੀਮਾ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 19 ਜਨਵਰੀ:
ਅਕਾਲੀ-ਭਾਜਪਾ ਸਰਕਾਰ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿੱਚ ਪੰਜਾਬ ਦਾ ਸਰਬਪੱਖੀ ਵਿਕਾਸ ਕਰਵਾਇਆ ਗਿਆ ਹੈ। ਜਿਸ ਨੂੰ ਦੇਖਦਿਆਂ ਸੂਬੇ ਦੇ ਲੋਕ ਐਤਕੀਂ ਵੀ ਚਾਰ ਫਰਵਰੀ ਨੂੰ ਅਕਾਲੀ ਦਲ ਤੇ ਭਾਜਪਾ ਗੱਠਜੋੜ ਦੇ ਹੱਕ ਵੱਧ ਤੋਂ ਵੱਧ ਮਤਦਾਨ ਕਰਕੇ ਲਗਾਤਾਰ ਤੀਜੀ ਵਾਰ ਸਰਕਾਰ ਬਣਾਉਣ ਲਈ ਰਾਹ ਪੱਧਰਾ ਕਰਨਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕੁਰਾਲੀ ਵਿੱਚ ਪ੍ਰਧਾਨ ਸੁਰਿੰਦਰ ਕੌਰ ਸ਼ੇਰਗਿੱਲ ਦੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਇਸ ਮੌਕੇ ਡਾ. ਚੀਮਾ ਨੇ ਆਮ ਆਦਮੀ ਪਾਰਟੀ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਬਾਹਰੋਂ ਆਏ ਲੋਕਾਂ ਨੂੰ ਪੰਜਾਬ ਦੇ ਲੋਕ ਮੂੰਹ ਤੱਕ ਨਹੀਂ ਲਗਾਉਣਗੇ ਜਦੋਂ ਕਿ ਕਾਂਗਰਸ ਨੂੰ ਲੋਕ ਪਹਿਲਾਂ ਹੀ ਪਰਖ ਚੁੱਕੇ ਹਨ। ਜਿਸ ਕਾਰਨ ਹੁਣ ਤੀਜੀ ਵਾਰ ਸੂਬੇ ਵਿੱਚ ਗੱਠਜੋੜ ਦੀ ਸਰਕਾਰ ਬਣਨਾ ਤੈਅ ਹੈ। ਉਨ੍ਹਾਂ ਸੁਰਿੰਦਰ ਕੌਰ ਸ਼ੇਰਗਿੱਲ ਅਤੇ ਉਸ ਦੀਆਂ ਸਾਥੀ ਬੀਬੀਆਂ ਨੂੰ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਰਣਜੀਤ ਸਿੰਘ ਗਿੱਲ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਦੀ ਅਪੀਲ ਕੀਤੀ ਤਾਂ ਜੋ ਹਲਕਾ ਖਰੜ ਦੀ ਸੀਟ ਨੂੰ ਵੀ ਵੱਡੀ ਲੀਡ ਨਾਲ ਜਿੱਤਿਆ ਜਾ ਸਕੇ।
ਇਸ ਮੌਕੇ ਬੀਬੀ ਸ਼ੇਰਗਿੱਲ ਨੇ ਅਕਾਲੀ ਆਗੂ ਡਾ. ਚੀਮਾ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ। ਇਸ ਮੌਕੇ ਇਤਸਰੀ ਅਕਾਲੀ ਦਲ ਜ਼ਿਲ੍ਹਾ ਸ਼ਹਿਰੀ ਦੀ ਪ੍ਰਧਾਨ ਕੁਲਦੀਪ ਕੌਰ ਕੰਗ, ਕੌਂਸਲਰ ਲਖਵੀਰ ਲੱਕੀ, ਭਾਜਪਾ ਆਗੂ ਅਨਿਲ ਪ੍ਰਾਸ਼ਰ, ਤਰਲੋਕ ਚੰਦ ਧੀਮਾਨ, ਮਨਦੀਪ ਕੌਰ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…