ਅਕਾਲੀ-ਭਾਜਪਾ ਸਰਕਾਰ ਪਛੜੀ ਸ਼੍ਰੇਣੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ: ਚੰਦੂਮਾਜਰਾ

ਚੰਦੂਮਾਜਰਾ ਨੇ ਅਕਾਲੀ ਦਲ ਪਛੜੀ ਸ਼੍ਰੇਣੀਆਂ ਵਿੰਗ ਦੇ ਨਵੇਂ ਅਹੁਦੇਦਾਰਾਂ ਨੂੰ ਵੰਡੇ ਨਿਯੁਕਤੀ ਪੱਤਰ

ਨਬਜ਼-ਏ-ਪੰਜਾਬ ਨਿਊਜ਼ ਡੈਸਕ, ਮੁਹਾਲੀ, 17 ਦਸੰਬਰ
ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਪਛੜੀਆਂ ਸ਼੍ਰੇਣੀਆਂ ਦੇ ਬਹੁਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਸਬੰਧੀ ਕਈ ਵਿਆਪਕ ਯੋਜਨਾਵਾਂ ਤੇ ਭਲਾਈ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ। ਇਹ ਗੱਲ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਆਖੀ। ਇਸ ਤੋਂ ਪਹਿਲਾਂ ਅਕਾਲੀ ਦਲ (ਪਛੜੀ ਸ਼੍ਰੇਣੀਆਂ ਵਿੰਗ) ਜ਼ਿਲ੍ਹਾ ਮੁਹਾਲੀ ਦੇ ਵੱਖ-ਵੱਖ ਸਰਕਲਾਂ ਦੇ ਪ੍ਰਧਾਨਾਂ ਅਤੇ ਹੋਰ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਅਤੇ ਸਿਰੋਪਾਓ ਨਾਲ ਸਨਮਾਨਤ ਕੀਤਾ।
ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਅਕਾਲੀ ਦਲ ਹੀ ਇੱਕੋ ਇਕ ਅਜਿਹੀ ਪਾਰਟੀ ਨੇ ਜਿਸ ਨੇ ਹਮੇਸ਼ਾਂ ਹੀ ਵਫ਼ਾਦਾਰਾਂ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਹੈ ਜਦੋਂ ਕਿ ਆਪ ਤੇ ਕਾਂਗਰਸ ਜਿਹੀਆਂ ਰਾਜਸੀ ਪਾਰਟੀਆਂ ਆਪਣੇ ਵਰਕਰਾਂ ਨੂੰ ਯੋਗ ਨੁਮਾਇੰਦਗੀ ਦੇਣ ਦੀ ਬਜਾਏ ਸਿਰਫ਼ ਦਰੀਆਂ ਝਾੜਨ ਤੱਕ ਹੀ ਸੀਮਤ ਰੱਖਦੀ ਹੈ। ਉਨ੍ਹਾਂ ਨਵ-ਨਿਯੁਕਤ ਅਹੁਦੇਦਾਰਾਂ ਨੂੰ ਪਾਰਟੀ ਦੀ ਮਜ਼ਬੂਤੀ ਕੰਮ ਕਰਨ ਲਈ ਪ੍ਰੇਰਦਿਆਂ ਕਿਹਾ ਕਿ ਹੁਣ ਉਨ੍ਹਾਂ ਦੀ ਇਹ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸੂਬਾ ਸਰਕਾਰ ਦੀਆਂ ਵਿਕਾਸ ਪੱਖੀ ਨੀਤੀਆਂ ਅਤੇ ਭਲਾਈ ਸਕੀਮਾਂ ਨੂੰ ਘਰ-ਘਰ ਪੁੱਜਦਾ ਕਰਨ ਤਾਂ ਜੋ ਲੋੜਵੰਦ ਲੋਕ ਇਨ੍ਹਾਂ ਸਕੀਮਾਂ ਦਾ ਫਾਇਦਾ ਲੈ ਸਕਣ।
ਇਸ ਮੌਕੇ ਪਛੜੀ ਸ਼ੇ੍ਰਣੀਆਂ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤੇ ਕੌਂਸਲਰ ਗੁਰਮੁੱਖ ਸਿੰਘ ਸੋਹਲ ਨੇ ਦੱਸਿਆ ਕਿ ਬਹਾਦਰ ਸਿੰਘ ਨੂੰ ਸਰਕਲ ਬਲੌਂਗੀ ਦਾ ਪ੍ਰਧਾਨ, ਸ੍ਰੀ ਭਗਤ ਰਾਮ ਨੂੰ ਪ੍ਰਧਾਨ ਸਰਕਲ ਸੋਹਾਣਾ, ਭੁਪਿੰਦਰ ਸਿੰਘ ਨੂੰ ਸਰਕਲ ਪ੍ਰਧਾਨ ਜ਼ੋਨ-1, ਮੁਹਾਲੀ ਅਤੇ ਮਨਜੀਤ ਸਿੰਘ ਲੁਬਾਣਾ ਨੂੰ ਸਰਕਲ ਪ੍ਰਧਾਨ ਜ਼ੋਨ-2, ਮੁਹਾਲੀ ਨਿਯੁਕਤ ਕੀਤਾ ਗਿਆ। ਇਸੇ ਤਰ੍ਹਾਂ ਸਰਦਾਰ ਸਿੰਘ ਨੂੰ ਜੁਝਾਰ ਨਗਰ ਅਤੇ ਜਤਿੰਦਰ ਸਿੰਘ ਬੱਬੂ ਨੂੰ ਜ਼ਿਲ੍ਹਾ ਇਕਾਈ ਦਾ ਸੀਨੀਅਰ ਮੀਤ ਪ੍ਰਧਾਨ ਥਾਪਿਆ ਗਿਆ ਹੈ। ਉਨ੍ਹਾਂ ਸ੍ਰੀ ਚੰਦੂਮਾਜਰਾ ਦੇ ਧਿਆਨ ਵਿੱਚ ਲਿਆਂਦਾ ਕਿ ਨਵੇਂ ਅਹੁਦੇਦਾਰ ਪਿਛਲੇ ਕਾਫੀ ਸਮੇਂ ਤੋਂ ਅਕਾਲੀ ਦਲ ਨਾਲ ਜੁੜੇ ਹੋਏ ਹਨ ਅਤੇ ਵਫ਼ਾਦਾਰੀ ਨਾਲ ਕੰਮ ਕਰ ਰਹੇ ਹਨ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…