ਅਕਾਲੀ ਉਮੀਦਵਾਰ ਰਣਜੀਤ ਸਿੰਘ ਗਿੱਲ ਨੇ ਕੀਤੀ ਪਾਰਟੀ ਵਰਕਰਾਂ ਨਾਲ ਮੀਟਿੰਗ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 12 ਜਨਵਰੀ:
ਵਿਧਾਨ ਸਭਾ ਹਲਕਾ ਖਰੜ ਤੋਂ ਸ੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਸਾਂਝੇ ਉਮੀਦਵਾਰ ਰਣਜੀਤ ਸਿੰਘ ਗਿੱਲ ਨੇ ਸ਼ਹਿਰ ਅਤੇ ਇਲਾਕੇ ਦੇ ਮੋਹਤਬਰ ਅਕਾਲੀ ਆਗੂਆਂ ਨਾਲ ਸਥਾਨਕ ਮੋਰਿੰਡਾ ਰੋਡ ਤੇ ਮੀਟਿੰਗ ਕਰ ਕੇ ਚੋਣ ਰਣਨੀਤੀ ਸਬੰਧੀ ਵਿਚਾਰ ਵਟਾਂਦਰਾ ਕੀਤਾ। ਰਣਜੀਤ ਸਿੰਘ ਗਿੱਲ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੁਕਮਾਂ ਤੇ ਫੁੱਲ ਚੜਾਉਂਦਿਆਂ ਉਹ ਚੋਣ ਮੈਦਾਨ ਵਿੱਚ ਕੁੱਦੇ ਹਨ ਅਤੇ ਪਾਰਟੀ ਦੇ ਸਮੁੱਚੇ ਵਰਕਰਾਂ ਦੀ ਬਦੌਲਤ ਹੀ ਇਸ ਹਲਕੇ ਤੋਂ ਉਹ ਜਿੱਤ ਕੇ ਇਹ ਸੀਟ ਸ੍ਰੋਮਣੀ ਅਕਾਲੀ ਦਲ ਦੀ ਝੋਲੀ ਪਾਉਣਗੇ। ਇਸ ਮੌਕੇ ਉਨ੍ਹਾਂ ਹਾਜਰ ਮੋਹਤਬਰਾਂ ਅਤੇ ਅਕਾਲੀ ਆਗੂਆਂ ਨਾਲ ਚੋਣ ਰਣਨੀਤੀ ਸਾਂਝੀ ਕਰਦਿਆਂ ਉਨ੍ਹਾਂ ਦੀਆਂ ਹਲਕੇ ਦੇ ਵੱਖ-ਵੱਖ ਖੇਤਰਾਂ ਵਿੱਚ ਡਿਊਟੀਆਂ ਲਗਾਈਆਂ।
ਇਸ ਮੌਕੇ ਸੰਨੀ ਇਨਕਲੇਵ ਦੇ ਐਮ.ਡੀ ਜਰਨੈਲ ਸਿੰਘ ਬਾਜਵਾ, ਉੱਘੇ ਸਮਾਜ ਸੇਵੀ ਤੇ ਖੇਡ ਪ੍ਰਮੋਟਰ ਦਵਿੰਦਰ ਸਿੰਘ ਬਾਜਵਾ, ਪਾਲਇੰਦਰ ਸਿੰਘ ਬਾਠ, ਰਣਧੀਰ ਸਿੰਘ ਧੀਰਾ, ਸਰਬਜੀਤ ਸਿੰਘ ਕਾਦੀਮਾਜਰਾ, ਮਨਜੀਤ ਸਿੰਘ ਮਹਿਤੋਂ, ਗੁਰਮੀਤ ਸਿੰਘ ਸਾਂਟੂ, ਮਨਜੀਤ ਸਿੰਘ ਮੁੰਧੋਂ, ਕੌਂਸਲਰ ਗੌਰਵ ਗੁਪਤਾ, ਕੌਂਸਲਰ ਗੁਰਚਰਨ ਸਿੰਘ ਰਾਣਾ, ਕੌਂਸਲਰ ਵਿਨੀਤ ਕਾਲੀਆ, ਬਿੱਟੂ ਖੁੱਲਰ, ਹਰਜਿੰਦਰ ਸਿੰਘ ਮੁੰਧੋਂ, ਜੈ ਸਿੰਘ ਚੱਕਲਾਂ, ਗੁਰਮੇਲ ਸਿੰਘ ਪਾਬਲਾ, ਸੁਖਪਾਲ ਸਿੰਘ ਪਿੰਕੀ, ਦਲਜੀਤ ਸਿੰਘ ਫਾਂਟਵਾਂ, ਅਮਨਦੀਪ ਸਿੰਘ ਗੋਲਡੀ, ਪ੍ਰਿੰਸ ਸ਼ਰਮਾ ਅਤੇ ਇਲਾਕੇ ਦੇ ਮੋਹਤਬਰ ਹਾਜਰ ਸਨ ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…