ਅਕਾਲੀ ਦਲ ਦੇ ਕੌਂਸਲਰਾਂ ਨੇ ਕੈਪਟਨ ਸਿੱਧੂ ਦੇ ਚੋਣ ਪ੍ਰਚਾਰ ਦਾ ਮੋਰਚਾ ਸੰਭਾਲਿਆ

ਮੁਹਾਲੀ ਨੂੰ ਬੁਨਿਆਦੀ ਸਹੂਲਤਾਂ ਦੇ ਮਾਮਲੇ ਵਿੱਚ ਚੰਡੀਗੜ੍ਹ ਦੇ ਬਰਾਬਰ ਲਿਆਂਦਾ ਜਾਵੇਗਾ: ਕੈਪਟਨ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਜਨਵਰੀ:
ਸ਼ੋ੍ਰਮਣੀ ਅਕਾਲੀ ਦਲ ਤੇ ਭਾਜਪਾ ਦੇ ਕੌਂਸਲਰਾਂ ਨੇ ਗੱਠਜੋੜ ਦੇ ਸਾਂਝੇ ਉਮੀਦਵਾਰ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਦੇ ਹੱਕ ਵਿੱਚ ਚੋਣ ਪ੍ਰਚਾਰ ਦਾ ਮੋਰਚਾ ਸੰਭਾਲ ਲਿਆ ਹੈ। ਇਸ ਸਬੰਧੀ ਹੁਕਮਰਾਨ ਪਾਰਟੀ ਦੇ ਆਗੂਆਂ ਅਤੇ ਕੌਂਸਲਰ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਉਨ੍ਹਾਂ ਨੂੰ ਸੈਕਟਰ ਤੇ ਫੇਜ਼ ਵਾਈਜ਼ ਜ਼ੋਨਾਂ ਵਿੱਚ ਵੰਡ ਕੇ ਚੋਣ ਪ੍ਰਚਾਰ ਜ਼ਿੰਮੇਵਾਰੀ ਸੌਂਪੀ ਗਈ ਹੈ। ਜਦੋਂ ਕਿ ਦਿਹਾਤੀ ਖੇਤਰ ਵਿੱਚ 10-10 ਪਿੰਡਾਂ ਦਾ ਇੱਕ ਕਲਸਟਰ ਬਣਾਇਆ ਗਿਆ ਹੈ। ਪਿੰਡਾਂ ਵਿੱਚ ਸ਼੍ਰੋਮਣੀ ਕਮੇਟੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਮਾਰਕੀਟ ਕਮੇਟੀ ਦੇ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਲੇਬਰਫੈੱਡ ਪੰਜਾਬ ਦੇ ਐਮ.ਡੀ ਪਰਵਿੰਦਰ ਸਿੰਘ ਬੈਦਵਾਨ, ਬਲਾਕ ਸਮਿਤੀ ਦੇ ਚੇਅਰਮੈਨ ਰੇਸ਼ਮ ਸਿੰਘ ਬੈਂਰੋਪੁਰ ਅਤੇ ਹੋਰ ਆਗੂ ਨੁੱਕੜ ਮੀਟਿੰਗਾਂ ਕਰਕੇ ਚੋਣ ਪ੍ਰਚਾਰ ਲਈ ਪੂਰੀ ਤਾਕਤ ਲਗਾ ਦਿੱਤੀ ਹੈ।
ਉਧਰ, ਅੱਜ ਮਾਰਕੀਟ ਕਮੇਟੀ ਦੇ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਵੱਲੋਂ ਇੱਥੋਂ ਦੇ ਸੈਕਟਰ-69 ਵਿੱਚ ਅਕਾਲੀ ਦਲ ਦੇ ਹੱਕ ਵਿੱਚ ਚੋਣ ਮੀਟਿੰਗ ਕੀਤੀ ਗਈ। ਇਸ ਮੌਕੇ ਬੋਲਦਿਆਂ ਕੈਪਟਨ ਸਿੱਧੂ ਨੇ ਕਿਹਾ ਕਿ ਐਤਕੀਂ ਫਿਰ ਵਿਕਾਸ ਦੇ ਮੁੱਦੇ ’ਤੇ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣਨੀ ਲਗਭਗ ਤੈਅ ਹੈ। ਉਨ੍ਹਾਂ ਕਿਹਾ ਕਿ ਨਵੀਂ ਸਰਕਾਰ ਦੇ ਗਠਨ ਤੋਂ ਬਾਅਦ ਮੁਹਾਲੀ ਨੂੰ ਬੁਨਿਆਦੀ ਸਹੂਲਤਾਂ ਦੇ ਮਾਮਲੇ ਵਿੱਚ ਚੰਡੀਗੜ੍ਹ ਦੇ ਬਰਾਬਰ ਲਿਆਉਣ ਲਈ ਪੂਰੀ ਵਾਹ ਲਗਾਈ ਜਾਵੇਗੀ। ਇਸ ਕੰਮ ਵਿੱਚ ਨਗਰ ਨਿਗਮ ਤੇ ਗਮਾਡਾ ਸਮੇਤ ਹੋਰ ਵੱਖ-ਵੱਖ ਵਿਭਾਗਾਂ ਤੋਂ ਹਰ ਸੰਭਵ ਮਦਦ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਵਾਧੂ ਉਸਾਰੀਆਂ ਨੂੰ ਨਿਯਮਤ ਕਰਨ ਲਈ ਨਵੇਂ ਸਿਰਿਓਂ ਸੋਧੀ ਹੋਈ ਨੀਡ ਬੇਸਿਡ ਪਾਲਸੀ ਲਾਗੂ ਕਰਕੇ ਸ਼ਹਿਰ ਦੇ 50 ਹਜ਼ਾਰ ਤੋਂ ਵੱਧ ਪਰਿਵਾਰਾਂ ਨੂੰ ਵੱਡੀ ਰਾਹਤ ਦਿੱਤੀ ਜਾਵੇਗੀ। ਅਵਾਰਾ ਪਸ਼ੂਆਂ ਦੀ ਸਮੱਸਿਆ ਦੇ ਹੱਲ ਲਈ ਗਊਸ਼ਾਲਾ ਨੂੰ ਅਪਗਰੇਡ ਕਰਨ ਸਮੇਤ ਵੇਸਟ ਮੈਨੇਜਮੈਂਟ ਟਰੀਟਮੈਂਟ ਪਲਾਂਟ ਲਗਾਉਣ ਲਈ ਤਰਜੀਹ ਦਿੱਤੀ ਜਾਵੇਗੀ।
ਮੀਟਿੰਗ ਨੂੰ ਮਾਰਕੀਟ ਕਮੇਟੀ ਦੇ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਅਕਾਲੀ ਕੌਂਸਲਰ ਸਤਬੀਰ ਸਿੰਘ ਧਨੋਆ, ਰਮਨਪ੍ਰੀਤ ਕੌਰ ਕੁੰਭੜਾ ਤੇ ਸਰਕਲ ਪ੍ਰਧਾਨ ਕਰਮ ਸਿੰਘ ਮਾਵੀ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਅਕਾਲੀ ਕੌਂਸਲਰ ਰਜਿੰਦਰ ਕੌਰ ਕੁੰਭੜਾ, ਜਸਬੀਰ ਕੌਰ ਅੱਤਲੀ, ਗੁਰਮੀਤ ਕੌਰ, ਰਜਨੀ ਗੋਇਲ, ਪ੍ਰਿੰਸੀਪਲ ਸੁਰਜੀਤ ਸਿੰਘ ਸੰਧੂ, ਸਰਬਜੀਤ ਸਿੰਘ ਸਾਬੀ, ਲਾਭ ਸਿੰਘ, ਰਜਿੰਦਰ ਸਿੰਘ ਮਾਨ, ਹਰਮੇਸ਼ ਸਿੰਘ ਕੁੰਭੜਾ, ਨਰਿੰਦਰ ਸਿੰਘ ਬਰਾੜ, ਹਰਬਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਮੌਜੂਦ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…