ਅਕਾਲੀ-ਭਾਜਪਾ ਸਰਕਾਰ ਨੇ ਖਰੜ ਹਲਕੇ ਦਾ ਰਿਕਾਰਡਤੋੜ ਵਿਕਾਸ ਕੀਤਾ: ਬੀਬੀ ਬਡਾਲੀ

ਬੀਬੀ ਬਡਾਲੀ ਵੱਲੋਂ ਪਿੰਡ ਰਡਿਆਲਾ ਵਿੱਚ ਵਿਕਾਸ ਕੰਮਾਂ ਦੇ ਤਿੰਨ ਉਦਘਾਟਨ

ਨਬਜ਼-ਏ-ਪੰਜਾਬ ਬਿਊਰੋ, ਖਰੜ, 3 ਜਨਵਰੀ:
ਜ਼ਿਲ੍ਹਾ ਪ੍ਰੀਸ਼ਦ ਮੁਹਾਲੀ ਦੀ ਚੇਅਰਪਰਸਨ ਬੀਬੀ ਪਰਮਜੀਤ ਕੌਰ ਬਡਾਲੀ ਨੇ ਪਿੰਡ ਰਡਿਆਲਾ ਵਿੱਚ 19 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਪੀਣ ਵਾਲੇ ਪਾਣੀ ਦੇ ਟਿਊਬਵੈਲ ਦਾ ਉਦਘਾਟਨ ਕੀਤਾ। ਇਸੇ ਤਰ੍ਹਾਂ ਵਾਲਮੀਕ ਧਰਮਸ਼ਾਲਾ ’ਤੇ 4 ਲੱਖ ਰੁਪਏ, ਗਲੀਆਂ-ਨਾਲੀਆਂ ’ਤੇ 8 ਲੱਖ ਰੁਪਏ ਅਤੇ ਹਰੀਜਨ ਧਰਮਸਾਲਾ ’ਤੇ 2 ਲੱਖ ਦੀ ਖਰਚ ਕਰਕੇ ਉਸਾਰੀ ਦੇ ਉਦਘਾਟਨ ਕੀਤੇ। ਉਨ੍ਹਾਂ ਕਿਹਾ ਕਿ ਮੌਜੂਦਾ ਅਕਾਲੀ-ਭਾਜਪਾ ਸਰਕਾਰ ਨੇ ਖਰੜ ਹਲਕੇ ਦਾ ਰਿਕਾਰਡਤੋੜ ਵਿਕਾਸ ਕੀਤਾ ਹੈ ਅਤੇ ਆਵਾਜਾਈ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਪਿੰਡ ਬਲੌਂਗੀ ਤੋਂ ਖਾਨਪੁਰ ਤੱਕ ਫਲਾਈਓਵਰ ਦੇ ਨਿਰਮਾਣ ਦਾ ਕੰਮ ਜੰਗੀ ਪੱਧਰ ’ਤੇ ਚਲ ਰਿਹਾ ਹੈ। ਇਸ ਤੋਂ ਇਲਾਵਾ ਖਰੜ ਤੋਂ ਲੁਧਿਆਣਾ ਮੁੱਖ ਸੜਕ ਨੂੰ ਛੇ ਮਾਰਗੀ ਬਣਾਇਆ ਜਾਵੇਗਾ। ਇੰਝ ਹੀ ਖਰੜ ਤੋਂ ਕੁਰਾਲੀ ਸੜਕ ਨੂੰ ਮਜ਼ਬੂਤ ਤੇ ਚੌੜਾ ਕੀਤਾ ਜਾ ਰਿਹਾ ਹੈ।
ਇਸ ਮੌਕੇ ਵਿਧਾਨ ਸਭਾ ਹਲਕਾ ਖਰੜ ਦੇ ਮੁੱਖ ਸੇਵਾਦਾਰ ਜਥੇਦਾਰ ਉਜਾਗਰ ਸਿੰਘ ਬਡਾਲੀ ਵੀ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਸ ਹਲਕੇ ਦੇ ਪਿੰਡਾਂ/ਸ਼ਹਿਰਾਂ ਦਾ ਬਹੁਪੱਖੀ ਵਿਕਾਸ ਕੀਤਾ।ਇਸ ਮੌਕੇ ਯੂਥ ਆਗੂ ਸਾਹਿਬ ਸਿੰਘ ਬਡਾਲੀ, ਸ਼ੋਮਣੀ ਕਮੇਟੀ ਦੇ ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਸਰਪੰਚ ਜਸਵੀਰ ਕੌਰ, ਹਰਨੇਕ ਸਿੰਘ, ਸੁਰਿੰਦਰ ਸਿੰਘ ਮਾਵੀ, ਬਲਜੀਤ ਕੌਰ ਬਲਜਿੰਦਰ ਕੌਰ, ਅਜਾਦ ਸਿੰਘ, ਚਰਨ ਸਿੰਘ ਬਲਬੀਰ ਸਿੰਘ, ਹਰਦਿਆਲ ਸਿੰਘ, ਬਲਜੀਤ ਸਿੰਘ, ਕਾਕਾ ਸਿੰਘ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…