ਕੁਰਾਲੀ ਵਿੱਚ ਅਕਾਲੀ ਕੌਂਸਲਰਾਂ ਨੇ ਸੰਭਾਲਿਆ ਰਣਜੀਤ ਸਿੰਘ ਗਿੱਲ ਦੀ ਚੋਣ ਮੁਹਿੰਮ ਦਾ ਮੋਰਚਾ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 20 ਜਨਵਰੀ:
ਵਿਧਾਨ ਸਭਾ ਹਲਕਾ ਖਰੜ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਰਣਜੀਤ ਸਿੰਘ ਗਿੱਲ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਸ਼ਹਿਰ ਦੇ ਅਕਾਲੀ ਪੱਖੀ ਕੌਂਸਲਰਾਂ ਨੇ ਗਿੱਲ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਅਕਾਲੀ-ਭਾਜਪਾ ਉਮੀਦਵਾਰ ਲਈ ਵੋਟਾਂ ਮੰਗੀਆਂ। ਇਸੇ ਦੌਰਾਨ ਕੁਰਾਲੀ ਨਗਰ ਕੌਂਸਲ ਦੀ ਪ੍ਰਧਾਨ ਕ੍ਰਿਸ਼ਨਾ ਦੇਵੀ ਧੀਮਾਨ, ਦਵਿੰਦਰ ਠਾਕੁਰ, ਰਾਜਦੀਪ ਹੈਪੀ, ਗੁਰਚਰਨ ਸਿੰਘ ਰਾਣਾ, ਕੁਲਵੰਤ ਕੌਰ ਪਾਬਲਾ, ਅਮ੍ਰਿਤਪਾਲ ਕੌਰ ਬਾਠ, ਗੌਰਵ ਗੁਪਤਾ ਵਿਸ਼ੂ ਨੇ ਰਣਜੀਤ ਸਿੰਘ ਗਿੱਲ ਦੀ ਹਮਾਇਤ ਕਰਦਿਆਂ ਸ਼ਹਿਰ ਵਾਸੀਆਂ ਨੂੰ ਉਨ੍ਹਾਂ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਸਰਕਾਰ ਨੇ ਪਿਛਲੇ 10 ਸਾਲਾਂ ਵਿੱਚ ਕੁਰਾਲੀ ਸ਼ਹਿਰ ਦਾ ਵੱਡੇ ਪੱਧਰ ’ਤੇ ਵਿਕਾਸ ਕਰਵਾਇਆ ਹੈ। ਇਸ ਲਈ ਇਲਾਕੇ ਦੇ ਸਰਬਪੱਖੀ ਵਿਕਾਸ ਲਈ ਅਕਾਲੀ ਦਲ ਦੇ ਹੱਕ ਵਿੱਚ ਫਤਵਾ ਦਿੱਤਾ ਜਾਵੇ।
ਇਸ ਮੌਕੇ ਉੱਘੇ ਸਮਾਜ ਸੇਵੀ ਆਗੂ ਦਵਿੰਦਰ ਸਿੰੰਘ ਬਾਜਵਾ, ਚਰਨਜੀਤ ਸਿੰਘ ਕਾਲੇਵਾਲ, ਗੁਰਮੇਲ ਸਿੰਘ ਪਾਬਲਾ, ਲਖਵੀਰ ਸਿੰਘ ਬਿੱਟੂ ਸਰਪੰਚ ਗੋਸਲਾ, ਮਨਜੀਤ ਸਿੰਘ ਮਹਿਤੋਂ, ਸਰਪੰਚ ਹਰਜਿੰਦਰ ਸਿੰਘ ਮੁੰਧੋਂ, ਹਰਿੰਦਰ ਸਿੰਘ ਘੜੂੰਆਂ, ਬਲਵਿੰਦਰ ਸਿੰਘ ਡਾਇਰੈਕਟਰ ਕੋਆ. ਬੈਂਕ, ਹਰਜੀਤ ਸਿੰਘ ਰਾਮਪੁਰ ਟੱਪਰੀਆਂ ਸਰਕਲ ਪ੍ਰਧਾਨ, ਰਣਧੀਰ ਸਿੰਘ ਧੀਰਾ ਝੂੰਗੀਆਂ, ਅਜਮੇਰ ਸਿੰਘ ਲਾਲੀ, ਮੋਦਨ ਗੋਸਲਾਂ ਸਮੇਤ ਇਲਾਕੇ ਦੇ ਮੋਹਤਬਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…