ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ਨੂੰ ਕੰਗਾਲ ਬਣਾਇਆ: ਸੁਖਜਿੰਦਰ ਮਾਵੀ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 12 ਜਨਵਰੀ:
ਅਕਾਲੀ ਦਲ-ਭਾਜਪਾ ਗੱਠਜੋੜ ਸਰਕਾਰ ਦੀਆਂ ਗਲਤ ਨੀਤੀਆਂ ਨੇ ਪੰਜਾਬ ਨੂੰ ਕੰਗਾਲ ਬਣਾ ਕੇ ਰੱਖ ਦਿੱਤਾ ਹੈ ਜਦੋਂ ਕਿ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪਿਛਲੀ ਕਾਂਗਰਸ ਸਰਕਾਰ ਵੇਲੇ ਪੰਜਾਬ ਪੂਰੀ ਤਰ੍ਹਾਂ ਖੁਸ਼ਹਾਲ ਸੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਉਘੇ ਸਮਾਜ ਸੇਵੀ ਸੁਖਜਿੰਦਰ ਸਿੰਘ ਮਾਵੀ ਨੇ ਪਿੰਡ ਫਤਹਿਗੜ੍ਹ ਵਿਖੇ ਪ੍ਰੀਤਇੰਦਰ ਸਿੰਘ ਮਾਵੀ ਦੀ ਅਗਵਾਈ ਵਿੱਚ ਹਲਕਾ ਖਰੜ ਤੋਂ ਕਾਂਗਰਸ ਦੇ ਉਮੀਦਵਾਰ ਜਗਮੋਹਨ ਸਿੰਘ ਕੰਗ ਦੇ ਹੱਕ ਵਿੱਚ ਹੋਈ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।
ਸ੍ਰੀ ਮਾਵੀ ਨੇ ਖਰੜ ਹਲਕੇ ਦੇ ਵਿਕਾਸ ਅਤੇ ਬਿਹਤਰੀ ਲਈ ਕਾਂਗਰਸ ਪਾਰਟੀ ਦੇ ਹੱਕ ਵਿੱਚ ਫਤਵਾ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਸ੍ਰੀ ਕੰਗ ਲੋਕਾਂ ਦਾ ਪਰਖਿਆ ਹੋਇਆ ਆਗੂ ਹੈ। ਜਿਨ੍ਹਾਂ ਨੇ ਪਿਛਲੀਆਂ ਕਾਂਗਰਸ ਸਰਕਾਰਾਂ ਵੇਲੇ ਸਮੁੱਚੇ ਹਲਕੇ ਨੂੰ ਵਿਕਾਸ ਪੱਖੋਂ ਚਾਰ ਚੰਨ ਲਗਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਚਾਰ ਫਰਵਰੀ ਨੂੰ ਕਾਂਗਰਸ ਨੂੰ ਵੋਟ ਦੇ ਕੇ ਸ੍ਰੀ ਜਗਮੋਹਨ ਕੰਗ ਨੂੰ ਭਾਰੀ ਵੋਟਾਂ ਨਾਲ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਿਆ ਜਾਵੇ। ਇਸ ਮੌਕੇ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ, ਸਰਪੰਚ ਬਲਕਾਰ ਸਿੰਘ ਭੰਗੂ, ਜਥੇਦਾਰ ਬਹਾਦਰ ਸਿੰਘ ਸ਼ੇਖਪੁਰਾ, ਰਣਜੀਤ ਸਿੰਘ ਨਗਲੀਆਂ, ਨਾਹਰ ਸਿੰਘ ਮਾਵੀ, ਸਾਬਕਾ ਸਰਪੰਚ ਸਵਰਨ ਸਿੰਘ, ਸਪਿੰਦਰ ਸਿੰਘ, ਹਰਨੇਕ ਸਿੰਘ ਮਾਵੀ, ਪਿੰ੍ਰਸੀਪਲ ਕੁਲਦੀਪ ਸਿੰਘ ਸਿੰਘਪੁਰਾ, ਸੁਖਦੇਵ ਸਿੰਘ, ਰਣਜੀਤ ਨਗਲੀਆਂ, ਸਿਟੀ ਕਾਂਗਰਸ ਦੇ ਪ੍ਰਧਾਨ ਨੰਦੀ ਪਾਲ ਬਾਂਸਲ, ਰਾਕੇਸ਼ ਕਾਲੀਆ, ਬਲਾਕ ਕਾਂਗਰਸ ਦੇ ਪ੍ਰਧਾਨ ਹਰਜਿੰਦਰ ਸਿੰਘ, ਹੈਪੀ ਧੀਮਾਨ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…