ਅਕਾਲੀ-ਭਾਜਪਾ ਸਰਕਾਰ ਗ਼ਰੀਬ ਤੇ ਕਿਸਾਨ ਹਿਤੈਸ਼ੀ: ਬੱਬੀ ਬਾਦਲ

ਨਿਊਜ਼ ਡੈਸਕ ਸਰਵਿਸ
ਮੁਹਾਲੀ, 4 ਦਸੰਬਰ
ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਬੁਲਾਰੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਜਨ ਸੰਪਰਕ ਮੁਹਿੰਮ ਦੇ ਤਹਿਤ ਇੱਥੋਂ ਦੇ ਨੇੜਲੇ ਪਿੰਡ ਠਸਕਾ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਸਮਾਰੋਹ ਨੂੰ ਸੰਬੋਧਨ ਕਰਦਿਆਂ ਬੱਬੀ ਬਾਦਲ ਨੇ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਸਰਕਾਰ ਨੇ ਜਿਥੇ ਕਿਸਾਨਾਂ ਨੂੰ ਮੁਫ਼ਤ ਬਿਜਲੀ-ਪਾਣੀ ਦੀ ਸੁਵਿਧਾ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਸਿਰਜਿਆ ਹੈ, ਉਥੇ ਗਰੀਬ ਵਰਗ ਦੇ ਲੋਕਾਂ ਲਈ 200 ਯੂਨਿਟ ਬਿਜਲੀ ਮੁਫ਼ਤ, ਬੁਢਾਪਾ ਪੈਨਸਨ ਦੁੱਗਣੀ, ਆਟਾ-ਦਾਲ ਸਕੀਮ, 50 ਹਜ਼ਾਰ ਰੁਪਏ ਤੱਕ ਦਾ ਮੁਫ਼ਤ ਇਲਾਜ ਦੀ ਸੁਵਿਧਾ ਪ੍ਰਦਾਨ ਕੀਤੀ ਗਈ ਹੈ।
ਸ੍ਰੀ ਬੱਬੀ ਬਾਦਲ ਨੇ ਸਮਾਗਮ ਵਿੱਚ ਪੁੱਜੇ ਲੋਕਾਂ ਨੂੰ ਵਿਰੋਧੀਆਂ ਪਾਰਟੀਆਂ ਦੇ ਗੁੰਮਰਾਹਕੁਨ ਪ੍ਰਚਾਰ ਤੋਂ ਸੁਚੇਤ ਰਹਿਣ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਆਪ ਦਾ ਕੋਈ ਆਧਾਰ ਨਹੀਂ ਹੈ ਜਦੋਂ ਕਿ ਕਾਂਗਰਸ ਸਮੁੱਚੇ ਦੇਸ਼ ਵਿੱਚ ਹਾਸੀਏ ’ਤੇ ਚਲੀ ਗਈ ਹੈ। ਪੰਜਾਬ ਦੇ ਪਾਣੀਆਂ ’ਤੇ ਡਾਕੇ ਲਈ ਕਾਂਗਰਸ ਨੂੰ ਕਸੂਰਵਾਰ ਦੱਸਦਿਆਂ ਯੂਥ ਆਗੂ ਨੇ ਕਿਹਾ ਕਿ ਐਸਵਾਈਐਲ ਨਹਿਰ ਸ੍ਰੀਮਤੀ ਇੰਦਰਾ ਗਾਂਧੀ ਅਤੇ ਪੰਜਾਬ ਦੇ ਤਤਕਾਲੀ ਕਾਂਗਰਸੀ ਮੁੱਖ ਮੰਤਰੀਆਂ ਦੀ ਦੇਣ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਵੀ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ ਹਨ। ਉਨ੍ਹਾਂ ਕਿਹਾ ਕਿ ਨਹਿਰ ਦੀ ਖੁਦਾਈ ਲਈ ਕਪੂਰੀ ਵਿੱਚ ਟੱਕ ਲਗਾਉਣ ਲਈ ਸ੍ਰੀਮਤੀ ਗਾਂਧੀ ਨੂੰ ਚਾਦੀ ਦੀ ਕਹੀ ਵੀ ਕੈਪਟਨ ਸਾਹਿਬ ਨੇ ਹੀ ਭੇਟ ਕੀਤੀ ਸੀ।
ਇਸ ਮੌਕੇ ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਬਰਾੜ ਤੇ ਜਸਵੰਤ ਸਿੰਘ ਠਸਕਾ, ਜਗਤਾਰ ਸਿੰਘ ਘੜੂੰਆਂ, ਸੱਜਣ ਸਿੰਘ, ਗੁਰਪ੍ਰੀਤ ਸਿੰਘ, ਇਕਬਾਲ ਸਿੰਘ ਸਾਬਕਾ ਸਰਪੰਚ ਜੁਝਾਰ ਨਗਰ, ਬਾਬਾ ਨਰਿੰਦਰ ਸਿੰਘ, ਮੁਖ਼ਤਿਆਰ ਸਿੰਘ, ਬਲਜੀਤ ਸਿੰਘ, ਅਮਨਦੀਪ ਸਿੰਘ, ਸਤਨਾਮ ਸਿੰਘ, ਭਿੰਦਰ ਸਿੰਘ, ਗੁਰਮੁੱਖ ਸਿੰਘ, ਗੁਰਵਿੰਦਰ ਸਿੰਘ, ਹਾਕਮ ਸਿੰਘ, ਸੁਰਜੀਤ ਸਿੰਘ ਅਤੇ ਜਸਪ੍ਰੀਤ ਸਿੰਘ, ਜਸਰਾਜ ਸਿੰਘ ਸੋਨੂੰ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…