nabaz-e-punjab.com

ਅਕਾਲੀ ਆਗੂ ਤੇ ਕੌਂਸਲਰ ਗੁਰਮੁੱਖ ਸਿੰਘ ਸੋਹਲ ਨੂੰ ਸਦਮਾ, ਮਾਤਾ ਦਾ ਦੇਹਾਂਤ, ਸਸਕਾਰ ਅੱਜ

ਅਦਾਰਾ ਸਕਾਈ ਹਾਕ ਟਾਈਮਜ ਦੇ ਮੁੱਖ ਸੰਪਾਦਕ ਡਾ. ਭੁਪਿੰਦਰ ਸਿੰਘ ਤੇ ਜ਼ਿਲ੍ਹਾ ਪ੍ਰੈਸ ਕਲੱਬ ਨੇ ਵੀ ਮਾਤਾ ਦੀ ਮੌਤ ’ਤੇ ਪ੍ਰਗਟਾਇਆ ਦੁੱਖ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਅਗਸਤ:
ਮਿਉਂਸਪਲ ਕੌਂਸਲਰ ਗੁਰਮੁੱਖ ਸਿੰਘ ਸੋਹਲ ਨੂੰ ਅੱਜ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ ਜਦੋਂ ਉਹਨਾਂ ਦੀ ਮਾਤਾ ਲਾਭ ਕੌਰ ਦਾ ਦੇਹਾਂਤ ਹੋ ਗਿਆ। ਮਾਤਾ ਲਾਭ ਕੌਰ ਦੀ ਉਮਰ 70 ਸਾਲ ਸੀ ਅਤੇ ਉਹ ਕੁੱਝ ਦਿਨਾਂ ਤੋਂ ਬਿਮਾਰ ਹੋਣ ਕਾਰਨ ਇੱਥੋਂ ਦੇ ਇੰਡਸ ਹਸਪਤਾਲ ਵਿੱਚ ਦਾਖ਼ਲ ਸਨ। ਹਾਲਾਂਕਿ ਉਹਨਾਂ ਦੀ ਸਿਹਤ ਵਿੱਚ ਸੁਧਾਰ ਵੀ ਹੋ ਰਿਹਾ ਸੀ ਪਰ ਅੱਜ ਅਚਾਨਕ ਹਸਪਤਾਲ ਵਿੱਚ ਹੀ ਉਹਨਾਂ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਹਨਾਂ ਦਾ ਦੇਹਾਂਤ ਹੋ ਗਿਆ। ਉਹ ਆਪਣੇ ਪਿੱਛੇ ਚਾਰ ਪੁੱਤਰ ਛੱਡ ਗਏ ਹਨ। ਮਾਤਾ ਲਾਭ ਕੌਰ ਬਹੁਤ ਮਜਬੂਤ ਅਤੇ ਦ੍ਰਿੜ ਇਰਾਦੇ ਵਾਲੇ ਸਨ। 1982 ਵਿੱਚ ਆਪਣੇ ਪਤੀ ਦੀ ਮੌਤ ਤੋਂ ਬਾਅਦ ਆਪਣੇ ਛੋਟੇ ਛੋਟੇ ਬੱਚਿਆਂ ਨੂੰ ਪਾਲ ਪੋਸ ਕੇ ਵੱਡਾ ਕੀਤਾ। ਉਹਨਾਂ ਨੇ ਬਹੁਤ ਚੰਗੇ ਤਰੀਕੇ ਨਾਲ ਪਰਿਵਾਰ ਨੂੰ ਸੰਭਾਲਿਆ ਹੋਇਆ ਸੀ। ਮਾਤਾ ਲਾਭ ਕੌਰ ਦਾ ਅੰਤਿਮ ਸਸਕਾਰ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਮੁਹਾਲੀ ਵਿੱਚ ਕੀਤਾ ਜਾਵੇਗਾ।
ਇਸੇ ਦੌਰਾਨ ਐਮ ਪੀ ਪ੍ਰੇਮ ਸਿੰਘ ਚੰਦੂਮਾਜਰਾ, ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ, ਨਗਰ ਨਿਗਮ ਮੁਹਾਲੀ ਦੇ ਮੇਅਰ ਕੁਲਵੰਤ ਸਿੰਘ, ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਡਿਪਟੀ ਮੇਅਰ ਮਨਜੀਤ ਸਿੰਘ ਸੇਠੀ, ਸ਼੍ਰੋਮਣੀ ਕਮੇਟੀ ਦੇ ਮੈਂਬਰ ਹਰਦੀਪ ਸਿੰਘ, ਜਥੇਦਾਰ ਬਲਜੀਤ ਸਿੰਘ ਕੁੰਭੜਾ, ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓਐਸਡੀ ਬੀਬੀ ਲਖਵਿੰਦਰ ਕੌਰ ਗਰਚਾ, ਕੌਂਸਲਰ ਕੁਲਜੀਤ ਸਿੰਘ ਬੇਦੀ, ਜ਼ਿਲ੍ਹਾ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ, ਆਮ ਆਦਮੀ ਪਾਰਟੀ ਦੀ ਕਾਰਪੋਰੇਸ਼ਨ ਇਕਾਈ ਦੇ ਪ੍ਰਧਾਨ ਨਰਿੰਦਰ ਸ਼ੇਰਗਿੱਲ, ਕੌਂਸਲਰ ਪਰਮਿੰਦਰ ਸਿੰਘ ਸੋਹਾਣਾ, ਗੁਰਮੀਤ ਸਿੰਘ ਵਾਲੀਆ, ਆਰ ਪੀ ਸ਼ਰਮਾ, ਅਰੁਣ ਸ਼ਰਮਾ, ਸਤਵੀਰ ਸਿੰਘ ਧਨੋਆ, ਕਮਲਜੀਤ ਸਿੰਘ ਰੂਬੀ, ਪਰਵਿੰਦਰ ਸਿੰਘ ਤਸਿੰਬਲੀ, ਸੁਰਿੰਦਰ ਸਿੰਘ ਰੋਡਾ, ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੌਂਧੀ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਮਾਨ, ਕਲਗੀਧਰ ਸੇਵਕ ਦੇ ਜਥਾ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ, ਗੁਰਦੁਆਰਾ ਸਾਹਿਬ ਫੇਜ਼-4 ਦੇ ਪ੍ਰਧਾਨ ਅਮਰਜੀਤ ਸਿੰਘ ਪਾਹਵਾ, ਮੁਹਾਲੀ ਵਪਾਰ ਮੰਡਲ ਦੇ ਪ੍ਰਧਾਨ ਕੁਲਵੰਤ ਸਿੰਘ ਚੌਧਰੀ, ਜਨਰਲ ਸਕੱਤਰ ਸਰਬਜੀਤ ਸਿੰਘ ਪਾਰਸ, ਨਗਰ ਨਿਗਮ ਦੇ ਸਮੂਹ ਕੌਂਸਲਰ ਨੇ ਮਾਤਾ ਲਾਭ ਕੌਰ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸੇ ਦੌਰਾਨ ਅਦਾਰਾ ਸਕਾਈ ਹਾਕ ਟਾਈਮਜ ਦੇ ਮੁੱਖ ਸੰਪਾਦਕ ਡਾ. ਭੁਪਿੰਦਰ ਸਿੰਘ ਨੇ ਮਾਤਾ ਲਾਭ ਕੌਰ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਾ ਹੈ ਅਤੇ ਵਾਹਿਗੁਰੂ ਅੱਗੇ ਅਰਦਾਸ ਕਰਦਾ ਹੈ ਕਿ ਉਹ ਵਿਛੜੀ ਆਤਮਾ ਨੂੰ ਸ਼ਾਂਤੀ ਦੇਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਇਸੇ ਤਰ੍ਹਾਂ ਜ਼ਿਲ੍ਹਾ ਪ੍ਰੈਸ ਕਲੱਬ ਦੇ ਪ੍ਰਧਾਨ ਦਰਸ਼ਨ ਸਿੰਘ ਸੋਢੀ, ਜਨਰਲ ਸਕੱਤਰ ਸਤਵਿੰਦਰ ਸਿੰਘ ਧੜਾਕ ਅਤੇ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਸਮੇਤ ਹੋਰਨਾਂ ਮੈਂਬਰਾਂ ਨੇ ਮਾਤਾ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ ਕਰਦਿਆਂ ਸੋਹਲ ਪਰਿਵਾਰ ਨਾਲ ਹਮਦਰਦੀ ਜ਼ਾਹਰ ਕੀਤੀ ਹੈ।

Load More Related Articles
Load More By Nabaz-e-Punjab
Load More In General News

Check Also

Nander Murder Case: Punjab Police arrests key shooters among two BKI operatives; two pistols recovered

Nander Murder Case: Punjab Police arrests key shooters among two BKI operatives; two pisto…