ਅਕਾਲੀ-ਬਸਪਾ ਗੱਠਜੋੜ ਸਰਕਾਰ ਬਣਨ ’ਤੇ ਮੁਲਾਜ਼ਮਾਂ ਮੰਗਾਂ ਦਾ ਹੱਲ ਕਰਨ ਦਾ ਭਰੋਸਾ

ਸ਼੍ਰੋਮਣੀ ਅਕਾਲੀ ਦਲ (ਮੁਲਾਜ਼ਮ ਵਿੰਗ) ਦੀ ਸੂਬਾ ਕਾਰਜਕਾਰਨੀ ਦੀ ਮੀਟਿੰਗ ਵਿੱਚ ਸੰਘਰਸ਼ ਵਿੱਢਣ ’ਤੇ ਜ਼ੋਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਜੁਲਾਈ:
ਸ਼੍ਰੋਮਣੀ ਅਕਾਲੀ ਦਲ (ਮੁਲਾਜ਼ਮ ਵਿੰਗ) ਦੀ ਸੂਬਾ ਕਾਰਜਕਾਰਨੀ ਦੀ ਮੀਟਿੰਗ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿਖੇ ਸੂਬਾ ਪ੍ਰਧਾਨਗੀ ਈਸ਼ਰ ਸਿੰਘ ਮੰਝਪੁਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਮੁਲਾਜ਼ਮਾਂ, ਛੇਵੇਂ ਤਨਖ਼ਾਹ ਕਮਿਸ਼ਨਰ ਅਤੇ ਹੋਰ ਭਖਦੇ ਮਸਲਿਆਂ ’ਤੇ ਚਰਚਾ ਕੀਤੀ ਗਈ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਲੱਖੋਵਾਲ ਨੇ ਛੇਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਨੂੰ ਮੁੱਢੋਂ ਰੱਦ ਕਰਦਿਆਂ ਇਸ ਨੂੰ ਮੁਲਾਜ਼ਮ ਵਿਰੋਧੀ ਦੱਸਿਆ। ਮੀਟਿੰਗ ਵਿੱਚ ਛੇਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਵਿਰੁੱਧ ਸੰਘਰਸ਼ ਵਿੱਢਣ ਲਈ ਰੂਪਰੇਖਾ ਤਿਆਰ ਕੀਤੀ ਗਈ। ਜਿਸ ਦੇ ਤਹਿਤ ਜਲਦੀ ਹੀ ਪੜਾਅਵਾਰ ਪ੍ਰਦਰਸ਼ਨ ਕੀਤੇ ਜਾਣਗੇ। ਉਨ੍ਹਾਂ ਨੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਅਤੇ ਸਮੂਹ ਕੱਚੇ ਕਰਮਚਾਰੀਆਂ ਅਤੇ ਕੱਚੇ ਅਧਿਆਪਕਾਂ ਨੂੰ ਪੱਕੇ ਕਰਨਾ, ਪੁੱਡਾ ਤੇ ਹੋਰਨਾਂ ਵਿਭਾਗਾਂ ਦੇ ਮੁਲਾਜ਼ਮਾਂ ਲਈ ਪੈਨਸ਼ਨ ਦੀ ਵਿਵਸਥਾ ਕਰਨ ਦੀ ਮੰਗ ਕੀਤੀ। ਜਥੇਬੰਦੀ ਵੱਲੋਂ ਕਿਸਾਨ ਅੰਦੋਲਨ ਦੀ ਪੁਰਜ਼ੋਰ ਹਮਾਇਤ ਕਰਦਿਆਂ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਲਈ ਫੌਰੀ ਮਦਦ ਕਰਨ ਦੀ ਮੰਗ ਕੀਤੀ।
ਇਸ ਮੌਕੇ ਜਥੇਬੰਦੀ ਵੱਲੋਂ ਸਵਿੰਦਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ ਇੱਕ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ, ਜੋ ਸਾਰੇ ਵਿਭਾਗਾਂ ਨਾਲ ਤਾਲਮੇਲ ਕਰਕੇ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਅਤੇ ਮੰਗਾਂ ਦਾ ਖਰੜਾ ਤਿਆਰ ਕਰੇਗੀ ਤਾਂ ਜੋ ਅਕਾਲੀ-ਬਸਪਾ ਗੱਠਜੋੜ ਸਰਕਾਰ ਬਣਨ ’ਤੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਸਕੇ। ਮੀਟਿੰਗ ਵਿੱਚ ਅਗਲੇ ਵਰ੍ਹੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਬਾਰੇ ਵੀ ਚਰਚਾ ਕੀਤੀ ਗਈ।
ਇਸ ਮੌਕੇ ਮੁੱਖ ਸਲਾਹਕਾਰ ਤਜਿੰਦਰ ਸਿੰਘ ਸੰਘਰੇੜੀ, ਸੁਰਜੀਤ ਸਿੰਘ ਸੈਣੀ, ਰਵਿੰਦਰ ਸਿੰਘ ਜੱਗਾ, ਬੀਬੀ ਸਤਵੰਤ ਕੌਰ ਜੌਹਲ, ਮਨਜੀਤ ਸਿੰਘ ਬਾਜਵਾ, ਦਰਸ਼ਨ ਸਿੰਘ ਹੁਸ਼ਿਆਰਪੁਰ, ਅਮਰਜੀਤ ਸਿੰਘ ਰੰਧਾਵਾ, ਰਣਜੀਤ ਸਿੰਘ ਮਾਨ, ਗੁਰਚਰਨ ਸਿੰਘ ਕੌਲੀ, ਸੁਰਿੰਦਰ ਸਿੰਘ, ਫਤਿਹ ਸਿੰਘ ਗਰੇਵਾਲ ਬਠਿੰਡਾ, ਹਰਮੀਤ ਸਿੰਘ ਮੌਲੀ, ਸੁਖਦੇਵ ਸਿੰਘ ਦਕੋਹਾ, ਗੁਰਮੀਤ ਸਿੰਘ ਮੋਹੀ, ਸੁੱਚਾ ਸਿੰਘ, ਸ਼ੇਰ ਸਿੰਘ ਬਾਲੇਵਾਲ ਸੰਗਰੂਰ, ਜੇਪੀ ਹਾਂਡਾ ਆਦਿ ਆਗੂਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।

Load More Related Articles
Load More By Nabaz-e-Punjab
Load More In Awareness/Campaigns

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…