ਅਕਾਲੀ ਦਲ ਨੇ ਆਪਣੇ ਚੋਣ ਮੈਨੀਫੈਸਟੋ ਵਿੱਚ ਸਾਰੇ ਵਰਗਾਂ ਦਾ ਪੂਰਾ ਖਿਆਲ ਰੱਖਿਆ: ਕੈਪਟਨ ਸਿੱਧੂ

ਕਾਂਗਰਸ ਵਿਧਇਕ ਬਲਬੀਰ ਸਿੱਧੂ ਆਪਣੇ ਪੁਰਾਣੇ ਵਾਅਦੇ ਪੂਰੇ ਕਰਨ ਵਿੱਚ ਬੂਰੀ ਤਰ੍ਹਾਂ ਫੇਲ: ਪਰਮਿੰਦਰ ਸੋਹਾਣਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਜਨਵਰੀ:
ਮੁਹਾਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਆਪਣਾ ਚੋਣ ਪ੍ਰਚਾਰ ਤੇਜ ਕਰਦਿਆਂ ਬੁੱਧਵਾਰ ਨੂੰ ਦਰਜਨ ਤੋਂ ਵੱਧ ਨੇੜਲੇ ਪਿੰਡਾਂ ਵਿੱਚ ਚੋਣ ਮੀਟਿੰਗ ਕਰਕੇ ਲੋਕਾਂ ਨੂੰ ਅਕਾਲੀ-ਭਾਜਪਾ ਸਰਕਾਰ ਦੀਆਂ ਨੀਤੀਆਂ ਅਤੇ ਭਵਿੱਖ ਦੀਆਂ ਯੋਜਨਾਵਾਂ ਤੋਂ ਜਾਣੂ ਕਰਵਾਇਆ। ਇਸ ਦੌਰਾਨ ਪਿੰਡ ਰਾਏਪੁਰ ਵਿੱਚ ਅਮਰਜੀਤ ਸਿੰਘ ਦੀ ਅਗਵਾਈ ਹੇਠ ਆਯੋਜਿਤ ਮੀਟਿੰਗ ਵਿੱਚ ਪੁੱਜੇ ਪਿੰਡ ਵਾਸੀਆਂ ਨੇ ਕੈਪਟਨ ਸਿੱਧੂ ਨੂੰ ਸਮਰਥਨ ਦੇਣ ਦਾ ਭਰੋਸਾ ਦਿੰਦਿਆਂ ਉਮੀਦਵਾਰ ਨੂੰ ਲੱਡੂਆਂ ਨਾਲ ਤੋਲਿਆ ਗਿਆ।
ਇਸ ਮੌਕੇ ਕੈਪਟਨ ਸਿੱਧੂ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਜਾਰੀ ਕੀਤੇ ਮੈਨੀਫੈਸਟੋ ਵਿੱਚ ਸਾਰੇ ਵਰਗਾਂ ਪੂਰਾ ਖਿਆਲ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੁੜ ਅਕਾਲੀ ਦਲ ਤੇ ਭਾਜਪਾ ਦੀ ਸਰਕਾਰ ਬਣਨ ’ਤੇ ਪਿੰਡਾਂ ਦੇ ਲੋਕਾਂ ਨੂੰ ਨੀਲੇ ਕਾਰਡਾਂ ਰਾਹੀਂ ਹੁਣ ਆਟਾ-ਦਾਲ ਦੇ ਨਾਲ-ਨਾਲ 10 ਰੁਪਏ ਕਿੱਲੋ ਚੀਨੀ ਅਤੇ 25 ਰੁਪਏ ਕਿੱਲੋ ਘੀ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ 20 ਲੱਖ ਨੌਕਰੀਆਂ ਅਤੇ ਪਿੰਡਾਂ ਨੂੰ ਸ਼ਹਿਰਾਂ ਦੀ ਤਰਜ਼ ’ਤੇ ਵਾਈਫਾਈ ਅਤੇ ਸੀਸੀਟੀਵੀ ਕੈਮਰੇ ਵਰਗੀਆਂ ਸਹੂਲਤਾਂ ਪ੍ਰਦਾਨ ਕਰਨ ਦਾ ਭਰੋਸਾ ਕੀਤਾ।
ਇਸ ਮੌਕੇ ਬੋਲਦਿਆਂ ਲੇਬਰਫੈਡ ਪੰਜਾਬ ਦੇ ਐਮ.ਡੀ. ਪਰਮਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਲੋਕਾਂ ਦੇ ਹਰ ਇਕ ਦਰਦ ਨੂੰ ਸਮਝਣ ਵਾਲੀ ਅਕਾਲੀ-ਭਾਜਪਾ ਸਰਕਾਰ ਕਦੇ ਵੀ ਆਪਣੇ ਕੀਤੇ ਵਾਅਦਿਆਂ ਨੂੰ ਨਹੀਂ ਭੁੱਲੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਉਹੀ ਨੀਤੀਆਂ ਲਿਆਂਦੀਆਂ, ਜਿਨ੍ਹਾਂ ਦੀ ਲੋਕਾਂ ਨੂੰ ਲੋੜ ਸੀ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸੀ ਵਿਧਾਇਕ ਬਲਬੀਰ ਸਿੱਧੂ ਨੇ 5 ਸਾਲ ਪਹਿਲਾਂ ਲੋਕਾਂ ਨਾਲ ਕੀਤੇ ਵਾਅਦਿਆਂ ’ਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਹੈ। ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਧਾਰਹੀਣ ਤੇ ਝੂਠੇ ਦਾਅਵਿਆਂ ਦੇ ਮੱਕੜਜਾਲ ਵਿੱਚ ਫਸ ਕੇ ਵਿਧਾਇਕ ਸਿੱਧੂ ਨੂੰ ਵੋਟ ਨਾ ਪਾਉਣ ਸਗੋਂ ਉਨ੍ਹਾਂ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਤੋਂ ਪਹਿਲਾਂ ਕੀਤੇ ਝੂਠੇ ਵਾਅਦਿਆਂ ਬਾਰੇ ਪੁੱਛਿਆ ਜਾਵੇ।
ਮਾਰਕੀਟ ਕਮੇਟੀ ਦੇ ਚੇਅਰਮੈਨ ਜਥੇਦਾਰ ਬਲਜੀਤ ਕੁੰਭੜਾ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਕੁੱਝ ਵੀ ਕਹਿਣ ਪਰ ਲੋਕ ਅੰਦਰੋਂ ਅੰਦਰੀ ਜਾਣਦੇ ਹਨ ਕਿ ਕਈਂ ਸਾਲ ਰਾਜ ਕਰਨ ਵਾਲੀ ਕਾਂਗਰਸ ਸਰਕਾਰ ਝੂਠ ਦੀ ਪੰਡ ਹੈ। ਉਨ੍ਹਾਂ ਪਿੰਡ ਦੇ ਲੋਕਾਂ ਨੂੰ ਖੁੱਲ੍ਹ ਕੇ ਬੋਲਣ ਦਾ ਸੱਦਾ ਦਿੱਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਵਿਰੋਧੀ ਨੀਤੀਆਂ ਦੀ ਸੋਚ ਰੱਖਣ ਵਾਲੇ ਕਾਂਗਰਸ ਅਤੇ ਆਪ ਉਮੀਦਵਾਰਾਂ ਦੀਆਂ ਝੂਠੀਆਂ ਦਲੀਲਾਂ ਤੋਂ ਬਚਾਅ ਕਰਨ ਅਤੇ ਆਪਣੀ ਵੋਟ ਸਹੀ ਉਮੀਦਵਾਰ ਕੈਪਟਨ ਸਿੱਧੂ ਦੇ ਹੱਕ ਵਿੱਚ ਭੁਗਤਾਉਣ। ਇਸ ਮੌਕੇ ਬਲਾਕ ਸੰਮਤੀ ਦੇ ਚੇਅਰਮੈਨ ਰੇਸ਼ਮ ਸਿੰਘ ਬੈਂਰੋਪੁਰ, ਜਸਵਿੰਦਰ ਸਿੰਘ ਵਿਰਕ, ਪਰਦੀਪ ਭਾਰਜ, ਕਮਲਜੀਤ ਸਿੰਘ ਰੂਬੀ, ਲਾਭ ਸਿੰਘ, ਸ਼੍ਰੋਮਣੀ ਅਕਾਲੀ ਦਲ ਚੰਡੀਗੜ੍ਹ ਦੇ ਪ੍ਰਧਾਨ ਜਗਜੀਤ ਸਿੰਘ, ਕਰਮ ਸਿੰਘ ਬਬਰਾ, ਅਮਰਜੀਤ ਸਿੰਘ, ਸਰਦਾਰਾ ਸਿੰਘ ਜੁਝਾਰ ਨਗਰ ਸਮੇਤ ਪਤਵੰਤੇ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…