ਅਕਾਲੀ ਕੌਂਸਲਰ ਧਨੋਆ ਨੇ ਲਿਆ ਸੜਕ ਨਿਰਮਾਣ ਕਾਰਜਾਂ ਦਾ ਜਾਇਜ਼ਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਮਾਰਚ:
ਸਥਾਨਕ ਵਾਰਡ ਨੰਬਰ 23 ਦੇ ਅਕਾਲੀ ਦਲ ਦੇ ਕੌਂਸਲਰ ਸਤਵੀਰ ਸਿੰਘ ਧਨੋਆ ਨੇ ਵਿਕਾਸ ਕਾਰਜਾਂ ਦੀ ਲੜੀ ਨੂੰ ਹੋਰ ਅੱਗੇ ਤੋਰਦੇ ਹੋਏ ਅੱਜ ਫੇਜ਼-8 ਵਿੱਚ ਸ਼ਹਿਰ ਦੀਆਂ ਅਦਰੂਨੀ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਕੀਤਾ ਗਿਆ। ਜਿਸ ਤਹਿਤ ਅੱਜ ਬੱਸ ਸਟੈਂਡ ਫੇਜ਼-8 ਦੇ ਨਾਲ ਸੜਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਕੌਂਸਲਰ ਸਤਵੀਰ ਸਿੰਘ ਧਨੋਆ ਨੇ ਕਿਹਾ ਕਿ ਵਾਰਡ ਵਿੱਚ ਪਾਰਕਿੰਗ ਦੀ ਸਮੱਸਿਆ ਹੱਲ ਕਰਨ ਲਈ ਵੱਡੀ ਪੱਧਰ ’ਤੇ ਪੇਵਰ ਲਗਾਏ ਹਨ। ਜਿਸ ਨਾਲ ਪਾਰਕਿੰਗ ਦੀ ਸਮੱਸਿਆ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਉਹ ਵਾਰਡ ਦੇ ਵਿਕਾਸ ਲਈ ਵਚਨਬੱਧ ਹਨ ਅਤੇ ਵਾਰਡ ਵਾਸੀ ਜਦੋਂ ਵੀ ਚਾਹੁਣ ਉਨ੍ਹਾਂ ਨਾਲ ਨਿੱਜੀ ਜਾਂ ਫੋਨ ਰਾਹੀਂ ਸੰਪਰਕ ਕਰ ਸਕਦੇ ਹਨ।
ਇਸ ਮੌਕੇ ਸ੍ਰੀ ਧਨੋਆ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸ਼ਹਿਰ ਵਿੱਚ ਪਾਰਕਿੰਗ ਦੀ ਸਮੱਸਿਆ ਹੱਲ ਕਰਨ ਲਈ ਵੱਡੀ ਪੱਧਰ ’ਤੇ ਰਿਹਾਇਸ਼ੀ ਖੇਤਰ ਅਤੇ ਮਾਰਕੀਟਾਂ ਵਿੱਚ ਪੇਵਰ ਬਲਾਕ ਲਗਾਏ ਜਾ ਰਹੇ ਹਨ। ਜਿਸ ਨਾਲ ਸ਼ਹਿਰ ਵਾਸੀਆਂ ਨੂੰ ਪਾਰਕਿੰਗ ਦੀ ਸਮੱਸਿਆ ਸਬੰਧੀ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਨਗਰ ਨਿਗਮ ਅਤੇ ਗਮਾਡਾ ਮੁਹਾਲੀ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹਨ। ਉਨ੍ਹਾਂ ਦੱਸਿਆ ਕਿ ਅਗਲੇ ਪੜਾਅ ਵਿੱਚ ਪਾਰਕਾਂ ਨੂੰ ਵਿਕਸਤ ਕੀਤਾ ਜਾਵੇਗਾ ਅਤੇ ਫੁੱਟਪਾਥ ਬਣਾਏ ਜਾਣਗੇ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਪਿਆਸ ਬੁਝਾਉਣ ਲਈ ਲੋੜ ਅਨੁਸਾਰ ਟਿਊਬਵੈਲ, ਬੂਸਟਰ ਲਗਾਉਣ ਸਮੇਤ ਨਹਿਰੀ ਪਾਣੀ ਦੀ ਵਿਵਸਥਾ ਲਈ ਮੇਅਰ ਕੁਲਵੰਤ ਸਿੰਘ ਰਾਹੀਂ ਪੰਜਾਬ ਸਰਕਾਰ ਅਤੇ ਗਮਾਡਾ ਨਾਲ ਤਾਲਮੇਲ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ‘ਮਹਿਲਾ ਦਿਵਸ’ ਨੂੰ ਸਮਰਪਿਤ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ‘ਮਹਿਲਾ ਦਿਵਸ’ ਨੂੰ ਸਮਰਪਿਤ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ …