ਡੇਰਾ ਬਾਬਾ ਗੋਸਾਈਆਣਾ ਵਿੱਚ ਨਤਮਸਤਕ ਹੋਏ ਅਕਾਲੀ ਉਮੀਦਵਾਰ ਰਣਜੀਤ ਸਿੰਘ ਗਿੱਲ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 11 ਜਨਵਰੀ:
ਖਰੜ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਸਾਂਝੇ ਉਮੀਦਵਾਰ ਰਣਜੀਤ ਸਿੰਘ ਗਿੱਲ ਨੇ ਕੁਰਾਲੀ ਦੇ ਇਤਿਹਾਸਕ ਪ੍ਰਾਚੀਨ ਡੇਰਾ ਬਾਬਾ ਗੋਸਾਈਆਣਾ ਵਿਖੇ ਨਤਮਸਤਕ ਹੋ ਕੇ ਆਪਣੀ ਚੋਣ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਣਜੀਤ ਗਿੱਲ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤ ਲਈ ਉਹ ਸਮੁੱਚੇ ਹਲਕੇ ਵਿੱਚ ਸਾਰੇ ਆਗੂਆਂ ਤੇ ਵਰਕਰਾਂ ਨੂੰ ਆਪਣੇ ਨਾਲ ਲੈ ਕੇ ਚੱਲਣਗੇ ਤਾਂ ਜੋ ਇਹ ਸੀਟ ਜਿੱਤ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਝੋਲੀ ਵਿੱਚ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਉਹ ਧੜੇਬੰਦੀ ਤੋਂ ਉੱਤੇ ਉੱਠ ਕੇ ਹਮੇਸਾਂ ਨੂੰ ਵਿਕਾਸ ਨੂੰ ਤਰੀਜ ਦੇਣਗੇ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਨਿਪਟਾਰਾ ਕਰਕੇ ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਯੋਜਨਾਬੱਧ ਤਰੀਕੇ ਨਾਲ ਭਲਾਈ ਸਕੀਮਾਂ ਨੂੰ ਲਾਗੂ ਕੀਤਾ ਜਾਵੇਗਾ।
ਇਸ ਮੌਕੇ ਮਹੰਤ ਬਾਬਾ ਧੰਨਰਾਜ ਗਿਰ ਮੁਖੀ ਡੇਰਾ ਬਾਬਾ ਗੁਸਾਂਈਆਣਾ ਨੇ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਗਿੱਲ ਨੂੰ ਅਸ਼ੀਰਵਾਦ ਦਿੱਤਾ। ਇਸ ਮੌਕੇ ਇਲਾਕੇ ਦੇ ਉੱਘੇ ਸਮਾਜ ਸੇਵੀ ਦਵਿੰਦਰ ਸਿੰਘ ਬਾਜਵਾ, ਸਰਪੰਚ ਰਣਧੀਰ ਸਿੰਘ ਧੀਰਾ, ਗੁਰਚਰਨ ਸਿੰਘ ਰਾਣਾ, ਗੌਰਵ ਗੁਪਤਾ, ਅਮਨਦੀਪ ਸਿੰਘ, ਵਿਨੀਤ ਕਾਲੀਆ, ਜੈ ਸਿੰਘ ਚੱਕਲਾ, ਪੰਜਾਬੀ ਲੋਕ ਗਾਇਕ ਓਮਿੰਦਰ ਓਮਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…